03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੋਕਸੋ ਐਕਟ ਬਾਰੇ ਗੁਰੂ ਨਾਨਕ ਦੇਵ ਪਬਲਿਕ ਸਕੂਲ ’ਚ ਸੈਮੀਨਾਰ ਕਰਵਾਇਆ

ਲਾਲੜੂ, 1 ਨਵੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਧਰਮਗੜ੍ਹ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ (ਐਨ. ਏ.

Ad Position 21
No active advertisement
ਅਜੀਤ ਡੈਸਕ 02-11-2026
ਲਾਲੜੂ, 1 ਨਵੰਬਰ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਧਰਮਗੜ੍ਹ ਵਿਖੇ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ (ਐਨ. ਏ. ਐਲ. ਐਸ. ਏ.) ਵਲੋਂ ਬੱਚਿਆਂ ਦੀ ਸੁਰੱਖਿਆ ਤੇ ਜਿਨਸੀ ਅਪਰਾਧਾਂ ਤੋਂ ਬਚਾਅ ਸੰਬੰਧੀ ਸੈਮੀਨਾਰ ਕਰਵਾਇਆ। ਇਸ ਮੌਕੇ ਐਡਵੋਕੇਟ ਕਾਰਤਿਕ ਧੀਮਾਨ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ-2012 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ ਮਾਹੌਲ, ਸਨਮਾਨ ਤੇ ਸੰਭਾਲ ਪ੍ਰਾਪਤ ਕਰਨ ਦਾ ਅਧਿਕਾਰ ਹੈ। ਇਸ ਲਈ ਬੱਚਿਆਂ ਨੂੰ ਅਜਿਹੀਆਂ ਸਥਿਤੀਆਂ ਦੀ ਪਛਾਣ ਕਰਨ ਲਈ ਜਾਗਰੂਕ ਕਰਨਾ ਜਰੂਰੀ ਹੈ, ਜਿਨ੍ਹਾਂ ਵਿਚ ਉਨ੍ਹਾਂ ਨਾਲ ਗਲਤ ਵਿਵਹਾਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੋਕਸੋ ਐਕਟ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਦਾ ਹੈ। ਕਿਸੇ ਅਣਸੁਖਾਵੀਂ ਘਟਨਾ ਦੀ ਸੂਰਤ ਵਿਚ ਬੱਚੇ ਆਪਣੇ ਭਰੋਸੇਯੋਗ ਬਾਲਗ ਜਾਂ ਸੰਬੰਧਿਤ ਅਧਿਕਾਰੀ ਨਾਲ ਗੱਲ ਸਾਂਝੀ ਕਰਕੇ ਮਦਦ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਐਨ. ਏ. ਐਲ. ਐਸ. ਏ. ਦੀ ਮੁਹਿੰਮ ਦਾ ਮਕਸਦ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਅਤੇ ਮਾਪਿਆਂ, ਅਧਿਆਪਕਾਂ ਤੇ ਸਮਾਜ ਨੂੰ ਬੱਚਿਆਂ ਦੀ ਸੁਰੱਖਿਆ ਪ੍ਰਤੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਹੈ। ਸਕੂਲ ਦੇ ਐਮ. ਡੀ. ਅਮਰਜੀਤ ਸਿੰਘ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ‘ਸਪੈਕਟਰਮ-1’ ਧੂਮਧਾਮ ਨਾਲ ਕਰਵਾਇਆ ਅਗਲੀ ਖ਼ਬਰ ਭਾਈ ਜੈਤਾ ਜੀ ਫਾਊਂਡੇਸ਼ਨ ਦੇ ਸਾਲਾਨਾ ਸਮਾਗਮ ਤੇ ਐਲੂਮਨੀ ਮੀਟ ’ਚ ਸ਼ਖ਼ਸੀਅਤਾਂ ਨੇ ਫਾਊਂਡੇਸ਼ਨ ਦੇ ਕਾਰਜਾਂ ਨੂੰ ਸਲਾਹਿਆ
Ad Position 24