02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਲੋਕਾਂ ਦੇ ਸਹਿਯੋਗ ਨਾਲ ਖਰੜ ਹਲਕੇ ਦੇ ਮੁੱਦਿਆਂ ਨੂੰ ਪੰਜਾਬ ਵਿਧਾਨ ਸਭਾ ਤੱਕ ਲਿਜਾਇਆ ਜਾਵੇਗਾ-ਹਰਜੀਤ ਸਿੰਘ ਪੰਨੂੰ

ਖਰੜ, 1 ਨਵੰਬਰ (ਮਾਨ/ਜੰਡਪੁਰੀ)-ਖਰੜ ਸ਼ਹਿਰ ਤੋਂ ਲੜਾਈ ਸ਼ੁਰੂ ਕੀਤੀ ਸੀ ਅਤੇ ਹੁਣ ਸਮੁੱਚੇ ਵਿਧਾਨ ਸਭਾ ਹਲਕੇ ਲਈ ਲੜਾਈ ਲੜੀ ਜਾਵੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿਧਾਨ ਸਭਾ ਵਿਚ ਖਰੜ ਹਲਕੇ ਦੇ ਮੁੱਦਿਆਂ ਨੂੰ ਲਿਜਾਇਆ ਜਾਵੇਗਾ। ਸਾਨੂੰ ਪਤਾ ਹੈ ਕਿ ਅਸੀਂ ਕਿਸ ਤਰੀਕੇ ਨਾਲ ਵਿਕਾਸ ਕਰਵਾਉਣਾ ਹੈ ਤੇ ਸਿੱਖਿਆ ਖੇਤਰ ਸਮੇਤ ਹੋਰਨਾਂ ਖੇਤਰਾਂ ਵਿਚ ਸੁਧਾਰ ਕਰਵਾਉਣਾ ਹੈ।

Ad Position 21
No active advertisement
ਅਜੀਤ ਡੈਸਕ 02-11-2026
ਖਰੜ, 1 ਨਵੰਬਰ (ਮਾਨ/ਜੰਡਪੁਰੀ)-ਖਰੜ ਸ਼ਹਿਰ ਤੋਂ ਲੜਾਈ ਸ਼ੁਰੂ ਕੀਤੀ ਸੀ ਅਤੇ ਹੁਣ ਸਮੁੱਚੇ ਵਿਧਾਨ ਸਭਾ ਹਲਕੇ ਲਈ ਲੜਾਈ ਲੜੀ ਜਾਵੇਗੀ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿਧਾਨ ਸਭਾ ਵਿਚ ਖਰੜ ਹਲਕੇ ਦੇ ਮੁੱਦਿਆਂ ਨੂੰ ਲਿਜਾਇਆ ਜਾਵੇਗਾ। ਸਾਨੂੰ ਪਤਾ ਹੈ ਕਿ ਅਸੀਂ ਕਿਸ ਤਰੀਕੇ ਨਾਲ ਵਿਕਾਸ ਕਰਵਾਉਣਾ ਹੈ ਤੇ ਸਿੱਖਿਆ ਖੇਤਰ ਸਮੇਤ ਹੋਰਨਾਂ ਖੇਤਰਾਂ ਵਿਚ ਸੁਧਾਰ ਕਰਵਾਉਣਾ ਹੈ। ਖਰੜ ਹਲਕੇ ਵਿਚ ਟੀਮ ਬਣਾ ਕੇ ਕੰਮ ਕੀਤਾ ਜਾਵੇਗਾ ਅਤੇ ਹਰ ਸਮੱਸਿਆ ਪਹਿਲ ਦੇ ਆਧਾਰ ‘ਤੇ ਹੱਲ ਕਰਵਾਈ ਜਾਵੇਗੀ। ਇਹ ਪ੍ਰਗਟਾਵਾ ਖਰੜ ਸ਼ਹਿਰ ਦੇ ਵਸਨੀਕ ਹਰਜੀਤ ਸਿੰਘ ਪੰਨੂੰ ਨੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਖਰੜ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰਨ ਲਈ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਨ ਮੌਕੇ ਕੀਤਾ। ਇਸ ਦੌਰਾਨ ਮੀਟਿੰਗ ਵਿਚ ਹਾਜ਼ਰ ਇਲਾਕਾ ਵਾਸੀਆਂ ਨੇ ਹੱਥ ਖੜ੍ਹੇ ਕਰਕੇ ਉਨ੍ਹਾਂ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਅਸ਼ੀਰਵਾਦ ਦਿੱਤਾ। ਪੰਨੂੰ ਨੇ ਕਿਹਾ ਕਿ ਹਲਕਾ ਖਰੜ ਦੇ ਲੋਕਾਂ ਦੇ ਸਹਿਯੋਗ ਨਾਲ ਹਲਕੇ ਨੂੰ ਸਾਫ਼-ਸੁਥਰਾ ਬਣਾਇਆ ਜਾਵੇਗਾ ਤੇ ਸਥਾਨਕ ਲੋਕਾਂ ਦੇ ਮੁੱਦਿਆਂ ਨੂੰ ਵਿਧਾਨ ਸਭਾ ਵਿਚ ਪੂਰੀ ਦ੍ਰਿੜਤਾ ਨਾਲ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ਦੇ ਪਛੜੇਪਣ ਲਈ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਬਰਾਬਰ ਦੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਸ ਹਲਕੇ ਦੀ ਤ੍ਰਾਸਦੀ ਰਹੀ ਹੈ ਕਿ ਇਥੋਂ ਜੋ ਵੀ ਵਿਧਾਇਕ ਬਣਦਾ ਹੈ, ਉਹ ਪੰਜਾਬ ਵਿਧਾਨ ਸਭਾ ਵਿਚ ਆਪਣੇ ਇਲਾਕੇ ਦੀ ਕੋਈ ਗੱਲ ਨਹੀਂ ਕਰਦਾ। ਮੀਟਿੰਗ ਨੂੰ ਭੁਪਿੰਦਰ ਸ਼ਰਮਾ ਤੇ ਰਾਜ ਕਿਸ਼ਨ ਧੁਨਕੀਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ਼ਿਵ ਸੈਨਾ ਦੇ ਆਗੂ ਅਮਿਤ ਕੁਮਾਰ, ਅਮਨਦੀਪ ਸਿੰਘ ਤੇ ਅਮਨ ਸਮੇਤ ਖੇਤਰ ਦੇ ਹੋਰ ਵਸਨੀਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੱਖ ਕਤਲੇਆਮ ਦੀ ਬਰਸੀ ਮੌਕੇ ਰੈਲੀ ਕਰਕੇ ਕਾਂਗਰਸ ਨੇ ਸਿੱਖਾਂ ਦੇ ਜ਼ਖ਼ਮ ਮੁੜ ਕੁਰੇਦੇ - ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ ਰਤਵਾੜਾ ਸਾਹਿਬ ਵਿਖੇ ਚਾਰ ਰੋਜ਼ਾ ਗੁਰਮਤਿ ਸਮਾਗਮ ਦੇ ਤੀਜੇ ਦਿਨ ਸੰਗਤਾਂ ਦਾ ਭਰਵਾਂ ਇਕੱਠ ਜੁੜਿਆ
Ad Position 24