30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵਿਰੁੱਧ’ ਦੇ 606ਵੇਂ ਦਿਨ 20.2 ਕਿਲੋ ਹੈਰੋਇਨ ਸਮੇਤ 147 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

Ad Position 21
No active advertisement
ਅਜੀਤ ਡੈਸਕ 29-10-2026
ਚੰਡੀਗੜ੍ਹ, 28 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 281ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 235 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,311 ਹੋ ਗਈ ਹੈ। ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 606ਵੇਂ ਦਿਨ ਵੀ ਜਾਰੀ ਰੱਖਦਿਆਂ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 20.2 ਕਿਲੋ ਹੈਰੋਇਨ, 565 ਨਸ਼ੀਲੀਆਂ ਗੋਲੀਆਂ ਅਤੇ 6550 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 606 ਦਿਨਾਂ ਵਿਚ 88,979 ਤੱਕ ਪਹੁੰਚ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ਟੁੱਟੀਆਂ , ਕੰਮ ਅਧੂਰੇ ਤੇ ਕਰੋੜਾਂ ਦੇ ਖ਼ਰਚੇ ’ ਤੇ ... ਅਗਲੀ ਖ਼ਬਰ ਦਸਤਾਵੇਜ਼ ਤੇ ਵਾਰਦਾਤ ’ਚ ਵਰਤਿਆ ਮੋਟਰਸਾਈਕਲ ਬਰਾਮਦ
Ad Position 24