ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਸਥਾਈ ਉਪ-ਕੁਲਪਤੀ ਦੇਣ ਸੰਬੰਧੀ ‘ਪੂਟਾ’ ਨੇ ਉਪ-ਰਾਸ਼ਟਰਪਤੀ ਨੂੰ ਭੇਜਿਆ ਪੱਤਰ
ਚੰਡੀਗੜ੍ਹ , 2 ਨਵੰਬਰ ( ਮਾਰਕੰਡਾ )- ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ( ਪੂਟਾ ) ਦੇ ਪ੍ਰਧਾਨ ਪ੍ਰੋ . ਪ੍ਰਵੀਨ ਗੋਇਲ ਤੇ ਸੈਕਟਰੀ ਪ੍ਰੋ .
ਚੰਡੀਗੜ੍ਹ , 2 ਨਵੰਬਰ ( ਮਾਰਕੰਡਾ )- ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ( ਪੂਟਾ ) ਦੇ ਪ੍ਰਧਾਨ ਪ੍ਰੋ . ਪ੍ਰਵੀਨ ਗੋਇਲ ਤੇ ਸੈਕਟਰੀ ਪ੍ਰੋ . ਜਯੰਤੀ ਦੱਤਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਭਾਰਤ ਦੇ ਉਪ - ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਸੀ . ਪੀ ਰਾਧਾਕ੍ਰਿਸ਼ਨਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸਥਾਈ ਉਪ ਕੁਲਪਤੀ ਨਿਯੁਕਤ ਕਰਨ ਦੀ ਅਪੀਲ ਕੀਤੀ ਗਈ । ਉਨ੍ਹਾਂ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਖੇਤਰ ਦੀ ਸਭ ਤੋਂ ਪੁਰਾਣੀ ਤੇ ਸਭ ਤੋਂ ਵੱਡੀ ਯੂਨੀਵਰਸਿਟੀ ਹੈ , ਜਿਥੇ ਸਥਾਈ ਉਪ ਕੁਲਪਤੀ ਦੀ ਗ਼ੈਰਹਾਜ਼ਰੀ ਕਾਰਨ ਕੰਮਕਾਜ ਵਿਚ ਰੁਕਾਵਟ ਆ ਰਹੀ ਹੈ । ਯੂਨੀਵਰਸਿਟੀ ਵਿਚ ਹੋਰ ਕਈ ਮਹੱਤਵਪੂਰਨ ਪ੍ਰਬੰਧਕੀ ਅਹੁਦੇ ਜਿਨ੍ਹਾਂ ਵਿਚ ਰਜਿਸਟਰਾਰ , ਪ੍ਰੀਖਿਆ ਕੰਟਰੋਲਰ , ਡੀਨ ਕਾਲਜ ਵਿਕਾਸ ਪ੍ਰੀਸ਼ਦ , ਲਾਇਬ੍ਰੇਰੀਅਨ ਆਦਿ ਵੀ ਫੈਕਲਟੀ ਮੈਂਬਰਾਂ ਦੁਆਰਾ ਵਾਧੂ ਚਾਰਜ ਦੇ ਆਧਾਰ ’ ਤੇ ਸੰਭਾਲੇ ਜਾ ਰਹੇ ਹਨ । ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ-ਡਾ. ਬਲਜੀਤ ਕੌਰ ਚੰਡੀਗੜ੍ਹ , 2 ਨਵੰਬਰ ( ਅਜੀਤ ਬਿਊਰੋ )- ਹਰ ਬੱਚੇ ਦਾ ਸਕੂਲ ਤੱਕ ਸੁਰੱਖਿਅਤ ਪਹੁੰਚਣਾ ਉਸ ਦਾ ਅਧਿਕਾਰ ਹੈ । ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਸਮਾਜਿਕ ਸੁਰੱਖਿਆ , ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ . ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ । ਡਾ . ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025 ਤੋਂ ਸਤੰਬਰ 2026 ਤੱਕ ਸੁਰੱਖਿਅਤ ਸਕੂਲ ਵਾਹਨ ਨੀਤੀ ਤਹਿਤ ਸੂਬੇ ਭਰ ਵਿਚ ਕੁੱਲ 13,995 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ । ਇਨ੍ਹਾਂ ਵਿਚੋਂ 3,621 ਬੱਸਾਂ ਦੇ ਚਲਾਨ ਕੀਤੇ ਗਏ , ਜਦਕਿ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੀਆਂ 31 ਬੱਸਾਂ ਨੂੰ ਜ਼ਬਤ ਕੀਤਾ ਗਿਆ । ਮੰਤਰੀ ਨੇ ਦੱਸਿਆ ਕਿ ਸਾਲ 2025 ਦੌਰਾਨ ਜ਼ਿਲ੍ਹਾ ਪੱਧਰੀ ਸਕੂਲ ਵਾਹਨ ਚੈਕਿੰਗ ਕਮੇਟੀਆਂ ਵਲੋਂ 8,325 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ । ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2,026 ਬੱਸਾਂ ਦੇ ਚਲਾਨ ਕੀਤੇ ਗਏ ਤੇ 24 ਬੱਸਾਂ ਨੂੰ ਜ਼ਬਤ ਕੀਤਾ । ਡਾ . ਬਲਜੀਤ ਕੌਰ ਨੇ ਡਿਪਟੀ ਕਮਿਸ਼ਨਰਾਂ , ਜ਼ਿਲ੍ਹਾ ਸਕੂਲ ਵਾਹਨ ਚੈਕਿੰਗ ਕਮੇਟੀਆਂ , ਸਬੰਧਿਤ ਵਿਭਾਗਾਂ , ਸਕੂਲ ਪ੍ਰਬੰਧਕਾਂ ਅਤੇ ਟਰਾਂਸਪੋਰਟਰਾਂ ਨੂੰ ਨਿਰਦੇਸ਼ ਦਿੱਤੇ ਕਿ ਸੁਰੱਖਿਅਤ ਸਕੂਲ ਵਾਹਨ ਨੀਤੀ ਦੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ।