ਭਾਜਪਾ ਆਗੂ ਗਿੱਲ ਵਲੋਂ ਹੋਣਹਾਰ ਖਿਡਾਰਨ ਇਰਸ਼ੀਨ ਕੌਰ ਦਾ ਸਨਮਾਨ
ਮਾਜਰੀ, 28 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਸ਼ਿਵਾਲਿਕ ਵਿਹਾਰ ਨਵਾਂਗਰਾਓਂ ਦੀ ਰਹਿਣ ਵਾਲੀ ਹੋਣਹਾਰ ਖਿਡਾਰਨ ਇਰਸ਼ੀਨ ਕੌਰ ਨੂੰ ਸ਼ੂਟਿੰਗ ਦੇ ਖੇਤਰ ‘ਚ ਸ਼ਾਨਦਾਰ ਪ੍ਰਦਰਸ਼ਨ ਬਦਲੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਇਰਸ਼ੀਨ ਦੇ ਦਾਦਾ ਸੁਖਦੇਵ ਸਿੰਘ ਅਤੇ ਪਿਤਾ ਰਣਬੀਰ ਸਿੰਘ ਰਾਣਾ ਨੂੰ ਵੀ ਮੁਬਾਰਕਬਾਦ ਦਿੱਤੀ ਗਈ।
ਮਾਜਰੀ, 28 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਸ਼ਿਵਾਲਿਕ ਵਿਹਾਰ ਨਵਾਂਗਰਾਓਂ ਦੀ ਰਹਿਣ ਵਾਲੀ ਹੋਣਹਾਰ ਖਿਡਾਰਨ ਇਰਸ਼ੀਨ ਕੌਰ ਨੂੰ ਸ਼ੂਟਿੰਗ ਦੇ ਖੇਤਰ ‘ਚ ਸ਼ਾਨਦਾਰ ਪ੍ਰਦਰਸ਼ਨ ਬਦਲੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਇਰਸ਼ੀਨ ਦੇ ਦਾਦਾ ਸੁਖਦੇਵ ਸਿੰਘ ਅਤੇ ਪਿਤਾ ਰਣਬੀਰ ਸਿੰਘ ਰਾਣਾ ਨੂੰ ਵੀ ਮੁਬਾਰਕਬਾਦ ਦਿੱਤੀ ਗਈ। ਜ਼ਿਕਰਯੋਗ ਹੈ ਕਿ ਮਹਿਜ਼ 17 ਸਾਲ ਦੀ ਉਮਰ ‘ਚ ਇਰਸ਼ੀਨ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਵੱਡੀਆਂ ਪ੍ਰਾਪਤੀਆਂ ਹਾਸਿਲ ਕਰਕੇ ਆਪਣੇ ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਉਸ ਨੇ ਚੰਡੀਗੜ੍ਹ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਦੇ ਯੂਥ ਵਰਗ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਅੰਡਰ-21 ਮੁਕਾਬਲਿਆਂ ‘ਚ 10 ਮੀਟਰ ਏਅਰ ਪਿਸਟਲ ਸ਼ੂਟਿੰਗ ‘ਚ ਸੋਨ ਤਗ਼ਮੇ ਜਿੱਤ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਭਾਜਪਾ ਆਗੂ ਗਿੱਲ ਨੇ ਇਰਸ਼ੀਨ ਕੌਰ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਅਜਿਹੀਆਂ ਹੋਣਹਾਰ ਧੀਆਂ ਸਾਡੇ ਸਮਾਜ ਦਾ ਮਾਣ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨਾ ਅਤੇ ਖਿਡਾਰੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਰਸ਼ੀਨ ਦੀਆਂ ਪ੍ਰਾਪਤੀਆਂ ਹੋਰਨਾਂ ਨੌਜਵਾਨਾਂ ਖ਼ਾਸ ਕਰਕੇ ਸਾਡੀਆਂ ਧੀਆਂ ਲਈ ਪ੍ਰੇਰਨਾ ਸ੍ਰੋਤ ਹਨ। ਉਨ੍ਹਾਂ ਇਰਸ਼ੀਨ ਕੌਰ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਮਿਹਨਤ ਤੇ ਦ੍ਰਿੜ ਇਰਾਦੇ ਨਾਲ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਵੱਖਰੀ ਪਛਾਣ ਬਣਾਏਗੀ। ਇਸ ਮੌਕੇ ਦਵਿੰਦਰ ਸਿੰਘ ਮੰਡ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ।