31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਮਨ ਅਰੋੜਾ ਵਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਚੰਡੀਗੜ੍ਹ, 30 ਅਕਤੂਬਰ (ਅਜੀਤ ਬਿਊਰੋ) - ਭਾਰਤ-ਯੂ. ਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀ.

Ad Position 21
No active advertisement
ਚੰਡੀਗੜ੍ਹ ’ਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਇਨਵੈਸਟ ਪੰਜਾਬ ਵਿਖੇ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਇਕ ਉੱਚ ਪੱਧਰੀ ਬ੍ਰਿਟਿਸ਼ ਵਫ਼ਦ ਦੇ ਨਾਲ। ਅਜੀਤ ਤਸਵੀਰ 31-10-2026
ਚੰਡੀਗੜ੍ਹ, 30 ਅਕਤੂਬਰ (ਅਜੀਤ ਬਿਊਰੋ) - ਭਾਰਤ-ਯੂ.ਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀ.ਈ.ਟੀ.ਏ) ਤਹਿਤ ਜ਼ੀਰੋ-ਡਿਊਟੀ ਦਾ ਲਾਭ ਉਠਾਉਣ ਲਈ ਯੂ.ਕੇ ਦੇ ਕਾਰੋਬਾਰਾਂ ਵਾਸਤੇ ਪੰਜਾਬ ਨੂੰ ਇਕ ਪ੍ਰਮੁੱਖ ਨਿਰਮਾਣ ਆਧਾਰ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਇਨਵੈਸਟ ਪੰਜਾਬ ਵਿਖੇ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਇਕ ਉੱਚ ਪੱਧਰੀ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ ਕੀਤੀ। ਇਸ ਦੌਰਾਨ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਫ਼ਦ ਵਿਚ ਐਲਬਾ ਸਮੇਰੀਗਲੋ ਤੋਂ ਇਲਾਵਾ ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਪਾਰ ਬਾਰੇ ਫਸਟ ਸੈਕਟਰੀ ਡਾ. ਨਿਕੋਲਸ ਗ੍ਰੀਬਿਟ ਅਤੇ ਸੀਨੀਅਰ ਵਪਾਰ ਸਲਾਹਕਾਰ ਅਨੂਪ ਨਰਾਇਣ ਸ਼ਾਮਿਲ ਸਨ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਪੰਜਾਬ ਦੇ ਉਦਯੋਗ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਅਤੇ ਯੂ.ਕੇ. ਦੀ ਸਪਲਾਈ ਚੇਨ ਨਾਲ ਜੁੜਨ ਸਬੰਧੀ ਸੂਬੇ ਦੀਆਂ ਤਿਆਰੀਆਂ ਨੂੰ ਉਜਾਗਰ ਕੀਤਾ। ਇਸ ਦੌਰਾਨ ਐਗਰੀ-ਬਿਜ਼ਨਸ, ਫੂਡ ਪ੍ਰੋਸੈਸਿੰਗ, ਇੰਜੀਨੀਅਰਿੰਗ, ਆਟੋ ਕੰਪੋਨੈਂਟ ਅਤੇ ਉਦਯੋਗ-ਅਧਾਰਿਤ ਹੁਨਰ ਵਿਕਾਸ ਵਰਗੇ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ ’ਤੇ ਵਿਸ਼ੇਸ਼ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਉਦਯੋਗ ਵਿਭਾਗ ਦੇ ਡਾਇਰੈਕਟਰ ਜਸਪ੍ਰੀਤ ਸਿੰਘ, ਪੰਜਾਬ ਵਿੱਤੀ ਕਾਰਪੋਰੇਸ਼ਨ ਦੇ ਐਮ.ਡੀ. ਸੇਨੂ ਦੁੱਗਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਮਾਈਨਰ ਵਰਕਸ ਖ਼ਰਚਿਆਂ ਦੀ ਖੁੱਲ੍ਹੇਗੀ ਪਰਤ-ਦਰ-ਪਰਤ ਪੜਤਾਲ ਅਗਲੀ ਖ਼ਬਰ ਐਸ. ਬੀ. ਆਈ ਅਫ਼ਸਰ ਐਸੋਸੀਏਸ਼ਨ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਕੀਤੀ ਮੁਲਾਕਾਤ
Ad Position 24