01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਨੇ ‘ ਏ . ਆਈ ਇੰਟਰ ਨਸ਼ਿਪ ਪ੍ਰੋਗਰਾਮ ’ ਦਾ ਸਮਾਪਤੀ ਸਮਾਰੋਹ ਕਰਵਾਇਆ

ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਨੇ ਅੱਜ ਆਪਣੇ ‘ਏ.

Ad Position 21
No active advertisement
ਅਜੀਤ ਡੈਸਕ 01-11-2026
ਚੰਡੀਗੜ੍ਹ, 31 ਅਕਤੂਬਰ (ਪ੍ਰੋ. ਅਵਤਾਰ ਸਿੰਘ) - ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਨੇ ਅੱਜ ਆਪਣੇ ‘ਏ.ਆਈ ਇੰਟਰਨਸ਼ਿਪ ਪ੍ਰੋਗਰਾਮ ਫ਼ਾਰ ਅਪਸਕਿਲਿੰਗ’ ਗੈਰ-ਤਕਨੀਕੀ ਪੇਸ਼ਾਵਰਾਂ ਦਾ ਸਮਾਪਤੀ ਸਮਾਰੋਹ ਕਰਵਾਇਆ। ਸੰਸਥਾ ਦੀ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੀ ਅਗਵਾਈ ਹੇਠ, ਮੀਂਡਰ ਸਾਫਟਵੇਅਰ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ ਕਰਵਾਏ, ਇਸ ਪ੍ਰੋਗਰਾਮ ਦਾ ਉਦੇਸ਼ ਏ.ਆਈ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਅਤੇ ਗੈਰ-ਤਕਨੀਕੀ ਪੇਸ਼ੇਵਰਾਂ ਦੀਆਂ ਤਕਨੀਕੀ ਯੋਗਤਾਵਾਂ ਨੂੰ ਵਧਾਉਣਾ ਸੀ। ਮੁੱਖ ਮਹਿਮਾਨ ਡਾ. ਸੰਦੀਪ ਸ਼੍ਰੀਵਾਸਤਵ, ਡਾਇਰੈਕਟਰ, ਮੀਂਡਰ ਸਾਫਟਵੇਅਰ ਪ੍ਰਾਈਵੇਟ ਲਿਮਟਿਡ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਏ.ਆਈ ਨੂੰ ਕਾਰੋਬਾਰ ਬਣਾਉਣ ਦੀ ਬਜਾਏ, ਏ.ਆਈ ਨੂੰ ਹਰ ਕਾਰੋਬਾਰ ਵਿਚ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ। ਏ.ਆਈ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਵਿਚ ਪੈਂਤੀ ਵਿਦਿਆਰਥੀ ਅਤੇ ਬਾਰਾਂ ਫੈਕਲਟੀ ਮੈਂਬਰ ਸ਼ਾਮਿਲ ਹੋਏ। ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੇਸ਼ੇਵਾਰ ਦੁਨੀਆ ਦੀਆਂ ਵਿਕਸਤ ਹੋ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ, ਨਵੀਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਿਖਿਆਰਥੀਆਂ ਨੂੰ ਸੰਬੰਧਿਤ ਯੋਗਤਾਵਾਂ ਨਾਲ ਲੈਸ ਕਰਨ ਵਿਚ ਅਜਿਹੀਆਂ ਪਹਿਲਕਦਮੀਆਂ ਜਰੂਰੀ ਹਨ। ਡਾ. ਜਸਵਿੰਦਰ ਸਿੰਘ ਨੇ ਕੋਆਰਡੀਨੇਟਰ ਪ੍ਰੋ. (ਡਾ.) ਪ੍ਰੀਤ ਕੰਵਲ, ਏ.ਆਈ ਇੰਟਰਨਸ਼ਿਪ ਕਮੇਟੀ ਅਤੇ ਕੋਰ ਟੀਮ ਦੇ ਮੈਂਬਰਾਂ, ਗੁਰਸ਼ੀਕ ਕੌਰ, ਡਾ. ਵਿਪਿਨ ਪਾਲ ਸਿੰਘ ਅਤੇ ਸੁਚਰੀਤ ਕੌਰ (ਕੋਆਰਡੀਨੇਟਰ, ਆਈ.ਆਈ.ਸੀ) ਦੇ ਨਾਲ-ਨਾਲ ਪੂਰੀ ਆਈ.ਆਈ.ਸੀ ਟੀਮ, ਇੰਟਰਨਸ਼ਿਪ ਸੈੱਲ ਅਤੇ ਪ੍ਰੋਫੈਸਰ (ਡਾ.) ਗੁਰਪ੍ਰੀਤ ਕੌਰ (ਮੁਖੀ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ) ਅਤੇ ਫੈਕਲਟੀ ਮੈਂਬਰਾਂ ਦੀ ਤਕਨੀਕੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਹੁਨਰ ਵਿਕਾਸ ਨੂੰ ਸੁਵਿਧਾਜਨਕ ਬਣਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਾਜਪਾਲ ਨੂੰ ਮਿਲੇ ਗੁਰਦਰਸ਼ਨ ਸਿੰਘ ਸੈਣੀ ਅਗਲੀ ਖ਼ਬਰ ਡੂਇੰਗ ਬਿਜ਼ਨੈੱਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ
Ad Position 24