03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕਾਂਗਰਸ ਪਾਰਟੀ ਦੀ ਭਲਕੇ ਦੀ ਸੰਗਰੂਰ ਰੈਲੀ ‘ਆਪ’ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮੁੱਢ ਬੰਨੇਗੀ-ਬੰਨੀ ਕੰਗ

ਖਰੜ, 2 ਨਵੰਬਰ (ਗੁਰਮੁੱਖ ਸਿੰਘ ਮਾਨ)-ਕਾਂਗਰਸ ਵਲੋਂ 4 ਨਵੰਬਰ ਨੂੰ ਸੰਗਰੂਰ ਵਿਚ ਰੈਲੀ ਕਰਕੇ ਚੋਣਾਂ ਦਾ ਅਗਾਜ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ ਅਤੇ ਸੰਗਰੂਰ ਦੀ ਇਹ ਰੈਲੀ ਪੰਜਾਬ ਵਿਚੋ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਪੰਜਾਬ ਵਿਚ ਮੁੱਢ ਬੰਨੇਗੀ। ਇਹ ਵਿਚਾਰ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਰਦਿਆ ਕਿਹਾ ਕਿ ਰਾਹੁਲ ਗਾਂਧੀ ਦੇਸ਼ ਵਿਚ ਭਾਜਪਾ ਦੇ ਖ਼ਿਲਾਫ਼ ਦੇਸ਼ ਦਾ ਸੰਵਿਧਾਨ ਬਚਾਉਣ ਅਤੇ ਵੋਟ ਚੋਰੀ ਰੋਕਣ ਲਈ ਲੜਾਈ ਲੜ ਰਹੇ ਹਨ ਜਦ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਹੁਣੇ ਤੋਂ ਪੰਜਾਬ ਵਿਚ ਸਰਗਰਮ ਭੂਮਿਕਾ ਨਿਭਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 03-11-2026
ਖਰੜ, 2 ਨਵੰਬਰ (ਗੁਰਮੁੱਖ ਸਿੰਘ ਮਾਨ)-ਕਾਂਗਰਸ ਵਲੋਂ 4 ਨਵੰਬਰ ਨੂੰ ਸੰਗਰੂਰ ਵਿਚ ਰੈਲੀ ਕਰਕੇ ਚੋਣਾਂ ਦਾ ਅਗਾਜ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਸੰਬੋਧਨ ਕਰਨਗੇ ਅਤੇ ਸੰਗਰੂਰ ਦੀ ਇਹ ਰੈਲੀ ਪੰਜਾਬ ਵਿਚੋ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਪੰਜਾਬ ਵਿਚ ਮੁੱਢ ਬੰਨੇਗੀ। ਇਹ ਵਿਚਾਰ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਰਦਿਆ ਕਿਹਾ ਕਿ ਰਾਹੁਲ ਗਾਂਧੀ ਦੇਸ਼ ਵਿਚ ਭਾਜਪਾ ਦੇ ਖ਼ਿਲਾਫ਼ ਦੇਸ਼ ਦਾ ਸੰਵਿਧਾਨ ਬਚਾਉਣ ਅਤੇ ਵੋਟ ਚੋਰੀ ਰੋਕਣ ਲਈ ਲੜਾਈ ਲੜ ਰਹੇ ਹਨ ਜਦ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਹੁਣੇ ਤੋਂ ਪੰਜਾਬ ਵਿਚ ਸਰਗਰਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ‘ਆਪ’ ਸਰਕਾਰ ਤੇ ਤਿੱਖੇ ਹਮਲੇ ਕਰਦਿਆ ਕਿ ਇਸ ਸਰਕਾਰ ਨੇ ਪੰਜਾਬ ਨੂੰ ਹਰ ਖੇਤਰ ਵਿਚ ਪਛਾੜ ਕੇ ਰੱਖ ਦਿੱਤਾ ਕਿ ਜੋ ਕਾਂਗਰਸ ਸਰਕਾਰਾਂ ਸਮੇਂ ਦੇਸ਼ ਵਿਚ ਹਰ ਖੇਤਰ ਵਿਚ ਮੋਹਰੀ ਸੂਬਾ ਗਿਣਿਆ ਜਾਂਦਾ ਸੀ, ਪੰਜਾਬ ਦੀ ਜਨਤਾ ‘ਆਪ’ ਸਰਕਾਰ ਤੋਂ ਦੁੱਖੀ ਹੋ ਗਈ ਹੈ ਅਤੇ ਇਸ ਸਰਕਾਰ ਦੇ ਵਿਧਾਇਕ ਅਤੇ ਆਗੂ ਵੀ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਕਾਂਗਰਸ ਪਾਰਟੀ ਬਹੁਮਤ ਹਾਸਿਲ ਕਰਕੇ ਪੰਜਾਬ ਵਿਚ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਡਾ. ਜਤਿੰਦਰ ਸਿੰਘ ਰਾਣਾ ਨਮਿਤ ਅੰਤਿਮ ਅਰਦਾਸ ਭਲਕੇ ਅਗਲੀ ਖ਼ਬਰ ਐੱਸ. ਸੀ. ਸਿਖਿਆਰਥੀਆਂ ਲਈ 2 ਹਫ਼ਤਿਆਂ ਦਾ ਮੁਫ਼ਤ ਡੇਅਰੀ ਸਿਖਲਾਈ ਕੋਰਸ 30 ਤੋਂ ਸ਼ੁਰੂ
Ad Position 24