ਮਦਨ ਲਾਲ ਜਨਾਗਲ ਪ੍ਰਧਾਨ ਤੇ ਹਰਨਾਮ ਸਿੰਘ ਡੱਲਾ ਜਨਰਲ ਸਕੱਤਰ ਬਣੇ
ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਦਾ ਸਾਲਾਨਾ ਇਜਲਾਸ ਸੱਦਿਆ ਗਿਆ, ਜਿਸ ’ਚ ਸ਼ਹਿਰ ਦੇ ਵੱਖ-ਵੱਖ ਕੋਨਿਆਂ ਤੋਂ ਪੁੱਜੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਰਵਿਦਾਸ ਸਭਾ ਦੇ ਜਨਰਲ ਸਕੱਤਰ ਹਰਨਾਮ ਸਿੰਘ ਡੱਲਾ ਨੇ ਸਭਾ ਦੀਆਂ ਸਾਲਾਨਾ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਇਕੱਤਰ ਹੋਏ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ।
ਖਰੜ, 1 ਨਵੰਬਰ (ਗੁਰਮੁੱਖ ਸਿੰਘ ਮਾਨ)-ਸ੍ਰੀ ਗੁਰੂ ਰਵਿਦਾਸ ਸਭਾ ਖਰੜ ਦਾ ਸਾਲਾਨਾ ਇਜਲਾਸ ਸੱਦਿਆ ਗਿਆ, ਜਿਸ ’ਚ ਸ਼ਹਿਰ ਦੇ ਵੱਖ-ਵੱਖ ਕੋਨਿਆਂ ਤੋਂ ਪੁੱਜੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਰਵਿਦਾਸ ਸਭਾ ਦੇ ਜਨਰਲ ਸਕੱਤਰ ਹਰਨਾਮ ਸਿੰਘ ਡੱਲਾ ਨੇ ਸਭਾ ਦੀਆਂ ਸਾਲਾਨਾ ਗਤੀਵਿਧੀਆਂ ਦੀ ਰਿਪੋਰਟ ਪੇਸ਼ ਕੀਤੀ, ਜਿਸ ਨੂੰ ਇਕੱਤਰ ਹੋਏ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ। ਇਸ ਤੋਂ ਬਾਅਦ ਵਿੱਤ ਸਕੱਤਰ ਜੰਗ ਸਿੰਘ ਨੇ ਸਾਲਾਨਾ ਵਿੱਤੀ ਰਿਪੋਰਟ ਪੇਸ਼ ਕੀਤੀ। ਇਸੇ ਦੌਰਾਨ ਮਦਨ ਲਾਲ ਜਨਾਗਲ ਦੀ ਪ੍ਰਧਾਨਗੀ ਹੇਠ ਇਕੱਤਰ ਹੋਏ ਮੈਂਬਰਾਂ ਨੇ ਸਥਾਨਕ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਭਵਨ ਖਰੜ ਦੀ ਚਾਰਦੀਵਾਰੀ ਦਾ ਕੰਮ ਐੱਸ. ਡੀ. ਐੱਮ. ਖਰੜ ਤੇ ਨਗਰ ਕੌਂਸਲ ਖਰੜ ਦੇ ਕਾਰਜ ਸਾਧਕ ਅਫ਼ਸਰ ਦੀ ਯੋਗ ਅਗਵਾਈ ’ਚ ਨਾਜਾਇਜ਼ ਕਬਜ਼ੇ ਹਟਾਏ ਜਾਣ ਉਪਰੰਤ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਜ਼ਿਕਰਯੋਗ ਹੈ ਕਿ 14 ਸਾਲ ਪਹਿਲਾਂ ਸ੍ਰੀ ਗੁਰੂ ਰਵਿਦਾਸ ਭਵਨ ਦੀ ਉਸਾਰੀ ਹੋਈ ਸੀ ਅਤੇ ਉਦੋਂ ਤੋਂ ਹੀ ਭਵਨ ਦੇ ਆਲੇ-ਦੁਆਲੇ ਰਸੂਖਦਾਰਾਂ ਵਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਸਨ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਭਾ ਦੀ ਹੋਈ ਮੁੜ ਚੋਣ ’ਚ ਮਦਨ ਲਾਲ ਜਨਾਗਲ ਨੂੰ ਪ੍ਰਧਾਨ, ਹਰਨਾਮ ਸਿੰਘ ਡੱਲਾ ਨੂੰ ਜਨਰਲ ਸਕੱਤਰ ਤੇ ਜੰਗ ਸਿੰਘ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਮੌਕੇ ਪ੍ਰਧਾਨ ਮਦਨ ਲਾਲ ਜਨਾਗਲ ਨੂੰ ਨਵੀਂ ਕਾਰਜਕਾਰਨੀ ਚੁਣਨ ਦਾ ਅਧਿਕਾਰ ਵੀ ਦਿੱਤਾ ਗਿਆ।