31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇਕ ਨੌਜਵਾਨ ਦੀ ਗਰਦਨ ’ਤੇ ਚਾਕੂ ਨਾਲ ਹਮਲਾ

ਜ਼ੀਰਕਪੁਰ, 30 ਅਕਤੂਬਰ (ਮਨਿੰਦਰ ਸਿੰਘ)-ਵੀ. ਆਈ.

Ad Position 21
No active advertisement
ਹਮਲੇ ’ਚ ਜ਼ਖ਼ਮੀ ਹੋਇਆ ਨੌਜਵਾਨ। 31-10-2026
ਜ਼ੀਰਕਪੁਰ, 30 ਅਕਤੂਬਰ (ਮਨਿੰਦਰ ਸਿੰਘ)-ਵੀ. ਆਈ. ਪੀ. ਰੋਡ ’ਤੇ ਸਫ਼ਾਈ ਦਾ ਕੰਮ ਕਰਨ ਵਾਲੇ ਇਕ ਨੌਜਵਾਨ ਨੂੰ ਉਸ ਦੇ ਹੀ ਜਾਣਕਾਰ ਵਲੋਂ ਚਾਕੂ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਚਾਕੂ ਨੌਜਵਾਨ ਦੀ ਗਰਦਨ ‘ਤੇ ਲੱਗਾ, ਜਿਸ ਕਾਰਨ ਉਹ ਖ਼ੂਨ ਨਾਲ ਲੱਥਪੱਥ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਹਸਪਤਾਲ ਪ੍ਰਸ਼ਾਸਨ ਵਲੋਂ ਇਸ ਸੰਬੰਧੀ ਜ਼ੀਰਕਪੁਰ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਜ਼ਖ਼ਮੀ ਅਰਸ਼ਦ ਵਾਸੀ ਪਿੰਡ ਨਾਭਾ ਸਾਹਿਬ ਨੇ ਦੱਸਿਆ ਕਿ ਉਸ ਦੇ ਮਾਤਾ-ਪਿਤਾ ਨਹੀਂ ਹਨ ਅਤੇ ਉਹ ਮਿਹਨਤ-ਮਜ਼ਦੂਰੀ ਤੇ ਸਫ਼ਾਈ ਦਾ ਕੰਮ ਕਰਕੇ ਆਪਣਾ ਗੁਜ਼ਾਰਾ ਕਰਦਾ ਹੈ। ਉਸ ਨੇ ਦੱਸਿਆ ਕਿ ਵੀ. ਆਈ. ਪੀ. ਰੋਡ ‘ਤੇ ਉਹ ਸ਼ਿਵਾ ਨਾਮਕ ਆਪਣੇ ਜਾਣਕਾਰ ਨਾਲ ਸਫ਼ਾਈ ਦਾ ਕੰਮ ਕਰਦਾ ਸੀ। ਦੋਵਾਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਅਰਸ਼ਦ ਅਨੁਸਾਰ ਸ਼ੁੱਕਰਵਾਰ ਦੁਪਹਿਰ ਕਰੀਬ 2.30 ਵਜੇ ਸ਼ਿਵਾ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਚਾਕੂ ਉਸ ਦੀ ਗਰਦਨ ‘ਤੇ ਲੱਗਾ ਅਤੇ ਖ਼ੂਨ ਵਗਦਾ ਦੇਖ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਬਾਅਦ ਵਿਚ ਇਕ ਰਾਹਗੀਰ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿਥੇ ਕਿ ਉਸ ਦਾ ਇਲਾਜ ਜਾਰੀ ਹੈ। ਮਾਮਲੇ ਸੰਬੰਧੀ ਪੜਤਾਲੀਆ ਅਫ਼ਸਰ ਸੁਲੱਖਣ ਸਿੰਘ ਨੇ ਦੱਸਿਆ ਕਿ ਹਸਪਤਾਲ ਤੋਂ ਉਨ੍ਹਾਂ ਨੂੰ ਰੁੱਕਾ ਮਿਲਿਆ ਹੈ। ਜ਼ਖ਼ਮੀ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜ਼ਖ਼ਮੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਗਾਉਣ, 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ ਅਗਲੀ ਖ਼ਬਰ ਸ਼ਹਿਰ ਵਿਚ ਇਕ ਘੰਟੇ ਅੰਦਰ ਦੋ ਥਾਵਾਂ ’ਤੇ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
Ad Position 24