29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਾਈਪ ਲਾਈਨ ਪਾਉਣ ਦਾ ਕੰਮ ਬਣਿਆ ਲੋਕਾਂ ਲਈ ਮੁਸੀਬਤ, ਹਾਦਸਿਆਂ ਦਾ ਖ਼ਤਰਾ ਵਧਿਆ

ਡੇਰਾਬੱਸੀ, 28 ਅਕਤੂਬਰ (ਗੁਰਮੀਤ ਸਿੰਘ)-ਖੇਤਰ ਦੀ ਨਾਮੀ ਏ. ਟੀ.

Ad Position 21
No active advertisement
ਅਜੀਤ ਡੈਸਕ 29-10-2026
ਡੇਰਾਬੱਸੀ, 28 ਅਕਤੂਬਰ (ਗੁਰਮੀਤ ਸਿੰਘ)-ਖੇਤਰ ਦੀ ਨਾਮੀ ਏ.ਟੀ.ਐੱਸ. ਸੁਸਾਇਟੀ ਨੂੰ ਜਾਂਦੀ ਸੜਕ ‘ਤੇ ਡਰੇਨੇਜ਼ ਲਈ ਪਾਈਪ ਲਾਈਨ ਪਾਉਣ ਦਾ ਚੱਲ ਰਿਹਾ ਕੰਮ ਰਾਹਗੀਰਾਂ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਸੜਕ ਦੇ ਕਿਨਾਰਿਆਂ ‘ਤੇ ਅਤੇ ਵਿਚਕਾਰ ਬਣ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਇਨ੍ਹਾਂ ਟੋਇਆਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੂੰ ਹਰ ਸਮੇਂ ਹਾਦਸਿਆਂ ਦਾ ਡਰ ਸਤਾਉਂਦਾ ਰਹਿੰਦਾ ਹੈ। ਸੜਕ ਤੋਂ ਗੁਜਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਟੋਇਆਂ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਾਰ ਵਾਹਨ ਟੋਇਆਂ ‘ਚ ਫਸਣ ਜਾਂ ਟੋਇਆਂ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਨੁਕਸਾਨੇ ਜਾ ਰਹੇ ਹਨ। ਰਾਤ ਸਮੇਂ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਬੱਚੇ ਵੀ ਸਕੂਲ ਆਉਣ-ਜਾਣ ਸਮੇਂ ਇਸ ਸੜਕ ਦੀ ਵਰਤੋਂ ਕਰਦੇ ਹਨ। ਅਜਿਹੇ ‘ਚ ਖੁੱਲ੍ਹੇ ਟੋਇਆਂ ਅਤੇ ਸੁਰੱਖਿਆ ਪ੍ਰਬੰਧਾਂ ਦੀ ਘਾਟ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਮਾਪਿਆਂ ਦੀ ਚਿੰਤਾ ਵਧਦੀ ਜਾ ਰਹੀ ਹੈ। ਲੋਕਾਂ ਨੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਨਿਰਮਾਣ ਕਾਰਜ ਵਾਲੀ ਥਾਂ ‘ਤੇ ਬੈਰੀਕੇਡ, ਚਿਤਾਵਨੀ ਬੋਰਡ ਅਤੇ ਰਾਤ ਸਮੇਂ ਦਿਖਾਈ ਦੇਣ ਵਾਲੇ ਰਿਫਲੈਕਟਰ ਲਗਾਏ ਜਾਣ। ਨਾਲ ਹੀ ਪਾਈਪ ਲਾਈਨ ਪਾਉਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾ ਕੇ ਸੜਕ ਨੂੰ ਸੁਰੱਖਿਅਤ ਬਣਾਇਆ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦੀ ਅਣਦੇਖੀ ਕਾਰਨ ਵਾਪਰ ਰਹੇ ਨੇ ਹਾਦਸੇ - ਗਿੱਲ
Ad Position 24