03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਰਤਵਾੜਾ ਸਾਹਿਬ ਵਿਖੇ 4 ਰੋਜ਼ਾ ਗੁਰਮਤਿ ਸਮਾਗਮ ਸਮਾਗਮ

ਮੁੱਲਾਂਪੁਰ ਗਰੀਬਦਾਸ, 2 ਨਵੰਬਰ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਵਲੋਂ ਕਰਵਾਇਆ ਜਾ ਰਿਹਾ ਚਾਰ ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਰੂਹਾਨੀਅਤ ਤੇ ਗੁਰਮਤਿ ਨਾਲ ਜੁੜਨ ਦਾ ਸੱਦਾ ਦਿੰਦਾ ਹੋਇਆ ਸਮਾਪਤ ਹੋ ਗਿਆ। ਸਮਾਗਮ ਦਾ ਆਖਰੀ ਦਿਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਰਿਹਾ।

Ad Position 21
No active advertisement
ਅਜੀਤ ਡੈਸਕ 03-11-2026
ਮੁੱਲਾਂਪੁਰ ਗਰੀਬਦਾਸ, 2 ਨਵੰਬਰ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਵਲੋਂ ਕਰਵਾਇਆ ਜਾ ਰਿਹਾ ਚਾਰ ਰੋਜ਼ਾ ਵਿਸ਼ਾਲ ਗੁਰਮਤਿ ਸਮਾਗਮ ਰੂਹਾਨੀਅਤ ਤੇ ਗੁਰਮਤਿ ਨਾਲ ਜੁੜਨ ਦਾ ਸੱਦਾ ਦਿੰਦਾ ਹੋਇਆ ਸਮਾਪਤ ਹੋ ਗਿਆ। ਸਮਾਗਮ ਦਾ ਆਖਰੀ ਦਿਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਰਿਹਾ। ਸਵੇਰੇ ਅੰਮ੍ਰਿਤ ਵੇਲੇ ਬੀਬੀ ਉਜਾਗਰ ਕੌਰ ਦੇ ਜਥੇ ਆਸਾ ਦੀ ਵਾਰ ਦਾ ਕੀਰਤਨ ਕੀਤਾ ਗਿਆ, ਉਪਰੰਤ ਰਤਵਾੜਾ ਸਾਹਿਬ ਦੇ ਜਥੇ, ਭਾਈ ਇੰਦਰਜੀਤ ਸਿੰਘ ਸੋਹਾਣਾ, ਭਾਈ ਗੁਰਦੇਵ ਸਿੰਘ ਰੁਦਰਪੁਰ, ਭਾਈ ਹਰਜੀਤ ਸਿੰਘ ‘ਹਰਮਨ’, ਜਵੱਦੀ ਕਲਾਂ ਟਕਸਾਲ ਲੁਧਿਆਣਾ ਦੇ ਕੀਰਤਨੀ ਜਥੇ, ਸੰਤ ਬਾਬਾ ਅਮੀਰ ਸਿੰਘ, ਭਾਈ ਜਸਵਿੰਦਰ ਸਿੰਘ, ਸੰਤ ਭੁਪਿੰਦਰ ਸਿੰਘ ਜਰਗ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ, ਜਥੇ. ਗਿਆਨੀ ਰਣਜੀਤ ਸਿੰਘ, ਬਾਬਾ ਹਰਪਾਲ ਸਿੰਘ, ਮਨਜੀਤ ਸਿੰਘ ਯੂ. ਐੱਸ. ਏ., ਸੰਤ ਹਰੀ ਸਿੰਘ ਰੰਧਾਵੇ ਵਾਲਿਆਂ ਵਲੋਂ ਸੰਗਤਾਂ ਦੇ ਦਰਸ਼ਨ ਕੀਤੇ ਗਏ। ਇਸ ਮੌਕੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ, ਅਕਾਲੀ ਆਗੂ ਰਵਿੰਦਰ ਸਿੰਘ ਖੇੜਾ, ਹਰਭਾਗ ਸਿੰਘ ਦੇਸੂਮਾਜਰਾ, ਭਾਈ ਚਰਨਜੀਤ ਸਿੰਘ ਕਾਲੇਵਾਲ, ਰਵਿੰਦਰ ਸਿੰਘ ਵਜੀਦਪੁਰ, ਭਾਈ ਗੁਰਮੀਤ ਸਿੰਘ ਸ਼ਾਂਟੂ, ਭਾਈ ਹਰਜਿੰਦਰ ਸਿੰਘ ਮੁੰਧੋਂ, ਡਾ. ਬਲਵਿੰਦਰ ਕੌਰ ਚਾਹਲ ਤੇ ਬੀਬਾ ਕਮਲਜੀਤ ਕੌਰ ਸੋਲਖੀਆਂ ਨੇ ਵੀ ਹਾਜ਼ਰੀ ਲੁਆਈ। ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਜਥੇਦਾਰ ਰਣਜੀਤ ਸਿੰਘ ਨੇ ਹਾਜ਼ਰੀ ਭਰਦਿਆਂ ਸਿੱਖ ਕੌਮ ਨੂੰ ਪੇਸ਼ ਆ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੀ ਸੰਪੂਰਨਤਾ ਟਰੱਸਟ ਦੇ ਚੇਅਰਮੈਨ ਸੰਤ ਬਾਬਾ ਲਖਬੀਰ ਸਿੰਘ ਦੇ ਗੁਰਬਾਣੀ ਕੀਰਤਨ ਨਾਲ ਹੋਈ। ਸਮਾਗਮ ਦੌਰਾਨ ਸਟੇਜ ਦੀ ਸੇਵਾ ਭਾਈ ਜਸਵੰਤ ਸਿੰਘ ਵਲੋਂ ਜਦਕਿ ਅਰਦਾਸ ਦੀ ਸੇਵਾ ਭਾਈ ਸੁਖਵਿੰਦਰ ਸਿੰਘ ਵਲੋਂ ਨਿਭਾਈ ਗਈ। ਇਸ ਤੋਂ ਇਲਾਵਾ ਗੁਰੂ ਕੇ ਲੰਗਰਾਂ ਦੀ ਸੇਵਾ ਬਾਬਾ ਕਰਨੈਲ ਸਿੰਘ ਵਲੋਂ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਦਾ ਨਿਰੀਖਣ ਕਰ ਲਿਆ ਸਿਹਤ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਪਿੰਡ ਮੌਲੀ ਬੈਦਵਾਣ ਦੀ ਫਿਰਨੀ ਨੂੰ 40 ਫੁੱਟੀ ਸੜਕ ਦੱਸ ਕੇ ਲੋਕਾਂ ਨੂੰ ਰੱਬ ਆਸਰੇ ਛੱਡਿਆ-ਬੇਦੀ ਪਿੰਡ ਵਾਸੀਆਂ ਨੇ ਸੜਕ...
Ad Position 24