31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਵਿਸ਼ਵ ਸਟਰੋਕ ਦਿਵਸ

ਐੱਸ. ਏ.

Ad Position 21
No active advertisement
ਅਜੀਤ ਡੈਸਕ 31-10-2026
ਐੱਸ. ਏ. ਐੱਸ. ਨਗਰ, 30 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਵਿਸ਼ਵ ਸਟਰੋਕ ਦਿਵਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਘਲ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਦਿਮਾਗ਼ੀ ਦੌਰੇ (ਸਟਰੋਕ) ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ ਬਾਰੇ ਜਾਣਕਾਰੀ ਦੇਣਾ ਸੀ। ਡਾ. ਜੈਨ ਨੇ ਕਿਹਾ ਕਿ ਸਟਰੋਕ ਸੰਬੰਧੀ ਜਾਗਰੂਕਤਾ ਅਤੇ ਸਮੇਂ ਸਿਰ ਇਲਾਜ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਟਰੋਕ ਦੇ ਲੱਛਣਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਦਿਖਾਈ ਦੇਣ ’ਤੇ ਘਰੇਲੂ ਇਲਾਜ ਜਾਂ ਉਡੀਕ ਕਰਨ ਦੀ ਬਜਾਏ ਤੁਰੰਤ ਹਸਪਤਾਲ ਪਹੁੰਚਣ। ਉਨ੍ਹਾਂ ਕਿਹਾ ਕਿ ਜ਼ਰੂਰੀ ਸਾਵਧਾਨੀਆਂ ਵਰਤਦਿਆਂ ਸਮੇਂ ਸਿਰ ਇਲਾਜ ਨਾਲ ਮਰੀਜ਼ ਦੀ ਜਾਨ ਬਚਾਉਣ ਅਤੇ ਸਰੀਰਕ ਅਪੰਗਤਾ ਦੇ ਖ਼ਤਰੇ ਨੂੰ ਘਟਾਉਣ ਵਿਚ ਮਦਦ ਮਿਲ ਸਕਦੀ ਹੈ। ਜ਼ਿਲ੍ਹਾ ਹਸਪਤਾਲ ਵਿਚ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਮੈਡੀਸਨ ਮਾਹਿਰ ਡਾ. ਈਸ਼ਾ ਅਰੋੜਾ ਨੇ ਵਿਸਥਾਰ ਸਹਿਤ ਦੱਸਿਆ ਕਿ ਸਟਰੋਕ ਇਕ ਗੰਭੀਰ ਮੈਡੀਕਲ ਐਮਰਜੈਂਸੀ ਹੈ, ਜਿਸ ਵਿਚ ਦਿਮਾਗ਼ ਦੇ ਕਿਸੇ ਹਿੱਸੇ ਤੱਕ ਖੂਨ ਦੀ ਸਪਲਾਈ ਰੁਕ ਜਾਂਦੀ ਹੈ ਜਾਂ ਦਿਮਾਗ਼ ਦੀ ਕੋਈ ਨਾੜੀ ਫੱਟ ਜਾਂਦੀ ਹੈ। ਅਜਿਹੀ ਸਥਿਤੀ ਵਿਚ ਮਰੀਜ਼ ਨੂੰ ਤੁਰੰਤ ਡਾਕਟਰੀ ਸਹਾਇਤਾ ਮਿਲਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅਚਾਨਕ ਚਿਹਰੇ ਦਾ ਇਕ ਪਾਸਾ ਲਟਕਣਾ, ਬਾਂਹ ਜਾਂ ਲੱਤ ਵਿਚ ਕਮਜ਼ੋਰੀ ਜਾਂ ਸੁੰਨਾਪਨ ਮਹਿਸੂਸ ਹੋਣਾ, ਬੋਲਣ ਜਾਂ ਗੱਲ ਸਮਝਣ ਵਿਚ ਮੁਸ਼ਕਿਲ ਆਉਣਾ, ਅਚਾਨਕ ਨਜ਼ਰ ਧੁੰਦਲੀ ਹੋਣਾ, ਚੱਕਰ ਆਉਣਾ ਜਾਂ ਸਰੀਰ ਦਾ ਸੰਤੁਲਨ ਵਿਗੜਨਾ ਸਟਰੋਕ ਦੇ ਮੁੱਖ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣ ਦਿਖਾਈ ਦੇਣ ਤੇ ਬਿਲਕੁਲ ਵੀ ਦੇਰੀ ਨਹੀਂ ਕਰਨੀ ਚਾਹੀਦੀ ਅਤੇ ਮਰੀਜ਼ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਉਣਾ ਚਾਹੀਦਾ ਹੈ ਜਾਂ ਐਂਬੂਲੈਂਸ ਸੇਵਾ 108 ਦੀ ਮਦਦ ਲੈਣੀ ਚਾਹੀਦੀ ਹੈ। ਉਨ੍ਹਾਂ ਸਟਰੋਕ ਦੇ ਖ਼ਤਰੇ ਦੇ ਕਾਰਨਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਵਧਿਆ ਹੋਇਆ ਕੋਲੈਸਟਰੋਲ, ਸਿਗਰਟਨੋਸ਼ੀ, ਤੰਬਾਕੂ ਦਾ ਸੇਵਨ, ਮੋਟਾਪਾ ਅਤੇ ਸਰੀਰਕ ਗਤੀਵਿਧੀਆਂ ਦੀ ਘਾਟ ਸਟਰੋਕ ਦਾ ਖ਼ਤਰਾ ਵਧਾ ਸਕਦੇ ਹਨ। ਇਸ ਤੋਂ ਬਚਾਅ ਲਈ ਉਨ੍ਹਾਂ ਸੰਤੁਲਿਤ ਖ਼ੁਰਾਕ ਲੈਣ, ਰੋਜ਼ਾਨਾ ਕਸਰਤ ਕਰਨ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਨੂੰ ਕੰਟਰੋਲ ਵਿਚ ਰੱਖਣ, ਨਿਯਮਿਤ ਸਿਹਤ ਜਾਂਚ ਕਰਵਾਉਣ ਅਤੇ ਤੰਬਾਕੂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਸੀ.ਪੀ. ਐੱਲ. ਵਲੋਂ ਹੈਬਤਪੁਰ ਪਿੰਡ ਦੇ ਖੇਡ ਮੈਦਾਨ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਡੇਰਾਬੱਸੀ ਸ਼ਹਿਰ ਤੇ ਪੇਂਡੂ ਖੇਤਰ ’ਚ ਅਵਾਰਾ ਕੁੱਤਿਆਂ ਦੀ ਭਰਮਾਰ ਹੋਣ ਕਾਰਨ ਲੋਕਾਂ ’ਚ ਦਹਿਸ਼ਤ
Ad Position 24