30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

4161 ਭਰਤੀ ਦੇ 253 ਅਧਿਆਪਕਾਂ ਦੀ ਬਰਖ਼ਾਸਤਗੀ ਖ਼ਿਲਾਫ਼ ਰੋਸ ਪ੍ਰਦਰਸ਼ਨ

ਐੱਸ. ਏ.

Ad Position 21
No active advertisement
ਅਜੀਤ ਡੈਸਕ 31-10-2026
ਐੱਸ. ਏ. ਐੱਸ. ਨਗਰ, 30 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸੂਬਾਈ ਸਮੂਹਿਕ ਅਧਿਆਪਕ ਜਥੇਬੰਦੀਆਂ ਦੇ ਸੱਦੇ ‘ਤੇ ਜ਼ਿਲ੍ਹਾ ਮੁਹਾਲੀ ਦੀਆਂ ਅਧਿਆਪਕ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਅੱਗੇ 4161 ਭਰਤੀ ਦੇ 253 ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਲੋਂ ਨੌਕਰੀ ਤੋਂ ਬਰਖ਼ਾਸਤ ਕੀਤੇ ਜਾਣ ਖ਼ਿਲਾਫ਼ ਬਰਖ਼ਾਸਤਗੀ ਦੇ ਪੱਤਰ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਨ੍ਹਾਂ ਅਧਿਆਪਕਾਂ ਦੀ ਨੌਕਰੀ ਬਹਾਲ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਅਧਿਆਪਕ ਆਗੂ ਐੱਨ. ਡੀ. ਤਿਵਾੜੀ, ਗੁਰਪਿਆਰ ਸਿੰਘ, ਤੇਜਿੰਦਰ ਸਿੰਘ, ਸ਼ਿਵ ਕੁਮਾਰ ਰਾਣਾ, ਰਵਿੰਦਰ ਪੱਪੀ, ਵਿਪਨ ਕੁਮਾਰ, ਮਨਦੀਪ ਸਿੰਘ, ਸਤਨਾਮ ਸਿੰਘ, ਚਰਨਜੀਤ ਸਿੰਘ, ਗੁਰਮੀਤ ਸਿੰਘ ਖ਼ਾਲਸਾ ਤੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਾਲ 2022 ‘ਚ ਦਿੱਲੀ ਦੀ ਇਕ ਪ੍ਰਾਈਵੇਟ ਕੰਪਨੀ ਵਲੋਂ ਭਰਤੀ ਲਈ ਕਰਵਾਈ ਗਈ ਲਿਖਤੀ ਪ੍ਰੀਖਿਆ ਵਿਚ 83 ਗ਼ਲਤੀਆਂ ਸਨ, ਜਿਸ ਦੇ ਚਲਦਿਆਂ ਉਮੀਦਵਾਰਾਂ ਨੇ ਅਦਾਲਤੀ ਕੇਸ ਰਾਹੀਂ ਇਸ ਭਰਤੀ ਤਹਿਤ 2023 ਵਿਚ ਸਿੱਖਿਆ ਵਿਭਾਗ ਵਿਚ ਨੌਕਰੀ ਪ੍ਰਾਪਤ ਕੀਤੀ ਸੀ, ਪਰ ਪਾਸ ਹੋਏ ਉਮੀਦਵਾਰਾਂ ਵਲੋਂ ਵੀ ਪਾਏ ਗਏ ਅਦਾਲਤੀ ਕੇਸ ਕਾਰਨ ਅਤੇ ਸਿੱਖਿਆ ਵਿਭਾਗ ਵਲੋਂ ਸਹੀ ਤਰੀਕੇ ਦੀ ਇਨ੍ਹਾਂ ਅਧਿਆਪਕਾਂ ਦੀ ਪੈਰਵਾਈ ਨਾ ਕੀਤੇ ਜਾਣ ਦੇ ਚਲਦਿਆਂ ਮਾਣਯੋਗ ਅਦਾਲਤ ਵਲੋਂ ਇਨ੍ਹਾਂ ਦੇ ਬਰਖ਼ਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ ਸਨ। ਇਸ ਤਰ੍ਹਾਂ ਸਿੱਖਿਆ ਵਿਭਾਗ ‘ਚ ਨੌਕਰੀ ਦੇ ਕਰੀਬ 3 ਸਾਲ ਪੂਰੇ ਹੋਣ ਦੇ ਬਾਵਜੂਦ ਵਿਭਾਗ ਵਲੋਂ ਇਨ੍ਹਾਂ ਅਧਿਆਪਕਾਂ ਨੂੰ 10 ਦਿਨਾਂ ਦੇ ਅੰਦਰ ਹੀ ਫ਼ਾਰਗ ਕਰਨ ਦੇ ਹੁਕਮ ਜਾਰੀ ਕਰ ਦਿੱਤੇ, ਜਿਸ ਦੇ ਵਿਰੋਧ ਵਿਚ ਅਧਿਆਪਕ ਜਥੇਬੰਦੀਆਂ ਵਲੋਂ ਪੰਜਾਬ ਭਰ ਵਿਚ ਸਰਕਾਰ ਦੀ ਅਰਥੀ ਤੇ ਬਰਖ਼ਾਸਤਗੀ ਵਾਲੇ ਪੱਤਰ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਦਾ ਸਮੁੱਚਾ ਅਧਿਆਪਕ ਵਰਗ ਇਨ੍ਹਾਂ ਅਧਿਆਪਕਾਂ ਦੇ ਨਾਲ ਖੜ੍ਹਾ ਹੈ, ਜੋ ਕਿ ਸਿੱਖਿਆ ਵਿਭਾਗ ਤੋਂ ਮੰਗ ਕਰਦਾ ਹੈ ਕਿ ਇਨ੍ਹਾਂ ਅਧਿਆਪਕਾਂ ਦੀ ਸਹੀ ਤਰੀਕੇ ਨਾਲ ਪੈਰਵਾਈ ਕਰਦਆਂ ਇਨ੍ਹਾਂ ਦੀ ਬਰਖ਼ਾਸਤਗੀ ਰੱਦ ਕਰਕੇ ਇਨ੍ਹਾਂ ਨੂੰ ਵਿਭਾਗ ਵਿਚ ਮੁੜ ਜੁਆਇੰਨ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਵੀਵੋ ਇੰਡੀਆ ਵੱਲੋਂ ‘ਵੀਵੋ ਇਗਨਾਈਟ 2026’ ਤਹਿਤ ਵਿਦਿਆਰਥੀਆਂ ਦੇ ਚੋਟੀ ਦੇ 10 ਨਵੀਨਤਮ ਪ੍ਰੋਜੈਕਟਾਂ ਦਾ ਸਨਮਾਨ
Ad Position 24