ਰੰਧਾਵਾ ਨੇ 24 ਘੰਟੇ ਚੱਲ ਰਹੀ ਸੀ.ਐੱਚ.ਸੀ. ਲਾਲੜੂ ਦਾ ਲਿਆ ਜਾਇਜ਼ਾ
ਲਾਲੜੂ, 30 ਅਕਤੂਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੀ. ਐਚ.
ਲਾਲੜੂ, 30 ਅਕਤੂਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੀ.ਐਚ.ਸੀ. ਲਾਲੜੂ ਵਿਖੇ ਪਹੁੰਚ ਕੇ ਡਾਕਟਰਾਂ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਕੇਂਦਰ ਵਿਖੇ 24 ਘੰਟੇ ਸਿਹਤ ਸੇਵਾਵਾਂ ਸ਼ੁਰੂ ਹੋਣ ਤੋਂ ਬਾਅਦ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਡਾਕਟਰਾਂ ਨਾਲ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਲਾਲੜੂ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸੀ. ਐਚ. ਸੀ. ਲਾਲੜੂ ਵਿਖੇ 24 ਘੰਟੇ ਸਿਹਤ ਸੇਵਾਵਾਂ ਉਪਲੱਬਧ ਹੋਣ। ਲੋਕਾਂ ਦੀ ਇਸ ਲੋੜ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਵਲੋਂ ਕੀਤਾ ਗਿਆ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਐਮਰਜੈਂਸੀ ਸਮੇਤ ਲੋੜ ਪੈਣ ’ਤੇ ਸਿਹਤ ਸੇਵਾਵਾਂ ਲਈ ਵਧੇਰੇ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਕਾਰੀ ਸਿਹਤ ਕੇਂਦਰਾਂ ਨੂੰ ਬਿਹਤਰ ਬਣਾਉਣਾ ਅਤੇ ਆਮ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਮਕਸਦ ਸਿਰਫ਼ ਵਾਅਦੇ ਕਰਨਾ ਨਹੀਂ, ਸਗੋਂ ਲੋਕਾਂ ਦੀਆਂ ਲੋੜਾਂ ਅਨੁਸਾਰ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਦਿਖਾਉਣਾ ਹੈ।