29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਬਿਹਾਰ ਦੇ ਡੀ . ਜੀ . ਪੀ . ਨੇ ਕਿਹਾ ਕਿ ਦੂਜੇ ਰਾਜਾਂ ਨੂੰ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਤੋਂ ਸਿੱਖਣਾ ਚਾਹੀਦਾ ਹੈ - ਚੀਮਾ

ਚੰਡੀਗੜ੍ਹ, 29 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੀਆਂ ਸਾਂਝੀਆਂ ਸਰਕਾਰਾਂ ਦੇ ਸਮੇਂ ਵਿਚ ਚਿੱਟੇ ਅਤੇ ਗੈਂਗਸਟਰਵਾਦ ਨੂੰ ਬੜਾਵਾ ਦੇਣ ਦੇ ਮੱਦੇਨਜ਼ਰ ਸਖ਼ਤ ਸ਼ਬਦਾਂਵਲੀ ਨਾਲ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਇਨ੍ਹਾਂ ਦੇ ਰਾਜ ਸਮੇਂ ਚਿੱਟਾ ਅਤੇ ਗੈਂਗਸਟਰਵਾਦ ਵਧਿਆ ਫੁੱਲਿਆ।

Ad Position 21
No active advertisement
ਅਜੀਤ ਡੈਸਕ 30-10-2026
ਚੰਡੀਗੜ੍ਹ, 29 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦੀਆਂ ਸਾਂਝੀਆਂ ਸਰਕਾਰਾਂ ਦੇ ਸਮੇਂ ਵਿਚ ਚਿੱਟੇ ਅਤੇ ਗੈਂਗਸਟਰਵਾਦ ਨੂੰ ਬੜਾਵਾ ਦੇਣ ਦੇ ਮੱਦੇਨਜ਼ਰ ਸਖ਼ਤ ਸ਼ਬਦਾਂਵਲੀ ਨਾਲ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਇਨ੍ਹਾਂ ਦੇ ਰਾਜ ਸਮੇਂ ਚਿੱਟਾ ਅਤੇ ਗੈਂਗਸਟਰਵਾਦ ਵਧਿਆ ਫੁੱਲਿਆ। ਇਸੇ ਤਰ੍ਹਾਂ ਕਾਂਗਰਸ ਨੇ ਵੀ ਆਪਣੇ ਪੰਜ ਸਾਲਾਂ ਦੇ ਸਮੇਂ ਵਿਚ ਇਸ ਨੂੰ ਹੋਰ ਵੀ ਬੜਾਵਾ ਦਿੱਤਾ। ਭਗਵੰਤ ਮਾਨ ਸਰਕਾਰ ਨੇ ਅਹੁਦਾ ਸੰਭਾਲਦਿਆਂ ਹੀ ਐਂਟੀ-ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ, ਵਿਆਪਕ ਛਾਪੇਮਾਰੀ ਕੀਤੀ, ਕਈ ਅਪਰਾਧਾਂ ਵਿੱਚ ਸ਼ਾਮਲ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ। ਫੋਰਸ ਨੇ ਕਾਨੂੰਨ ਤੋਂ ਬਚਣ ਲਈ ਵਿਦੇਸ਼ ਭੱਜ ਗਏ ਅਪਰਾਧੀਆਂ ਨੂੰ ਵਾਪਸ ਲਿਆਉਣ ਲਈ ਵੀ ਕੰਮ ਕੀਤਾ ਹੈ। ਅੰਕੜਿਆਂ ਅਨੁਸਾਰ 2,105 ਇਸ਼ਤਿਹਾਰੀ ਭਗੌੜੇ (ਪੀਓ) ਫੜੇ ਗਏ ਹਨ, ਜਦੋਂ ਕਿ ਗੈਂਗਸਟਰਾਂ ਤੇ ਅਪਰਾਧਾਂ ਵਿਰੁੱਧ ਕਾਰਵਾਈ ਵਿਚ 81,499 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ “ਭਗਵੰਤ ਮਾਨ ਸਰਕਾਰ ਨੇ ’ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਅਤੇ ਸਰਹੱਦ ’ਤੇ ਐਂਟੀ-ਡਰੋਨ ਸਿਸਟਮ ਸ਼ਾਮਲ ਕਰਕੇ ਕਾਨੂੰਨ ਪ੍ਰਵਰਤਨ ਨੂੰ ਮਜ਼ਬੂਤ ਕੀਤਾ। 31 ਮਾਰਚ 2025 ਤੋਂ ਲੈ ਕੇ ਹੁਣ ਤੱਕ ਰਾਜ ਵਿਚ ਨਸ਼ਿਆਂ ਨਾਲ ਸਬੰਧਤ 68,545 ਮਾਮਲੇ ਦਰਜ ਕੀਤੇ ਗਏ ਹਨ ਅਤੇ ਲਗਭਗ 90,000 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਕੜਿਆਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਏਜੰਸੀਆਂ ਨੇ ਲਗਭਗ 450 ਕਿਲੋਗ੍ਰਾਮ ਹੈਰੋਇਨ, 23 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ, 67 ਲੱਖ ਤੋਂ ਵੱਧ ਨਸ਼ੀਲੇ ਕੈਪਸੂਲ, ਲਗਭਗ 4,200 ਟੀਕੇ ਅਤੇ 84 ਕਿਲੋਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ ਜੋ ਨੌਜਵਾਨਾਂ ਦੁਆਰਾ ਵਰਤਿਆ ਜਾਂਦਾ ਸੀ। ਭਾਜਪਾ ਨੂੰ ਆਪਣੇ ਸ਼ਾਸਨ ਵਾਲੇ ਰਾਜਾਂ ਵਿੱਚ ਨਸ਼ਿਆਂ ਦੀ ਸਥਿਤੀ ਦਾ ਹਿਸਾਬ ਦੇਣ ਦੀ ਚੁਣੌਤੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “25 ਅਕਤੂਬਰ ਨੂੰ ਪ੍ਰਕਾਸ਼ਿਤ ਇੱਕ ਅਖਬਾਰੀ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੀ ਵਰਤੋਂ ਵਿੱਚ 5.5% ਦੀ ਗਿਰਾਵਟ ਆਈ ਹੈ, ਜਦੋਂ ਕਿ ਦਿੱਲੀ ਵਿੱਚ 28%, ਉੱਤਰ ਪ੍ਰਦੇਸ਼ ਵਿੱਚ 18%, ਹਰਿਆਣਾ ਵਿੱਚ 42% ਅਤੇ ਮੱਧ ਪ੍ਰਦੇਸ਼ ਵਿੱਚ 51% ਦਾ ਵਾਧਾ ਹੋਇਆ ਹੈ। ਹਰਪਾਲ ਸਿੰਘ ਚੀਮਾ ਨੇ ਬਿਹਾਰ ਦੇ ਡੀ.ਜੀ.ਪੀ ਨੰਦਨ ਕ੍ਰਿਸ਼ਨਨ ਦੇ ਬਿਆਨ ਦੀ ਗੱਲ ਸਾਂਝੀ ਕੀਤੀ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਜੇਕਰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣਾ ਹੈ ਤਾਂ ਉਹ ਪੰਜਾਬ ਸਰਕਾਰ ਦੇ ਯਤਨਾਂ ਤੋਂ ਸਿਖਣਾ ਚਾਹੀਦਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਸਰਕਾਰ ਧੂਏਂ ਦੇ ਮਾਮਲੇ ਵਿੱਚ ਪੂਰੀ ਤਰਾਂ ਅਸਫਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ.ਟੀ.ਯੂ) ਯੂਨੀਅਨ ਚੋਣਾਂ ’ਚ ਲਾਇਨ ਪੈਨਲ ਨੇ ਲਗਾਤਾਰ ਤੀਜੀ ਵਾਰ ਅਗਲੀ ਖ਼ਬਰ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮਨੀਮਾਜਰਾ ’ਚ ਸੀ. ਸੀ. ਟੀ. ਵੀ. ਕੈਮਰਿਆਂ ਦਾ ਕੀਤਾ ਉਦਘਾਟਨ
Ad Position 24