29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮਨੀਮਾਜਰਾ ’ਚ ਸੀ. ਸੀ. ਟੀ. ਵੀ. ਕੈਮਰਿਆਂ ਦਾ ਕੀਤਾ ਉਦਘਾਟਨ

ਚੰਡੀਗੜ੍ਹ, 29 ਅਕਤੂਬਰ- (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਵਾਰਡ ਨੰਬਰ 5, ਮਨੀਮਾਜਰਾ ਵਿਚ ਸੰਸਦ ਮੈਂਬਰ ਕੋਟੇ ਰਾਹੀਂ ਲਗਵਾਏ ਗਏ ਸੀ. ਸੀ.

Ad Position 21
No active advertisement
ਅਜੀਤ ਡੈਸਕ 30-10-2026
ਚੰਡੀਗੜ੍ਹ, 29 ਅਕਤੂਬਰ- (ਵਿਕਰਮਜੀਤ ਸਿੰਘ ਮਾਨ)- ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਵਾਰਡ ਨੰਬਰ 5, ਮਨੀਮਾਜਰਾ ਵਿਚ ਸੰਸਦ ਮੈਂਬਰ ਕੋਟੇ ਰਾਹੀਂ ਲਗਵਾਏ ਗਏ ਸੀ. ਸੀ. ਟੀ. ਵੀ. ਕੈਮਰਿਆਂ ਦਾ ਉਦਘਾਟਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਸੈਂਕੜੇ ਸਥਾਨਕ ਵਸਨੀਕਾਂ, ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਇਲਾਕੇ ਦੇ ਵਿਕਾਸ, ਸੁਰੱਖਿਆ ਤੇ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ, ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਚੰਡੀਗੜ੍ਹ ਦੇ ਵਸਨੀਕਾਂ ਦੀਆਂ ਲੋੜਾਂ ਨੂੰ ਪੂਰਾ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਵਾਰਡ ਨੰਬਰ-5 ਸਮੇਤ ਮਨੀਮਾਜਰਾ ਵਿਚ ਵਿਕਾਸ ਕਾਰਜਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਸੰਸਦ ਮੈਂਬਰ ਕੋਟੇ ਰਾਹੀਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੇ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਲਾਕੇ ਦੀ ਸੁਰੱਖਿਆ ਅਤੇ ਵਿਕਾਸ ਲਈ ਲੋੜੀਂਦੇ ਕਦਮ ਚੁੱਕਣਾ ਲੋਕ ਪ੍ਰਤੀਨਿਧੀ ਦੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਵਚਨਬੱਧ ਹਨ। ਦੂਜੇ ਪਾਸੇ, ਐੱਚ. ਐੱਸ. ਲੱਕੀ ਨੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੰਡੀਗੜ੍ਹ ਵਿਚ ਭਾਜਪਾ ਦਾ 24 ਘੰਟੇ 7 ਦਿਨ ਪਾਣੀ ਪ੍ਰੋਜੈਕਟ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕਿਆ। ਇਸੇ ਤਰ੍ਹਾਂ ਉਨ੍ਹਾਂ ਮਨੀਮਾਜਰਾ ਵਿਚ ਸਮਾਰਟ ਮੀਟਰ ਲਗਾਏ ਜਾਣ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਸਥਾਨਕ ਵਸਨੀਕਾਂ ਨੂੰ ਬਿਜਲੀ ਦੇ ਵਧੇ ਹੋਏ ਬਿੱਲਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਅਜਿਹੀਆਂ ਵਿਵਸਥਾਵਾਂ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਪ੍ਰਦੀਪ ਕੁਮਾਰ ਗੌਤਮ ਨੇ ਮਨੀਮਾਜਰਾ ਵਿਚ ਸੀ.ਸੀ.ਟੀ.ਵੀ ਕੈਮਰੇ ਲਗਵਾਉਣ ਲਈ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਧੰਨਵਾਦ ਕੀਤਾ। ਪ੍ਰੋਗਰਾਮ ਵਿਚ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚੰਦਰਮੁਖੀ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੇਅਰ ਸੁਰਿੰਦਰ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਰਜੀਤ ਸਿੰਘ ਢਿੱਲੋਂ, ਇਮਰਾਨ ਮਨਸੂਰੀ, ਸੰਜੀਵ ਗਾਬਾ, ਸੰਜੇ ਭਜਾਨੀ, ਮਤਲੂਬ ਖ਼ਾਨ, ਐੱਸ.ਐੱਸ. ਪਰਵਾਨਾ, ਫਤਿਹ ਸਿੰਘ, ਹਰਜੀਤ ਸਿੰਘ ਸੋਨੀ , ਜਮਾਲੂਦੀਨ, ਆਰਿਫ਼ ਹੁਸੈਨ, ਭਾਰਤ ਭੂਸ਼ਣ ਗੋਇਲ, ਗੁਲਸ਼ਨ ਕੁਮਾਰ, ਉਸਮਾਨ, ਇਰਫਾਨ, ਫਰਹਾਨ, ਮੋਹਸਿਨ ਸਲਮਾਨੀ, ਰਾਜਵੀਰ ਭਾਰਤੀ ਅਤੇ ਅਨਿਲ ਅਰੋੜਾ ਸਮੇਤ ਕਈ ਪਤਵੰਤੇ, ਕਾਂਗਰਸੀ ਵਰਕਰ ਅਤੇ ਸਥਾਨਕ ਵਸਨੀਕ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਬਿਹਾਰ ਦੇ ਡੀ . ਜੀ . ਪੀ . ਨੇ ਕਿਹਾ ਕਿ ਦੂਜੇ ਰਾਜਾਂ ਨੂੰ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਤੋਂ ਸਿੱਖਣਾ ਚਾਹੀਦਾ ਹੈ -... ਅਗਲੀ ਖ਼ਬਰ ਲੋਕਤੰਤਰ ’ਚ ਲੋਕਾਂ ਨੂੰ ਆਪਣੀਆਂ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਹੱਕ- ਜੀਤੀ ਪਡਿਆਲਾ
Ad Position 24