31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦਾ ‘ਨੈਸ਼ਨਲ ਐਵਾਰਡ ਆਫ਼ ਐਕਸੀਲੈਂਸ ਇਨ ਐਗਰੀਕਲਚਰ’ ਨਾਲ ਸਨਮਾਨ

ਐੱਸ. ਏ.

Ad Position 21
No active advertisement
‘ਨੈਸ਼ਨਲ ਐਵਾਰਡ ਆਫ਼ ਐਕਸੀਲੈਂਸ ਇਨ ਐਗਰੀਕਲਚਰ’ ਨਾਲ ਸਨਮਾਨਿਤ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੂੰ ਵਧਾਈ ਦਿੰਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ। ਅਜੀਤ ਤਸਵੀਰ 31-10-2026
ਐੱਸ. ਏ. ਐੱਸ. ਨਗਰ, 30 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਨਵੀਂ ਦਿੱਲੀ ਦੀ ਸੁਸਾਇਟੀ ਆਫ਼ ਐਗਰੀਕਲਚਰ ਐਂਡ ਬਾਇਓਲੋਜੀਕਲ ਸਾਇੰਸ ਰਿਸਰਚ ਵਲੋਂ ਪੰਜਾਬ ਦੇ ਕੇਨ ਕਮਿਸ਼ਨਰ ਡਾ. ਅਮਰੀਕ ਸਿੰਘ ਨੂੰ ਖੇਤੀਬਾੜੀ ਦੇ ਪਸਾਰ, ਤਕਨਾਲੋਜੀ ਦੇ ਪ੍ਰਸਾਰ, ਟਿਕਾਊ ਖੇਤੀਬਾੜੀ ਵਿਕਾਸ ਅਤੇ ਕਿਸਾਨਾਂ ਦੇ ਸਸ਼ਕਤੀਕਰਨ ‘ਚ ਪਾਏ ਗਏ ਸ਼ਾਨਦਾਰ ਯੋਗਦਾਨ ਸਦਕਾ ਵਕਾਰੀ ‘ਨੈਸ਼ਨਲ ਐਵਾਰਡ ਆਫ਼ ਐਕਸੀਲੈਂਸ ਇਨ ਐਗਰੀਕਲਚਰ-2026’ ਨਾਲ ਸਨਮਾਨਿਤ ਕੀਤਾ ਗਿਆ ਹੈ। ਡਾ. ਅਮਰੀਕ ਸਿੰਘ ਨੂੰ ਇਹ ਪੁਰਸਕਾਰ ਉੱਤਰਾਖੰਡ ਦੇ ਦੇਹਰਾਦੂਨ ਵਿਖੇ ਹੋਈ 15ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਕਾਨਫ਼ਰੰਸ ਦਾ ਵਿਸ਼ਾ ‘ਖੇਤੀਬਾੜੀ, ਬਾਗ਼ਬਾਨੀ ਅਤੇ ਜੰਗਲਾਤ : ਲਚਕੀਲੇ ਫ਼ਸਲੀ ਪ੍ਰਬੰਧ’ ਸੀ। ਇਹ ਐਵਾਰਡ ਡਾ. ਅਮਰੀਕ ਸਿੰਘ ਦੀ ਖੇਤੀਬਾੜੀ ਵਿਕਾਸ, ਕਿਸਾਨ ਭਲਾਈ, ਵਿਗਿਆਨਕ ਨਵੀਨਤਾ ਅਤੇ ਖੇਤੀਬਾੜੀ ਤਕਨਾਲੋਜੀ ਦੇ ਪ੍ਰਭਾਵਸ਼ਾਲੀ ਪ੍ਰਸਾਰ ਪ੍ਰਤੀ ਲੰਬੇ ਸਮੇਂ ਤੋਂ ਜਾਰੀ ਵਚਨਬੱਧਤਾ ਨੂੰ ਮਾਨਤਾ ਦਿੱਤਾ ਹੈ। ਇਹ ਸਨਮਾਨ ਖੋਜ ਸੰਸਥਾਵਾਂ ਅਤੇ ਕਿਸਾਨ ਭਾਈਚਾਰੇ ਦਰਮਿਆਨ ਪਾੜੇ ਨੂੰ ਘਟਾਉਣ ‘ਚ ਖੇਤੀਬਾੜੀ ਪਸਾਰ ਮਾਹਿਰਾਂ ਦੀ ਅਹਿਮ ਭੂਮਿਕਾ ਨੂੰ ਵੀ ਉਜਾਗਰ ਕਰਦਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ, ਪ੍ਰਬੰਧਕੀ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਨੇ ਡਾ. ਅਮਰੀਕ ਸਿੰਘ ਨੂੰ ਇਸ ਕੌਮੀ ਪੁਰਸਕਾਰ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਏਡਜ਼ ਕੰਟਰੋਲ ਸੁਸਾਇਟੀ ਦੇ ਮੁਲਾਜ਼ਮਾਂ ਵਲੋਂ ਆਰ - ਪਾਰ ਦੀ ਲੜਾਈ ਲੜਨ ਦਾ ਐਲਾਨ ਅਗਲੀ ਖ਼ਬਰ ਰਤਵਾੜਾ ਸਾਹਿਬ ਵਿਖੇ ਚਾਰ ਰੋਜ਼ਾ ਸਮਾਗਮ ਦਾ ਪਹਿਲਾ ਦਿਨ ਸਮੂਹ ਸਿੰਘਾਂ ਸ਼ਹੀਦਾਂ ਨੂੰ ਰਿਹਾ ਸਮਰਪਿਤ
Ad Position 24