03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

‘ ਆਪ’ ਨੂੰ ਖਰੜ ਦੇ ਲੋਕ ਹੁਣ ਖੋਖਲੇ ਵਾਅਦਿਆਂ ਦੇ ਆਧਾਰ ’ਤੇ ਵੋਟ ਨਹੀਂ ਪਾਉਣਗੇ-ਵਿਨੀਤ ਜੋਸ਼ੀ

ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਦੇ ਖਰੜ ਹਲਕੇ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ਨੇ ਖਰੜ ਤੋਂ ਆਮ ਆਦਮੀ ਪਾਰਟੀ ਵਿਧਾਇਕਾ ਅਨਮੋਲ ਗਗਨ ਮਾਨ ਦੀ ਸਿਆਸੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਦੀ ਟਿਕਟ ਕੱਟਣੀ ਤੈਅ ਹੈ। ਜੇਕਰ ਉਨ੍ਹਾਂ ਨੂੰ ਇਸ ਗੱਲ ’ਤੇ ਯਕੀਨ ਨਹੀਂ ਹੈ ਤਾਂ ਉਹ ਖੁਦ ਹਲਕੇ ਦਾ ਗੇੜਾ ਮਾਰ ਕੇ ਲੋਕਾਂ ਦਾ ਮੂਡ ਜਾਣ ਲੈਣ।

Ad Position 21
No active advertisement
ਅਜੀਤ ਡੈਸਕ 02-11-2026
ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਦੇ ਖਰੜ ਹਲਕੇ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ਨੇ ਖਰੜ ਤੋਂ ਆਮ ਆਦਮੀ ਪਾਰਟੀ ਵਿਧਾਇਕਾ ਅਨਮੋਲ ਗਗਨ ਮਾਨ ਦੀ ਸਿਆਸੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਦੀ ਟਿਕਟ ਕੱਟਣੀ ਤੈਅ ਹੈ। ਜੇਕਰ ਉਨ੍ਹਾਂ ਨੂੰ ਇਸ ਗੱਲ ’ਤੇ ਯਕੀਨ ਨਹੀਂ ਹੈ ਤਾਂ ਉਹ ਖੁਦ ਹਲਕੇ ਦਾ ਗੇੜਾ ਮਾਰ ਕੇ ਲੋਕਾਂ ਦਾ ਮੂਡ ਜਾਣ ਲੈਣ। ਲੋਕਾਂ ਵਿਚ ਵਿਧਾਇਕਾ ਅਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਭਾਰੀ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ 5 ਮਿੰਟ ਵਿਚ ਐੱਮ. ਐੱਸ. ਪੀ. ਦੇਣ ਦਾ ਵਾਅਦਾ ਕਰਨ ਵਾਲੀ ਅਨਮੋਲ ਗਗਨ ਮਾਨ ਦੇ ਵਿਧਾਇਕ ਵਜੋਂ ਕਾਰਜਕਾਲ ਦੌਰਾਨ ਖਰੜ, ਕੁਰਾਲੀ ਤੇ ਆਸ-ਪਾਸ ਦੇ ਇਲਾਕਿਆਂ ਵਿਚ ਪੀਣ ਵਾਲੇ ਸਾਫ਼ ਪਾਣੀ, ਸੀਵਰੇਜ, ਟੁੱਟੀਆਂ ਸੜਕਾਂ, ਟ੍ਰੈਫ਼ਿਕ ਜਾਮ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦੀਆਂ ਸਮੱਸਿਆਵਾਂ ਵੱਡੀਆਂ ਚੁਣੌਤੀ ਬਣੀਆਂ ਰਹੀਆਂ ਤੇ ਉਹ ਇਨ੍ਹਾਂ ਦਾ ਹੱਲ ਕਰਨ ਵਿਚ ਨਾਕਾਮ ਰਹੇ ਹਨ। ਹਲਕੇ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਪੰਜ ਸਾਲਾਂ ਦੌਰਾਨ ਉਨ੍ਹਾਂ ਨੇ ਵਿਕਾਸ ਲਈ ਕਿੰਨਾ ਕੰਮ ਕੀਤਾ ਤੇ ਚੋਣਾਂ ਵੇਲੇ ਕੀਤੇ ਵਾਅਦਿਆਂ ਦਾ ਕੀ ਬਣਿਆ। ਜੋਸ਼ੀ ਨੇ ਕਿਹਾ ਕਿ ਅਨਮੋਲ ਗਗਨ ਮਾਨ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨਾਲ ਸੰਬੰਧਿਤ ਦੋਸ਼ਾਂ ਅਤੇ ਵਿਵਾਦਾਂ ਬਾਰੇ ਵੀ ਜਨਤਾ ਸਾਹਮਣੇ ਸਪੱਸ਼ਟ ਜਵਾਬ ਆਉਣਾ ਚਾਹੀਦਾ ਹੈ। ਉਨ੍ਹਾਂ ਵਲੋਂ ਖੁਦ ਵੀ ਕੁਝ ਅਧਿਕਾਰੀਆਂ ’ਤੇ ਉਨ੍ਹਾਂ ਦੇ ਨਾਂਅ ਦੀ ਵਰਤੋਂ ਕਰਕੇ ਰਿਸ਼ਵਤ ਮੰਗਣ ਦੇ ਇਲਜ਼ਾਮ ਲਗਾਏ ਗਏ ਸਨ। ਉਨ੍ਹਾਂ ਕਿਹਾ ਕਿ 2025 ਵਿਚ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਰਾਜਨੀਤੀ ਛੱਡਣ ਦੇ ਐਲਾਨ ਨੇ ਵੀ ਕਈ ਸਵਾਲ ਖੜ੍ਹੇ ਕੀਤੇ ਸਨ। ਖਰੜ ਦੇ ਲੋਕਾਂ ਨੂੰ ਹੁਣ ਸਿਆਸੀ ਬਿਆਨਬਾਜ਼ੀ ਨਹੀਂ, ਸਗੋਂ ਆਪਣੇ ਸਵਾਲਾਂ ਦੇ ਜਵਾਬ ਅਤੇ ਵਿਕਾਸ ਕਾਰਜਾਂ ਦਾ ਪੂਰਾ ਹਿਸਾਬ ਚਾਹੀਦਾ ਹੈ। 01 ਐਮਓਐਚ02
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਸਿੱਖਿਆ ਬੋਰਡ ਦੀਆਂ ਡੇਲੀਵੇਜ ਮਹਿਲਾ ਮੁਲਾਜ਼ਮਾਂ ਤੋਂ ਲੇਬਰ ਵਾਲੇ ਕੰਮ ਕਰਵਾਉਣ ਦੀ ਕੀਤ... ਅਗਲੀ ਖ਼ਬਰ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖ ਨੂੰ ਸਹੀ ਮਾਰਗ ਦਿਖਾਉਂਦੀਆਂ ਹਨ-ਔਜਲਾ, ਵੇਰਕਾ
Ad Position 24