31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਿਤਾਰਪੁਰ-ਜੜੌਤ ਸੜਕ ਦੀ ਰਿਪੇਅਰ ਦਾ ਕੰਮ ਇਕ ਹਫ਼ਤੇ ਤੋਂ ਬੰਦ

ਲਾਲੜੂ, 30 ਅਕਤੂਬਰ (ਰਾਜਬੀਰ ਸਿੰਘ)- ਸਿਤਾਰਪੁਰ-ਜੜੌਤ ਸੰਪਰਕ ਸੜਕ ਦੀ ਰਿਪੇਅਰ ਦਾ ਕੰਮ ਪਿਛਲੇ ਇਕ ਹਫ਼ਤੇ ਤੋਂ ਬੰਦ ਪਿਆ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੀਬ ਡੇਢ ਮਹੀਨਾ ਪਹਿਲਾਂ ਸ਼ੁਰੂ ਹੋਏ ਇਸ ਕੰਮ ਦੌਰਾਨ ਹਾਲੇ ਤੱਕ 10 ਫ਼ੀਸਦੀ ਸੜਕ ਵੀ ਮੁਕੰਮਲ ਨਹੀਂ ਹੋ ਸਕੀ, ਜਿਸ ਕਾਰਨ ਸਥਾਨਕ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

Ad Position 21
No active advertisement
ਸਿਤਾਰਪੁਰ-ਜੜੌਤ ਸੰਪਰਕ ਸੜਕ ਦੀ ਰਿਪੇਅਰ ਨੂੰ ਲੈ ਕੇ 2-2 ਫੁੱਟ ਪੁੱਟੀ ਹੋਈ ਸੜਕ । ਤਸਵੀਰ : ਰਾਜਬੀਰ ਸਿੰਘ 31-10-2026
ਲਾਲੜੂ, 30 ਅਕਤੂਬਰ (ਰਾਜਬੀਰ ਸਿੰਘ)- ਸਿਤਾਰਪੁਰ-ਜੜੌਤ ਸੰਪਰਕ ਸੜਕ ਦੀ ਰਿਪੇਅਰ ਦਾ ਕੰਮ ਪਿਛਲੇ ਇਕ ਹਫ਼ਤੇ ਤੋਂ ਬੰਦ ਪਿਆ ਹੋਣ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰੀਬ ਡੇਢ ਮਹੀਨਾ ਪਹਿਲਾਂ ਸ਼ੁਰੂ ਹੋਏ ਇਸ ਕੰਮ ਦੌਰਾਨ ਹਾਲੇ ਤੱਕ 10 ਫ਼ੀਸਦੀ ਸੜਕ ਵੀ ਮੁਕੰਮਲ ਨਹੀਂ ਹੋ ਸਕੀ, ਜਿਸ ਕਾਰਨ ਸਥਾਨਕ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਰਾਹਗੀਰਾਂ ਨੇ ਦੱਸਿਆ ਕਿ ਇਸ ਸੜਕ ਦੀ ਰਿਪੇਅਰ ਹੋਇਆਂ ਕਰੀਬ 10 ਸਾਲ ਦਾ ਸਮਾਂ ਬੀਤ ਚੁੱਕਾ ਸੀ ਅਤੇ ਲੰਬੇ ਸਮੇਂ ਤੋਂ ਇਸ ਦੀ ਮੁਰੰਮਤ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਹੁਣ ਜਦੋਂ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕੀਤਾ ਗਿਆ ਤਾਂ ਇਸ ਦੀ ਰਫ਼ਤਾਰ ਬੇਹੱਦ ਮੱਠੀ ਰਹਿਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਪਹਿਲਾਂ ਨਾਲੋਂ ਵੀ ਵਧ ਗਈਆਂ ਹਨ। ਉਨ੍ਹਾਂ ਦੱਸਿਆ ਕਿ ਠੇਕੇਦਾਰ ਵਲੋਂ ਸੜਕ ਨੂੰ ਕਰੀਬ ਦੋ ਫੁੱਟ ਤੱਕ ਪੁੱਟ ਦਿੱਤਾ ਗਿਆ ਹੈ ਤੇ ਇਸ ਨੂੰ ਦੁਬਾਰੇ ਪੂਰਿਆ ਹੀ ਨਹੀਂ ਗਿਆ। ਵਾਹਨਾਂ ਦੀ ਆਵਾਜਾਈ ਨਾਲ ਉੱਡਦੀ ਧੂੜ ਰਾਹਗੀਰਾਂ ਲਈ ਹੋਰ ਵੀ ਮੁਸ਼ਕਿਲਾਂ ਪੈਦਾ ਕਰ ਰਹੀ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਜੇਕਰ ਬਰਸਾਤ ਹੋ ਜਾਂਦੀ ਹੈ ਤਾਂ ਪੁੱਟੀ ਹੋਈ ਸੜਕ ਵਿਚ ਪਾਣੀ ਭਰਨ ਕਾਰਨ ਇਸ ਨਾਲ ਜੁੜਦੇ ਪਿੰਡਾਂ ਦਾ ਸੰਪਰਕ ਟੁੱਟ ਸਕਦਾ ਹੈ। ਰਾਹਗੀਰਾਂ ਨੇ ਕਿਹਾ ਕਿ ਸੜਕ ਦੀ ਮਾੜੀ ਹਾਲਤ ਕਾਰਨ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਪੜ੍ਹਾਈ ਅਤੇ ਰੋਜ਼ਾਨਾ ਨੌਕਰੀਆਂ ’ਤੇ ਜਾਣ ਵਾਲੇ ਲੋਕਾਂ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕ ਦੀ ਰਿਪੇਅਰ ਦਾ ਕੰਮ ਜਲਦੀ ਮੁਕੰਮਲ ਕਰਵਾਇਆ ਜਾਵੇ। ਜੇਕਰ ਠੇਕੇਦਾਰ ਵਲੋਂ ਕੰਮ ਵਿਚ ਬੇਲੋੜੀ ਦੇਰੀ ਕੀਤੀ ਜਾ ਰਹੀ ਹੈ ਤਾਂ ਉਸ ਨੂੰ ਬਦਲ ਕੇ ਕਿਸੇ ਹੋਰ ਠੇਕੇਦਾਰ ਨੂੰ ਕੰਮ ਸੌਂਪਿਆ ਜਾਵੇ ਤਾਂ ਜੋ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ। ਇਸ ਸੰਬੰਧੀ ਸੰਪਰਕ ਕਰਨ ‘ਤੇ ਪੰਜਾਬ ਮੰਡੀ ਬੋਰਡ ਮੁਹਾਲੀ ਦੇ ਐਸ. ਡੀ. ਓ. ਭਲਿੰਦਰ ਸਿੰਘ ਨੇ ਦੱਸਿਆ ਕਿ ਇਸ ਨੂੰ ਬਣਾਉਣ ਲਈ ਕੈਮੀਕਲ ਦੀ ਵਰਤੋ ਹੋਣੀ ਹੈ, ਜਿਸ ਕਾਰਨ ਕੰਮ ਥੋੜ੍ਹਾ ਲੇਟ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਹੀ ਇਸ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਦਾ ਜੁਰਮਾਨੇ ਵਾਲਾ ਮਤਾ ਵੀ ਬੇਅਸਰ, ਖਾਲੀ ਪਲਾਟਾਂ ’ਚ ਕੂੜਾ ਸੁੱਟਣ ਤੇ ਸਾੜਨ ਦਾ ਸਿਲਸਿਲਾ ਜਾਰੀ ਗੁਲਾਬਗੜ੍ਹ... ਅਗਲੀ ਖ਼ਬਰ ਘਰ ਤੋਂ ਦੁੱਧ ਲੈਣ ਗਈ 7 ਸਾਲਾ ਬੱਚੀ ਨਾਲ ਦੋ ਨੌਜਵਾਨਾਂ ਨੇ ਕੀਤੀਆਂ ਅਸ਼ਲੀਲ ਹਰਕਤਾਂ
Ad Position 24