ਪੰਜਾਬ ਦੇ ਭਖਦੇ ਮਸਲਿਆਂ ਨੂੰ ਲੈ ਕੇ ਰਾਜਪਾਲ ਨੂੰ ਮਿਲੇ ਗੁਰਦਰਸ਼ਨ ਸਿੰਘ ਸੈਣੀ
ਜ਼ੀਰਕਪੁਰ, 31 ਅਕਤੂਬਰ (ਹੈਪੀ ਪੰਡਵਾਲਾ)-ਪੰਜਾਬ ‘ਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ, ਨੌਜਵਾਨ ਪੀੜ੍ਹੀ ਦੇ ਭਵਿੱਖ ਅਤੇ ਸੂਬੇ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਭਾਜਪਾ ਓ. ਬੀ.
ਜ਼ੀਰਕਪੁਰ, 31 ਅਕਤੂਬਰ (ਹੈਪੀ ਪੰਡਵਾਲਾ)-ਪੰਜਾਬ ‘ਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ, ਨੌਜਵਾਨ ਪੀੜ੍ਹੀ ਦੇ ਭਵਿੱਖ ਅਤੇ ਸੂਬੇ ਦੀ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਭਾਜਪਾ ਓ. ਬੀ. ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਨੂੰ ਪੇਸ਼ ਆ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਚਰਚਾ ਕਰਦਿਆਂ ਸੂਬੇ ‘ਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਰਾਜਪਾਲ ਵਲੋਂ ਵੀ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਸਭ ਤੋਂ ਵੱਧ ਮਹੱਤਵ ਦੇਣ ਦੀ ਗੱਲ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਗਏ। ਮੁਲਾਕਾਤ ਉਪਰੰਤ ਸੈਣੀ ਨੇ ਦੱਸਿਆ ਕਿ ਪੰਜਾਬ ‘ਚ ਨਸ਼ਿਆਂ ਦਾ ਵਧਦਾ ਪ੍ਰਕੋਪ ਬੇਹੱਦ ਚਿੰਤਾਜਨਕ ਹੈ। ਨਸ਼ਿਆਂ ਦੀ ਲਪੇਟ ‘ਚ ਆ ਰਹੀ ਨੌਜਵਾਨ ਪੀੜ੍ਹੀ ਨਾ ਸਿਰਫ਼ ਆਪਣਾ ਭਵਿੱਖ ਬਰਬਾਦ ਕਰ ਰਹੀ ਹੈ, ਸਗੋਂ ਇਸ ਦਾ ਅਸਰ ਪੂਰੇ ਸਮਾਜ ਅਤੇ ਪਰਿਵਾਰਾਂ ‘ਤੇ ਵੀ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਿਰਫ਼ ਬਿਆਨਬਾਜ਼ੀ ਦੀ ਬਜਾਏ ਪ੍ਰਭਾਵਸ਼ਾਲੀ ਕਾਰਵਾਈ ਅਤੇ ਠੋਸ ਰਣਨੀਤੀ ਦੀ ਲੋੜ ਹੈ। ਉਨ੍ਹਾਂ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ, ਲੋਕਾਂ ਦੀ ਸੁਰੱਖਿਆ ਅਤੇ ਸਮਾਜਿਕ ਮਾਹੌਲ ਨਾਲ ਜੁੜੇ ਹੋਰ ਅਹਿਮ ਮੁੱਦੇ ਵੀ ਰਾਜਪਾਲ ਸਾਹਮਣੇ ਰੱਖੇ। ਸੈਣੀ ਨੇ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਸੁਰੱਖਿਅਤ ਸੂਬਾ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ‘ਤੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ, ਨਸ਼ਿਆਂ ਦੇ ਖ਼ਾਤਮੇ ਅਤੇ ਆਮ ਲੋਕਾਂ ‘ਚ ਸੁਰੱਖਿਆ ਦਾ ਭਰੋਸਾ ਪੈਦਾ ਕਰਨ ਲਈ ਵਿਸ਼ੇਸ਼ ਤਰਜ਼ੀਹ ਦਿੱਤੀ ਜਾਵੇਗੀ। ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਦੇ ਸਪੁੱਤਰ ਹਰਦੀਪ ਸਿੰਘ ਸੈਣੀ, ਵਿਮਲ ਜੈਨ ਵਾਈਸ ਪ੍ਰਧਾਨ ਜੈਨ ਕਾਨਫ਼ਰੰਸ ਦਿੱਲੀ, ਸਾਨੰਤ ਭਾਰਦਵਾਜ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।