ਨਵੰਬਰ ਨੂੰ ਸੰਗਰੂਰ ’ਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’, ਵੱਡੀ ਗਿਣਤੀ ’ਚ ਲੋਕ ਹੋਣਗੇ ਸ਼ਾਮਿਲ- ਪਰਗਟ ਸਿੰਘ
ਚੰਡੀਗੜ੍ਹ, 29 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਭਵਨ ’ਚ ਪ੍ਰੈੱਸ-ਕਾਨਫਰੰਸ ਦੌਰਾਨ ਕਿਹਾ ਕਿ ਕਾਨੂੰਨ-ਵਿਵਸਥਾ, ਨਸ਼ਿਆਂ, ਬੇਰੁਜ਼ਗਾਰੀ, ਝੋਨੇ ਦੀ ਖ਼ਰੀਦ, ਬੇਅਦਬੀ ਦੇ ਮਾਮਲਿਆਂ ਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਸਵਾਲਾਂ ਨੂੰ ਲੈ ਕੇ 4 ਨਵੰਬਰ ਨੂੰ ਸੰਗਰੂਰ ਵਿਚ ਹੋਣ ਵਾਲੀ ‘ਇਨਸਾਫ਼ ਰੈਲੀ’ ਪੰਜਾਬ ਦੇ ਹੱਕਾਂ, ਇਨਸਾਫ਼ ਅਤੇ ਭਵਿੱਖ ਦੀ ਲੜਾਈ ਦਾ ਨਿਰਣਾਇਕ ਮੰਚ ਬਣੇਗੀ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਇਸ ਰੈਲੀ ਨੂੰ ਸੰਬੋਧਨ ਕਰਨਗੇ, ਜਿਸ ਵਿਚ ਪੰਜਾਬ ਦੇ ਇਕ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਪ
ਪਰਗਟ ਸਿੰਘ ਪੰਜਾਬ ਕਾਂਗਰਸ ਭਵਨ ਵਿਖੇ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ
30-10-2026
ਚੰਡੀਗੜ੍ਹ, 29 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪੰਜਾਬ ਕਾਂਗਰਸ ਭਵਨ ’ਚ ਪ੍ਰੈੱਸ-ਕਾਨਫਰੰਸ ਦੌਰਾਨ ਕਿਹਾ ਕਿ ਕਾਨੂੰਨ-ਵਿਵਸਥਾ, ਨਸ਼ਿਆਂ, ਬੇਰੁਜ਼ਗਾਰੀ, ਝੋਨੇ ਦੀ ਖ਼ਰੀਦ, ਬੇਅਦਬੀ ਦੇ ਮਾਮਲਿਆਂ ਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਸਵਾਲਾਂ ਨੂੰ ਲੈ ਕੇ 4 ਨਵੰਬਰ ਨੂੰ ਸੰਗਰੂਰ ਵਿਚ ਹੋਣ ਵਾਲੀ ‘ਇਨਸਾਫ਼ ਰੈਲੀ’ ਪੰਜਾਬ ਦੇ ਹੱਕਾਂ, ਇਨਸਾਫ਼ ਅਤੇ ਭਵਿੱਖ ਦੀ ਲੜਾਈ ਦਾ ਨਿਰਣਾਇਕ ਮੰਚ ਬਣੇਗੀ। ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਇਸ ਰੈਲੀ ਨੂੰ ਸੰਬੋਧਨ ਕਰਨਗੇ, ਜਿਸ ਵਿਚ ਪੰਜਾਬ ਦੇ ਇਕ ਲੱਖ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਜਿਨ੍ਹਾਂ ਮੁੱਦਿਆਂ ’ਤੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਸੀ, ਉਨ੍ਹਾਂ ’ਤੇ ਚੁੱਪ ਧਾਰੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿਚ ਨਾਕਾਮ ਰਹੀ ਹੈ ਅਤੇ ਲੋਕਾਂ ਦੀ ਆਵਾਜ਼ ਸੁਣਨ ਦੀ ਬਜਾਏ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਇਸ ਤਰ੍ਹਾਂ ਚਲਾਇਆ ਜਾ ਰਿਹਾ ਹੈ ਕਿ ਆਮ ਨਾਗਰਿਕ ਦਾ ਭਰੋਸਾ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਵਿਚ ਪਹਿਲਾਂ ਹੀ ਚਿਤਾਵਨੀ ਦੇ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ‘ਪੁਲਿਸ ਸਟੇਟ’ ਬਣਾ ਰਹੀ ਹੈ। ਅੱਜ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਮਨੋਬਲ ਡਿੱਗਿਆ ਹੋਇਆ ਹੈ ਅਤੇ ਲੋਕਾਂ ਦਾ ਪੁਲਿਸ ’ਤੇ ਭਰੋਸਾ ਡਗਮਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦੇਸ਼ ਵਿਚ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਲੋਕਤੰਤਰੀ ਪ੍ਰਣਾਲੀ ਦੇ ਕੁਦਰਤੀ ਕੰਮਕਾਜ ਨੂੰ ਕਮਜ਼ੋਰ ਕੀਤਾ ਹੈ। ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਉਠਾਉਂਦਿਆਂ ਪਰਗਟ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਸਿੰਘ ਨਾਲ ਜੁੜੇ ਮਾਮਲਿਆਂ ਦਾ ਜ਼ਿਕਰ ਕੀਤਾ। ਪਰਗਟ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਬਚਾਉਣ ਲਈ ਇਕਜੁੱਟ ਹੋ ਕੇ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ 4 ਨਵੰਬਰ ਨੂੰ ਸੰਗਰੂਰ ਵਿਚ ਹੋਣ ਵਾਲੀ ‘ਇਨਸਾਫ਼ ਰੈਲੀ’ ਸਿਰਫ਼ ਇਕ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਕਿਸਾਨਾਂ ਦੀਆਂ ਸਮੱਸਿਆਵਾਂ, ਨੌਜਵਾਨਾਂ ਦੇ ਭਵਿੱਖ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਆਵਾਜ਼ ਬਣੇਗੀ।