02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਖਰੜ ਤੋਂ ਸੰਗਰੂਰ ਰੈਲੀ ਵਿਚ ਵੱਡੀ ਗਿਣਤੀ ’ਚ ਪਹੁੰਚਣਗੇ ਕਾਂਗਰਸੀ ਵਰਕਰ-ਕੰਗ

ਖਰੜ, 1 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਗਰੂਰ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਆਮਦ ‘ਤੇ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਾਮਿਲ ਹੋਣ ਲਈ ਵਿਊਂਤਬੰਦੀ ਤਹਿਤ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਰੜ ਵਿਖੇ ਕੀਤੀ। ਇਸ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 02-11-2026
ਖਰੜ, 1 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਸੰਗਰੂਰ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ ਆਮਦ ‘ਤੇ ਪੰਜਾਬ ਕਾਂਗਰਸ ਵਲੋਂ ਕਰਵਾਈ ਜਾ ਰਹੀ ‘ਇਨਸਾਫ਼ ਰੈਲੀ’ ਵਿਚ ਸ਼ਾਮਿਲ ਹੋਣ ਲਈ ਵਿਊਂਤਬੰਦੀ ਤਹਿਤ ਕਾਂਗਰਸੀ ਵਰਕਰਾਂ ਦੀ ਇਕ ਅਹਿਮ ਮੀਟਿੰਗ ਖਰੜ ਵਿਖੇ ਕੀਤੀ। ਇਸ ਦੌਰਾਨ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਕੰਗ ਨੇ ਦੱਸਿਆ ਕਿ ਹਲਕਾ ਖਰੜ ਦੇ ਬਲਾਕ ਖਰੜ ਤੇ ਮਾਜਰੀ, ਐਮ. ਸੀ. ਖਰੜ, ਕੁਰਾਲੀ ਤੇ ਨਵਾਂਗਰਾਓਂ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਇਸ ਰੈਲੀ ਵਿਚ ਪਹੁੰਚਣਗੇ। ਵਰਕਰਾਂ ਦੀਆਂ ਡਿਊਟੀਆਂ ਲਗਾਉਂਦਿਆਂ ਕੰਗ ਨੇ ਕਿਹਾ ਕਿ ਇਹ ਇਕ ਫੈਸਲਾਕੁੰਨ ਰੈਲੀ ਹੋਵੇਗੀ, ਜਿਸ ਵਿਚ ਰਾਹੁਲ ਗਾਂਧੀ, ਦਿੱਲੀ ਅਤੇ ਪੰਜਾਬ ਦੀ ਸੀਨੀਅਰ ਕਾਂਗਰਸ ਲੀਡਰਸ਼ਿਪ ਮੋਦੀ ਸਰਕਾਰ ਦੀਆਂ ਜਨ-ਵਿਰੋਧੀ ਨੀਤੀਆਂ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੌਜੂਦਾ ਮਾੜੇ ਜੰਗਲ਼ਰਾਜ ਦੇ ਹਾਲਾਤਾਂ ‘ਤੇ ਚਰਚਾ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪਰਗਟ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਨ ਉਪਰੰਤ ਕਾਂਗਰਸੀ ਵਰਕਰਾਂ ਵਿਚ ਨਵਾਂ ਉਤਸ਼ਾਹ ਆਇਆ ਹੈ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਲੱਕੀ, ਜਸਵੰਤ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਾਸਟਰ ਸ਼ਿੰਗਾਰਾ ਸਿੰਘ, ਜਗਰੂਪ ਸਿੰਘ ਗਿੱਲ, ਰਮਨ ਦੱਤਾ, ਹਰਬੰਸ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸਰਕਾਰ ਬਣਨ ’ਤੇ ਪੰਜਾਬ ਨੂੰ ਨਸ਼ਾਮੁਕਤ ਕਰਨਾ ਹੋਵੇਗੀ ਪਹਿਲ-ਐਡਵੋਕੇਟ ਵਿਕਰਾਂਤ ਪਵਾਰ ਅਗਲੀ ਖ਼ਬਰ ਡੇਰਾਬਸੀ ’ਚ 78 ਲੱਖ ਦੀ ਲਾਗਤ ਨਾਲ ਬਣਿਆ ਵਾਲਮੀਕਿ ਭਵਨ ਲੋਕ ਅਰਪਣ ਵਿਧਾਇਕ ਰੰਧਾਵਾ ਨੇ ਕੀਤਾ ਉਦਘਾਟਨ
Ad Position 24