03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 21 ਨੂੰ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-11-2026
ਐੱਸ. ਏ. ਐੱਸ. ਨਗਰ, 2 ਨਵੰਬਰ (ਪ੍ਰੋ. ਅਵਤਾਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਨੂੰ ਲੈ ਕੇ ਗੁਰਦੁਆਰਾ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਦੀ ਅਗਵਾਈ ਹੇਠ ਹੋਈ। ਇਸ ਸੰਬੰਧੀ ਕਮੇਟੀ ਦੇ ਜਨਰਲ ਸਕੱਤਰ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ 21 ਨਵੰਬਰ ਨੂੰ ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼-1 ਮੁਹਾਲੀ ਤੋਂ ਸਵੇਰੇ 10 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਕਿ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1, ਪੁਰਾਣਾ ਡੀ. ਸੀ. ਦਫ਼ਤਰ, ਫਰੈਂਕੋ ਹੋਟਲ ਦੀਆਂ ਲਾਈਟਾਂ, ਡਿਪਲਾਸਟ ਚੌਕ, ਫੇਜ਼-2/4 ਦੇ ਡਿਵਾਈਡਰ, ਮਦਨਪੁਰਾ ਚੌਕ, ਫੇਜ਼-3/5 ਦੀਆਂ ਲਾਈਟਾਂ, ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1, ਫੇਜ਼-7 ਦੀ ਮਾਰਕੀਟ, ਗੁਰਦੁਆਰਾ ਅੰਬ ਸਾਹਿਬ ਫੇਜ਼-8, ਫੇਜ਼-9 ਤੇ ਫੇਜ਼-10 ਨੂੰ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਫੇਜ਼-11 ਮੁਹਾਲੀ ਵਿਖੇ ਪਹੁੰਚ ਕੇ ਰਾਤ ਦੇ ਕਰੀਬ 8 ਵਜੇ ਸੰਪੂਰਨ ਹੋਵੇਗਾ। ਇਸ ਮੌਕੇ ਜੋਗਿੰਦਰ ਸਿੰਘ ਸੌਂਧੀ, ਕਰਮ ਸਿੰਘ ਬਬਰਾ, ਇੰਜ. ਸੁਰਿੰਦਰ ਸਿੰਘ ਸੈਕਟਰ-80 ਮੁਹਾਲੀ, ਸੁਰਜੀਤ ਸਿੰਘ ਮਠਾੜੂ, ਪ੍ਰੀਤਮ ਸਿੰਘ, ਕਰਮ ਸਿੰਘ ਪਿੰਡ ਮੁਹਾਲੀ, ਭਗਤ ਸਿੰਘ, ਸੁਖਵਿੰਦਰ ਸਿੰਘ, ਅਰਜਨ ਸਿੰਘ ਸ਼ੇਰਗਿੱਲ, ਜਗਦੀਸ਼ ਸਿੰਘ, ਹਰਪਾਲ ਸਿੰਘ, ਸੁਰਜੀਤ ਸਿੰਘ ਮਠਾੜੂ ਫੇਜ਼-11, ਬੀਬੀ ਹਰਜਿੰਦਰ ਕੌਰ ਫੇਜ਼-5, ਚਮਕੌਰ ਸਿੰਘ, ਮਨਜੀਤ ਸਿੰਘ, ਇੰਦਰਜੀਤ ਸਿੰਘ, ਗੁਰਨਾਮ ਸਿੰਘ, ਪਦਮਜੀਤ ਸਿੰਘ, ਗੁਰਮੀਤ ਸਿੰਘ ਫੇਜ਼-7, ਹਰਦੀਪ ਸਿੰਘ, ਨਰਿੰਦਰ ਸਿੰਘ, ਗੁਰਮੀਤ ਸਿੰਘ ਫੇਜ਼-5, ਬਾਬਾ ਬਾਲੀ, ਹਰਫੂਲ ਸਿੰਘ, ਨਛੱਤਰ ਸਿੰਘ ਨੰਬਰਦਾਰ, ਬਲਦੇਵ ਸਿੰਘ, ਚਰਨਜੀਤ ਸਿੰਘ ਜੌਹਲ, ਭੁਪਿੰਦਰ ਸਿੰਘ ਸੋਮਲ ਤੇ ਸੁਖਦੇਵ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਸੇਵਕ ਪੁਆਧੀ ਵਲੋਂ ਜਸ਼ਨਪ੍ਰੀਤ ਕੌਰ ਦਾ ਸਨਮਾਨ ਅਗਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ‘ਹਿੰਦ ਦੀ ਚਾਦਰ’ ਯਾਤਰਾ ਦੀ ਸ਼ੁਰੂਆਤ
Ad Position 24