29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

4161 ਮਾਸਟਰ ਕਾਡਰ ਰੀਕਾਸਟ ਸੂਚੀਆਂ ਤੋਂ ਪ੍ਰਭਾਵਿਤ 253 ਅਧਿਆਪਕਾਂ ਨੇ ਬਰਖ਼ਾਸਤ ਕਰਨ ਦੇ ਜਾਰੀ ਹੁਕਮਾਂ ਦੇ ਖ਼ਿਲਾਫ਼ ਵਿੱਦਿਆ ਭਵਨ ਦੇ ਦੋਵੇਂ ਗੇਟ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

ਐੱਸ. ਏ.

Ad Position 21
No active advertisement
ਅਜੀਤ ਡੈਸਕ 29-10-2026
ਐੱਸ. ਏ. ਐੱਸ. ਨਗਰ, 28 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ 4161 ਮਾਸਟਰ ਕਾਡਰ ਦੀਆਂ ਰੀਕਾਸਟ ਕੀਤੀਆਂ ਸੂਚੀਆਂ ਤਹਿਤ 253 ਅਧਿਆਪਕਾਂ ਨੂੰ ਬਰਖ਼ਾਸਤ ਕਰਨ ਦੇ ਜਾਰੀ ਹੁਕਮਾਂ ਦੇ ਖ਼ਿਲਾਫ਼ ਅੱਜ ਪ੍ਰਭਾਵਿਤ ਅਧਿਆਪਕਾਂ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਵਿੱਦਿਆ ਭਵਨ ਦੇ ਦੋਵੇਂ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਵਿੱਦਿਆ ਭਵਨ ਦੇ ਗੇਟ ਬੰਦ ਕੀਤੇ ਜਾਣ ਕਾਰਨ ਸਿੱਖਿਆ ਵਿਭਾਗ ਅਤੇ ਵਿੱਦਿਆ ਭਵਨ ਵਿਚਲੇ ਹੋਰ ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਅੰਦਰ ਫਸ ਗਏ। ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਗੇਟ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੇ ਜਾਣ ਉਪਰੰਤ ਸ਼ਾਮ ਦੇ 5.30 ਵਜੇ ਅਧਿਆਪਕਾਂ ਵਲੋਂ ਗੇਟ ਖੋਲ੍ਹੇ ਗਏ। ਇਸ ਮੌਕੇ ਪ੍ਰਭਾਵਿਤ ਅਧਿਆਪਕ ਨੇ ਕਿਹਾ ਕਿ ਉਹ ਪਿਛਲੇ 3 ਸਾਲਾਂ ਤੋਂ ਸਰਕਾਰੀ ਸਕੂਲਾਂ ਵਿਚ ਰੈਗੂਲਰ ਸੇਵਾਵਾਂ ਨਿਭਾ ਰਹੇ ਸਨ, ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ ਅਤੇ ਅੱਜ 253 ਅਧਿਆਪਕਾਂ ਨੂੰ ਟਰਮੀਨੇਟ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਉਨ੍ਹਾਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੋਂ ਉਨ੍ਹਾਂ ਦੀ ਬਰਖ਼ਾਸਤਗੀ ਦੇ ਜਾਰੀ ਹੁਕਮਾਂ ਨੂੰ ਰੱਦ ਕਰਕੇ ਉਨ੍ਹਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਬਰਖ਼ਾਸਤ ਕਰਨ ਦੇ ਜਾਰੀ ਹੁਕਮ ਤੁਰੰਤ ਰੱਦ ਨਾ ਕੀਤੇ ਗਏ ਤਾਂ ਉਹ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਤੇਜ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਵਾਲੇ ਲੋਕਾਂ ਦੀ ਰਹੀ ਚਾਂਦੀ ਵਰਤ ਰੱਖਣ ਸਮੇਂ ਲੋੜੀਂਦੀਆਂ ਵਸਤਾਂ ਤੇ ਖਾਣ ਪੀਣ ਵਾਲੀਆਂ ਚੀਜ਼ਾਂ ਦੀ ਵੀ ਵੱਡੇ ਪੱਧਰ ’ਤੇ ਹੋ... ਅਗਲੀ ਖ਼ਬਰ ਕਰਵਾ ਚੌਥ ਨੂੰ ਲੈ ਕੇ ਜ਼ੀਰਕਪੁਰ ਦੇ ਬਾਜ਼ਾਰਾਂ ’ ਚ ਲੱਗੀਆਂ ਰੌਣਕਾਂ
Ad Position 24