31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ’ਚ ਦਿੱਤਾ ਜਾਵੇ : ਜ਼ਿਲ੍ਹਾ ਮੈਜਿਸਟ੍ਰੇਟ

ਐੱਸ. ਏ.

Ad Position 21
No active advertisement
ਅਜੀਤ ਡੈਸਕ 31-10-2026
ਐੱਸ. ਏ. ਐੱਸ. ਨਗਰ, 30 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਭਾਰਤੀਆ ਨਾਗਰਿਕ ਸੁਰੱਖਿਆ ਸੰਹਿਤਾ-2023 (46 ਆਫ਼ 2023) ਦੇ ਚੈਪਟਰ 11 (ਅਧੀਨ ਧਾਰਾ 163) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਪੈਂਦੀਆਂ ਮਿਊਂਸੀਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ‘ਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ‘ਚ ਜਦੋਂ ਕੋਈ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇਕ ਹਫ਼ਤੇ ਅੰਦਰ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ਵਿਅਕਤੀਆਂ ‘ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟਾਂ ਦਾ ਵੇਰਵਾ ਹਾਲੇ ਤੱਕ ਪੁਲਿਸ ਨੂੰ ਨਹੀਂ ਦਿੱਤਾ। ਇਸ ਸੰਬੰਧੀ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਜ਼ਿਲ੍ਹੇ ‘ਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ ਤੇ ਕੰਮਕਾਰ ਆਦਿ ਕਰਨ ਲਈ ਆਉਂਦੇ ਹਨ। ਇਸ ਤੋਂ ਵਿੱਦਿਅਕ ਅਦਾਰਿਆਂ/ਸੰਸਥਾਵਾਂ ‘ਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਆਉਣ ਵਾਲੇ ਵਿਦਿਆਰਥੀ/ਸਿਖਿਆਰਥੀ ਅਤੇ ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸੰਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ, ਜਦਕਿ ਕਾਲ ਸੈਂਟਰਾਂ ‘ਚ ਕੰਮ ਕਰਨ ਵਾਲੇ ਕਰਮਚਾਰੀ ਕਿਰਾਏ ‘ਤੇ ਰਹਿ ਰਹੇ ਹਨ। ਇਨ੍ਹਾਂ ‘ਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਵਾਲੇ ਹੁੰਦੇ ਹਨ, ਜੋ ਕਿ ਕਿਰਾਏ ਵਾਲੀਆਂ ਥਾਵਾਂ ਅਤੇ ਜਨਤਕ ਥਾਵਾਂ ‘ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ-ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਹੁਕਮ ਜ਼ਿਲ੍ਹੇ ਦੀ ਹਦੂਦ ਅੰਦਰ ਆਗਾਮੀ 28 ਦਸੰਬਰ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਆਪਣੇ ਵਿਧਾਇਕਾਂ ਦੇ ਕੰਮ ਤੋਂ ਖ਼ੁਸ਼ ਨਹੀਂ ‘ਆਪ’ ਤਾਂ ਸਰਕਾਰ ਦੀ ਕਾਰਗੁਜ਼ਾਰੀ ਕਿਵੇਂ ਰਹੀ ਤਸੱਲੀਬਖ਼ਸ਼ ? - ਅਨਿਲ ਸਰੀਨ ਅਗਲੀ ਖ਼ਬਰ ਅੰਕੁਰ ਸਕੂਲ ਦੇ ਵਰਕਰਾਂ ਨੇ ਡੀ.ਸੀ. ਰੇਟ ਲੈਣ ਸੰਬੰਧੀ ਲਈ ਕੀਤਾ ਰੋਸ ਮਾਰਚ
Ad Position 24