28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਖਰੜ ਹਲਕੇ ਵਿਚ ਨਸ਼ਿਆਂ ਵਿਰੁੱਧ ਪਿੰਡ - ਪਿੰਡ ਮੁਹਿੰਮ ਚਲਾਈ ਜਾਵੇਗੀ - ਰਵੀ ਵੜੈਚ

ਕੁਰਾਲੀ, 27 ਅਕਤੂਬਰ (ਹਰਪ੍ਰੀਤ ਸਿੰਘ)- ਪੰਜਾਬ ਯੂਥ ਕਾਂਗਰਸ ਦੇ ਸਕੱਤਰ ਰਵੀ ਵੜੈਚ ਵਲੋਂ ਸ਼ਹਿਰ ਦੀ ਹੱਦ ’ਚ ਪੈਂਦੇ ਪਿੰਡ ਪਡਿਆਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਨੁੱਕੜ ਨਾਟਕ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਪਿੰਡ ਵਾਸੀਆਂ ਨੇ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Ad Position 21
No active advertisement
ਅਜੀਤ ਡੈਸਕ 28-10-2026
ਕੁਰਾਲੀ, 27 ਅਕਤੂਬਰ (ਹਰਪ੍ਰੀਤ ਸਿੰਘ)- ਪੰਜਾਬ ਯੂਥ ਕਾਂਗਰਸ ਦੇ ਸਕੱਤਰ ਰਵੀ ਵੜੈਚ ਵਲੋਂ ਸ਼ਹਿਰ ਦੀ ਹੱਦ ’ਚ ਪੈਂਦੇ ਪਿੰਡ ਪਡਿਆਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਨੁੱਕੜ ਨਾਟਕ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਪਿੰਡ ਵਾਸੀਆਂ ਨੇ ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਰਵੀ ਵੜੈਚ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਡਟ ਕੇ ਆਵਾਜ਼ ਉਠਾਈ ਜਾਵੇਗੀ ਅਤੇ ਇਸ ਮੁਹਿੰਮ ਨੂੰ ਸਿਰਫ਼ ਇਕ ਪਿੰਡ ਤੱਕ ਸੀਮਿਤ ਨਹੀਂ ਰੱਖਿਆ ਜਾਵੇਗਾ, ਸਗੋਂ ਖਰੜ ਹਲਕੇ ਦੇ ਪਿੰਡ-ਪਿੰਡ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਨਸ਼ਿਆਂ ਵਿਰੁੱਧ ਨੁੱਕੜ ਨਾਟਕਾਂ ਅਤੇ ਜਾਗਰੂਕਤਾ ਸਮਾਗਮਾਂ ਦੀ ਲੜੀ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਸਰਪੰਚ ਕੁਲਦੀਪ ਸਿੰਘਪੁਰਾ, ਪੰਚ ਸੋਢੀਪਾਲ, ਪੰਚ ਬਲਕਾਰ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਜਸਵੀਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ। ਅਖੀਰ ਵਿਚ ਰਵੀ ਵੜੈਚ ਨੇ ਨੁੱਕੜ ਨਾਟਕ ਦੇ ਸਫ਼ਲ ਪ੍ਰੋਗਰਾਮ ਵਿਚ ਸਹਿਯੋਗ ਦੇਣ ਲਈ ਮਨਜਿੰਦਰ ਪਡਿਆਲਾ, ਨਿਰਮਲ ਖਾਨ ਪਡਿਆਲਾ, ਮਾਨਾ, ਤੇਜਵੀਰ ਤੇਜੀ, ਕੁਲਦੀਪ ਹਨੀ, ਸੋਨੀ ਖਾਨ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਸਹਿਯੋਗ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਣਾ ਦੇਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਦਿੱਤਾ ਸੱਦਾ ਅਗਲੀ ਖ਼ਬਰ ਪਿੰਡ ਮਟੌਰ ਵਿਖੇ ਲਗਾਏ ਗਏ ਮੁਫ਼ਤ ਮੈਡੀਕਲ ਕੈਂਪ ਦੌਰਾਨ 600 ਮਰੀਜ਼ਾਂ ਦੀ ਜਾਂਚ ਲੋੜਵੰਦਾਂ ਨੂੰ ਵੰਡੀਆਂ ਮੁਫ਼ਤ ਦਵਾਈਆਂ
Ad Position 24