ਮੇਅਰ ਸੌਰਭ ਜੋਸ਼ੀ ਦੀ ਅਗਵਾਈ ਹੇਠ ਵਿੱਤ ਤੇ ਠੇਕਾ ਕਮੇਟੀ ਨੇ ਲਏ ਕਈ ਅਹਿਮ ਫ਼ੈਸਲੇ
ਚੰਡੀਗੜ੍ਹ, 30 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਦੀਆਂ ਵੱਖ-ਵੱਖ ਕਾਲੋਨੀਆਂ ਅਤੇ ਪਿੰਡਾਂ ਵਿਚ ਛੱਠ ਪੂਜਾ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ (ਐਫ਼.
ਚੰਡੀਗੜ੍ਹ, 30 ਅਕਤੂਬਰ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਦੀਆਂ ਵੱਖ-ਵੱਖ ਕਾਲੋਨੀਆਂ ਅਤੇ ਪਿੰਡਾਂ ਵਿਚ ਛੱਠ ਪੂਜਾ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਵਲੋਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ (ਐਫ਼.ਐਂਡ.ਸੀ.ਸੀ.) ਨੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮੀਟਿੰਗ ਵਿਚ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਵਿਕਾਸ ਅਤੇ ਨਾਗਰਿਕ ਸਹੂਲਤਾਂ ਨਾਲ ਜੁੜੇ ਕਈ ਹੋਰ ਕੰਮਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਮੇਅਰ ਸੌਰਭ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ’ਚ ਨਿਗਮ ਕਮਿਸ਼ਨਰ ਅਮਿਤ ਕੁਮਾਰ, ਵਿਸ਼ੇਸ਼ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਤੋਂ ਇਲਾਵਾ ਕਮੇਟੀ ਮੈਂਬਰ ਹਰਜੀਤ ਸਿੰਘ, ਜਸਬੀਰ ਸਿੰਘ ਬੰਟੀ, ਯੋਗੇਸ਼ ਢੀਂਗਰਾ ਅਤੇ ਰਾਜਿੰਦਰ ਕੁਮਾਰ ਸ਼ਰਮਾ (ਆਨਲਾਈਨ) ਸਮੇਤ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਪਿੰਡ ਬਡਹੇੜੀ, ਸੈਕਟਰ-41 ਵਿਚ ਸਥਿਤ ਜਨਤਕ ਪਖਾਨੇ ਦੀ ਮੁਰੰਮਤ ਲਈ 9.97 ਲੱਖ ਰੁਪਏ ਅਤੇ ਸੈਕਟਰ-44 ਦੇ ਐਸ.ਐਸ.ਕੇ. ਵਿਚ ਸਫ਼ਾਈ ਕਰਮਚਾਰੀਆਂ ਲਈ ਸੈਨੇਟਰੀ ਬੂਥ ਦੀ ਉਸਾਰੀ ਵਾਸਤੇ 32.45 ਲੱਖ ਰੁਪਏ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। ਇਸੇ ਤਰ੍ਹਾਂ ਮਨੀਮਾਜਰਾ ਦੀ ਇੰਦਰਾ ਕਾਲੋਨੀ ਦੀ ਗਰੀਨ ਬੈਲਟ ਵਿਚ ਫੁਹਾਰਾ ਲਗਾਉਣ, ਐਲ.ਈ.ਡੀ. ਲਾਈਟਾਂ, ਸੰਗੀਤ ਪ੍ਰਣਾਲੀ ਅਤੇ ਹੋਰ ਸਬੰਧਤ ਕੰਮਾਂ ਲਈ 12. 03 ਲੱਖ ਰੁਪਏ ਖ਼ਰਚ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਕਮੇਟੀ ਨੇ ਦਸੰਬਰ 2026 ਦੌਰਾਨ ਕ੍ਰਾਈਸੈਂਥਮਮ ਸ਼ੋਅ ਕਰਵਾਉਣ ਦਾ ਫ਼ੈਸਲਾ ਕਰਦਿਆਂ ਇਸ ਲਈ 29.83 ਲੱਖ ਰੁਪਏ ਦਾ ਬਜਟ ਮਨਜ਼ੂਰ ਕੀਤਾ। ਇਸ ਤੋਂ ਇਲਾਵਾ ਮਨੀਮਾਜਰਾ ਦੇ ਸੈਕਟਰ-13, ਪਾਕੇਟ ਨੰਬਰ-6 ਵਿਚ ਸਰਕਾਰੀ ਮਾਡਲ ਮਿਡਲ ਸਕੂਲ ਦੇ ਸਾਹਮਣੇ 80 ਐਮ.ਐਮ. ਪੇਵਰ ਬਲਾਕਾਂ ਵਾਲੀ ਸੜਕ ਬਣਾਉਣ ਲਈ 17.52 ਲੱਖ ਰੁਪਏ ਮਨਜ਼ੂਰ ਕੀਤੇ ਗਏ। ਇੰਦਰਾ ਕਾਲੋਨੀ, ਮਨੀਮਾਜਰਾ ਦੀ ਗਰੀਨ ਬੈਲਟ ਦੇ ਹਿੱਸਾ-1, 2 ਅਤੇ 3 ਵਿਚ ਟੋਅ ਵਾਲ, ਐਮ.ਐਸ. ਫ਼ਲੈਟ ਰੇਲਿੰਗ ਅਤੇ ਗੇਟ ਦੀ ਵਿਸ਼ੇਸ਼ ਮੁਰੰਮਤ ਤੇ ਰੰਗ-ਰੋਗਨ ਅਤੇ ਹਿੱਸਾ-1 ਵਿਚ ਸੀਮਿੰਟ ਕੰਕਰੀਟ ਦੇ ਪੈਦਲ ਚੱਲਣ ਵਾਲੇ ਰਸਤੇ ਦੀ ਮੁਰੰਮਤ ਲਈ 1 3.04 ਲੱਖ ਰੁਪਏ ਖ਼ਰਚਣ ਨੂੰ ਮਨਜ਼ੂਰੀ ਦਿੱਤੀ ਗਈ। ਇਸੇ ਤਰ੍ਹਾਂ ਵਾਰਡ ਨੰਬਰ-25 ਦੇ ਸੈਕਟਰ-37 ਅਤੇ 38 ਵਿਚ ਵੱਖ-ਵੱਖ ਥਾਵਾਂ ’ਤੇ ਲਾਈਟਾਂ ਲਗਾਉਣ ਲਈ 20.25 ਲੱਖ ਰੁਪਏ ਦਾ ਪ੍ਰਸਤਾਵ ਪਾਸ ਕੀਤਾ ਗਿਆ।