29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਿਧਾਇਕ ਰੰਧਾਵਾ ਵਲੋਂ ਨਗਰ ਕੌਂਸਲ ਦੇ ਨੁਮਾਇੰਦਿਆਂ ਤੇ ਵਾਰਡ ਇੰਚਾਰਜਾਂ ਨਾਲ ਮੀਟਿੰਗ

ਜ਼ੀਰਕਪੁਰ, 29 ਅਕਤੂਬਰ (ਹੈਪੀ ਪੰਡਵਾਲਾ)- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ੀਰਕਪੁਰ ਸਥਿਤ ਪਾਰਟੀ ਦੇ ਉਪ ਦਫ਼ਤਰ ਵਿਖੇ ਨਗਰ ਕੌਂਸਲ ਦੇ ਪ੍ਰਧਾਨ, ਮੀਤ ਪ੍ਰਧਾਨ, ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲੋੜੀਂਦੀ ਨਿਰਦੇਸ਼ ਜਾਰੀ ਕੀਤੇ।

Ad Position 21
No active advertisement
ਅਜੀਤ ਡੈਸਕ 30-10-2026
ਜ਼ੀਰਕਪੁਰ, 29 ਅਕਤੂਬਰ (ਹੈਪੀ ਪੰਡਵਾਲਾ)- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਜ਼ੀਰਕਪੁਰ ਸਥਿਤ ਪਾਰਟੀ ਦੇ ਉਪ ਦਫ਼ਤਰ ਵਿਖੇ ਨਗਰ ਕੌਂਸਲ ਦੇ ਪ੍ਰਧਾਨ, ਮੀਤ ਪ੍ਰਧਾਨ, ਕੌਂਸਲਰਾਂ ਅਤੇ ਵਾਰਡ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲੋੜੀਂਦੀ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਿਧਾਇਕ ਰੰਧਾਵਾ ਨੇ ਨਗਰ ਕੌਂਸਲ ਦੇ ਨੁਮਾਇੰਦਿਆਂ ਅਤੇ ਵਾਰਡ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਮਰ੍ਹਾ ਦੇ ਕੰਮਾਂ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਰਕਾਰੀ ਕੰਮਾਂ ‘ਚ ਤੇਜ਼ੀ ਲਿਆਉਣ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵੀ ਕਿਹਾ ਤਾਂ ਜੋ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਮਿਲ ਸਕੇ। ਇਸ ਮੌਕੇ ਨਗਰ ਕੌਂਸਲ ਅਤੇ ਬਿਜਲੀ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੱਗ ਫਾਰਮ ਖੋਲ੍ਹਣ ਦੇ ਨਾਂਅ ’ਤੇ ਐੱਨ. ਆਰ. ਆਈ. ਨਾਲ ਮਾਰੀ 20 ਲੱਖ ਰੁਪਏ ਦੀ ਠੱਗੀ ਮਹਿਲਾ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਕਮਰਸ਼ੀਅਲ ਕੰਮਾਂ ਲਈ ਵਰਤੋਂ ਕਰਨ ਦੇ ਲਗਾਏ ਗਏ ਦੋਸ਼, ਵਿਭਾਗੀ ਅਧਿਕਾਰੀਆਂ ਦੀ ਕਾਰਗੁਜ਼ਾਰੀ ‘ਤੇ ਉੱਠੇ ਸਵਾਲ
Ad Position 24