ਨੌਜਵਾਨ ਖ਼ਿਲਾਫ਼ ਐੱਨ . ਡੀ . ਪੀ . ਐੱਸ . ਐਕਟ ਤਹਿਤ ਮਾਮਲਾ ਦਰਜ
ਮਾਜਰੀ, 30 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਮਾਜਰੀ ਦੀ ਪੁਲਿਸ ਵਲੋਂ ਇਕ ਨੌਜਵਾਨ ਖ਼ਿਲਾਫ਼ ਐੱਨ. ਡੀ.
ਮਾਜਰੀ, 30 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਥਾਣਾ ਮਾਜਰੀ ਦੀ ਪੁਲਿਸ ਵਲੋਂ ਇਕ ਨੌਜਵਾਨ ਖ਼ਿਲਾਫ਼ ਐੱਨ.ਡੀ.ਪੀ.ਸੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਨੌਜਵਾਨ ਦੀ ਪਛਾਣ ਵਿਜੇ ਕੁਮਾਰ ਪੁੱਤਰ ਪ੍ਰੇਮ ਕੁਮਾਰ ਵਾਸੀ ਪਿੰਡ ਖਿਜ਼ਰਾਬਾਦ ਹੇਠਲੀ ਪੱਤੀ ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਚੈਕਿੰਗ ਦੇ ਸੰਬੰਧ ‘ਚ ਬਲਾਕ ਮਾਜਰੀ ਵਿਖੇ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਪੁਲਿਸ ਪਾਰਟੀ ਨੂੰ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸ ਨੇ ਕੋਈ ਨਸ਼ਾ ਕੀਤਾ ਹੋਇਆ ਸੀ। ਉਹ ਨੌਜਵਾਨ ਸਾਹਮਣੇ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਇਕਦਮ ਪਿੱਛੇ ਨੂੰ ਮੁੜਨ ਲੱਗਾ। ਸ਼ੱਕ ਹੋਣ ‘ਤੇ ਪੁਲਿਸ ਪਾਰਟੀ ਨੇ ਨੌਜਵਾਨ ਨੂੰ ਕਾਬੂ ਕਰਦੇ ਜਦੋਂ ਉਸ ਦੀ ਤਲਾਸ਼ੀ ਤਾਂ ਉਸ ਕੋਲੋਂ ਕੋਈ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ, ਪਰ ਨਸ਼ੇ ਦੇ ਸ਼ੱਕ ਦੇ ਚਲਦਿਆਂ ਜਦੋਂ ਉਸ ਦਾ ਮੁਹਾਲੀ ਦੇ ਫੇਜ਼-6 ਸਥਿਤ ਸਿਵਲ ਹਸਪਤਾਲ ਵਿਖੇ ਡੋਪ ਟੈਸਟ ਕਰਵਾਇਆ ਗਿਆ ਤਾਂ ਰਿਪੋਰਟ ਪਾਜ਼ੀਟਿਵ ਆਈ। ਇਸ ਦੇ ਚਲਦਿਆਂ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।