ਕਾਂਗਰਸ ਪਾਰਟੀ ਅਜਿਹੀ ਮਜ਼ਬੂਤ ਪਾਰਟੀ ਹੈ ਜੋ ਕਿ ਭਾਜਪਾ ਨੂੰ ਰੋਕ ਸਕਦੀ ਹੈ ਤੇ ‘ਆਪ’ ਨੂੰ ਰੋਕਣ ਦੀ ਸਮਰੱਥਾ ਰੱਖਦੀ ਹੈ- ਸੁਖਪਾਲ ਸਿੰਘ ਖਹਿਰਾ
ਖਰੜ, 31 ਅਕਤੂਬਰ (ਤਰਸੇਮ ਸਿੰਘ ਜੰਡਪੁਰੀ/ਗੁਰਮੁੱਖ ਸਿੰਘ ਮਾਨ)- ਕਾਂਗਰਸ ਇਕ ਅਜਿਹੀ ਮਜ਼ਬੂਤ ਪਾਰਟੀ ਹੈ ਜੋ ਕਿ ਭਾਜਪਾ ਨੂੰ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣ ਤੋਂ ਰੋਕ ਸਕਦੀ ਹੈ ਅਤੇ ਮੌਜੂਦਾ ਆਮ ਆਦਮੀ ਪਾਰਟੀ ਨੂੰ ਮੁੜ ਤੋਂ ਸਰਕਾਰ ਬਣਾਉਣ ਤੋਂ ਰੋਕਣ ਦੀ ਸਮਰੱਥਾ ਰੱਖਦੀ ਹੈ। ਹੋਰ ਕਿਸੇ ਵੀ ਰਾਜਸੀ ਪਾਰਟੀ ‘ ਚ ਕੋਈ ਸਮਰੱਥ ਆਗੂ ਨਹੀਂ ਹੈ, ਜਦਕਿ ਆਰ.
ਖਰੜ, 31 ਅਕਤੂਬਰ (ਤਰਸੇਮ ਸਿੰਘ ਜੰਡਪੁਰੀ/ਗੁਰਮੁੱਖ ਸਿੰਘ ਮਾਨ)- ਕਾਂਗਰਸ ਇਕ ਅਜਿਹੀ ਮਜ਼ਬੂਤ ਪਾਰਟੀ ਹੈ ਜੋ ਕਿ ਭਾਜਪਾ ਨੂੰ ਪੰਜਾਬ ਦੀ ਸੱਤਾ ‘ਤੇ ਕਾਬਜ਼ ਹੋਣ ਤੋਂ ਰੋਕ ਸਕਦੀ ਹੈ ਅਤੇ ਮੌਜੂਦਾ ਆਮ ਆਦਮੀ ਪਾਰਟੀ ਨੂੰ ਮੁੜ ਤੋਂ ਸਰਕਾਰ ਬਣਾਉਣ ਤੋਂ ਰੋਕਣ ਦੀ ਸਮਰੱਥਾ ਰੱਖਦੀ ਹੈ। ਹੋਰ ਕਿਸੇ ਵੀ ਰਾਜਸੀ ਪਾਰਟੀ ‘ ਚ ਕੋਈ ਸਮਰੱਥ ਆਗੂ ਨਹੀਂ ਹੈ, ਜਦਕਿ ਆਰ. ਐੱਸ. ਐੱਸ. ਅਤੇ ਭਾਜਪਾ ਨਾਲ ਦੇਸ਼ ਦੇ ਹਿੱਤਾਂ ਲਈ ਲੜਾਈ ਲੜ ਰਹੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸਮੁੱਚੇ ਦੇਸ਼ ‘ਚ ਲੋਕ-ਪ੍ਰਿਆ ਹੋ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਹਾਈਕਮਾਂਡ ਵਲੋਂ ਜ਼ਿਲ੍ਹਾ ਮੁਹਾਲੀ ਦੇ ਇੰਚਾਰਜ ਲਗਾਏ ਗਏ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਖਰੜ ਵਿਖੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਉਹ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਹੋਣ ਜਾ ਰੈਲੀ ਸੰਬੰਧੀ ਅੱਜ ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਤਿੰਨੋਂ ਹਲਕਿਆਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਇਥੇ ਆਏ ਹਨ। ਉਨ੍ਹਾਂ ਕਿਹਾ ਕਿ ਹਰ ਹਲਕੇ ‘ਚੋਂ 500 ਕਾਂਗਰਸੀ ਵਰਕਰ ਇਸ ਰੈਲੀ ‘ਚ ਸ਼ਮੂਲੀਅਤ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਬਲਾਕ ਪ੍ਰਧਾਨ ਦੀਪਕ ਸ਼ਰਮਾ, ਬਲਾਕ ਪ੍ਰਧਾਨ ਐਸ. ਸੀ. ਵਿੰਗ ਜਸਪਾਲ ਸਿੰਘ ਅਤੇ ਬਲਾਕ ਪ੍ਰਧਾਨ ਸਤਨਾਮ ਸਿੰਘ ਹੈਪੀ ਸਮੇਤ ਹੋਰ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਸੁਖਪਾਲ ਸਿੰਘ ਖਹਿਰਾ ਦਾ ਬੁੱਕਾ, ਸਿਰੋਪਾਓ ਅਤੇ ਲੋਈਆਂ ਭੇਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ, ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡੀਆਲਾ, ਪੀ. ਪੀ. ਸੀ. ਮੈਂਬਰ ਸਵਰਨਜੀਤ ਕੌਰ, ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਐਡਵੋਕੇਟ ਕੰਵਰਦੀਪ ਸਿੰਘ ਰੂਬੀ ਸਿੱਧੂ, ਕਮਲਜੀਤ ਸਿੰਘ ਚਾਵਲਾ, ਰਵਿੰਦਰਪਾਲ ਸਿੰਘ ਪਾਲੀ, ਉਦੈਵੀਰ ਸਿੰਘ ਢਿੱਲੋਂ, ਜਗਤਾਰਨ ਸਿੰਘ ਪ੍ਰਧਾਨ ਯੂਥ ਕਾਂਗਰਸ, ਗੁਰਮੀਤ ਸਿੰਘ ਸਿਆਣ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਵੀ ਹਾਜ਼ਰ ਸਨ।