04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਚੋਣਾਂ ਦੀ ਰਣਨੀਤੀ ਤਿਆਰ, ਐਚ. ਐੱਸ. ਲੱਕੀ ਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਰਕਰਾਂ ਨੂੰ ਦਿੱਤਾ ਜਿੱਤ ਦਾ ਮੰਤਰ

ਚੰਡੀਗੜ੍ਹ, 3 ਨਵੰਬਰ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਵਿਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਰਾਜੀਵ ਗਾਂਧੀ ਕਾਂਗਰਸ ਭਵਨ, ਸੈਕਟਰ-35 ਵਿਖੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕੈਂਪੇਨ ਕਮੇਟੀ ਦੀ ਇਕ ਅਹਿਮ ਮੀਟਿੰਗ ਪ੍ਰਦੇਸ਼ ਕਾਂਗਰਸ ਪ੍ਰਧਾਨ ਐਚ.

Ad Position 21
No active advertisement
ਅਜੀਤ ਡੈਸਕ 04-11-2026
ਚੰਡੀਗੜ੍ਹ, 3 ਨਵੰਬਰ (ਵਿਕਰਮਜੀਤ ਸਿੰਘ ਮਾਨ)-ਚੰਡੀਗੜ੍ਹ ਵਿਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਰਾਜੀਵ ਗਾਂਧੀ ਕਾਂਗਰਸ ਭਵਨ, ਸੈਕਟਰ-35 ਵਿਖੇ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕੈਂਪੇਨ ਕਮੇਟੀ ਦੀ ਇਕ ਅਹਿਮ ਮੀਟਿੰਗ ਪ੍ਰਦੇਸ਼ ਕਾਂਗਰਸ ਪ੍ਰਧਾਨ ਐਚ. ਐੱਸ. ਲੱਕੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਲਗਪਗ 50 ਮੈਂਬਰਾਂ ਵਾਲੀ ਪ੍ਰਚਾਰ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮੀਟਿੰਗ ਵਿਚ ਹਿੱਸਾ ਲਿਆ। ਮੀਟਿੰਗ ਵਿਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਿਸਥਾਰਪੂਰਵਕ ਰਣਨੀਤੀ ਤਿਆਰ ਕੀਤੀ ਗਈ। ਪਾਰਟੀ ਨੇ ਸਪੱਸ਼ਟ ਕੀਤਾ ਕਿ ਇਸ ਵਾਰ ਕਾਂਗਰਸ ਦੀ ਚੋਣ ਮੁਹਿੰਮ ਸਿਰਫ਼ ਪੋਸਟਰਾਂ, ਬੈਨਰਾਂ ਤੇ ਭਾਸ਼ਨਾਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਹਰ ਵਾਰਡ, ਹਰ ਬੂਥ ਤੇ ਸ਼ਹਿਰ ਦੇ ਹਰ ਘਰ ਤੱਕ ਸਿੱਧਾ ਸੰਪਰਕ ਸਥਾਪਤ ਕੀਤਾ ਜਾਵੇਗਾ। ਕਾਂਗਰਸ ਸਥਾਨਕ ਮੁੱਦਿਆਂ, ਸਥਾਨਕ ਚਿਹਰਿਆਂ ਤੇ ਲੋਕਾਂ ਦੇ ਭਰੋਸੇ ਨੂੰ ਆਪਣੀ ਚੋਣੀ ਤਾਕਤ ਬਣਾ ਕੇ ਮੈਦਾਨ ਵਿਚ ਉਤਰੇਗੀ। ਮੀਟਿੰਗ ਵਿਚ ਇਸ ਗੱਲ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਨਗਰ ਨਿਗਮ ਸਦਨ ਵਿਚ ਕਾਂਗਰਸੀ ਕੌਂਸਲਰਾਂ ਵਲੋਂ ਸ਼ਹਿਰ ਦੇ ਵਿਕਾਸ, ਨਾਗਰਿਕ ਸਹੂਲਤਾਂ, ਭ੍ਰਿਸ਼ਟਾਚਾਰ, ਲੋਕਾਂ ਦੀਆਂ ਸਮੱਸਿਆਵਾਂ ਤੇ ਪ੍ਰਸ਼ਾਸਨਿਕ ਜਵਾਬਦੇਹੀ ਨਾਲ ਜੁੜੇ ਜਿਹੜੇ ਮੁੱਦੇ ਉਠਾਏ ਗਏ ਹਨ, ਉਨ੍ਹਾਂ ਨੂੰ ਵੀ ਚੋਣ ਪ੍ਰਚਾਰ ਦਾ ਅਹਿਮ ਹਿੱਸਾ ਬਣਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਹਾਊਸਿੰਗ ਬੋਰਡ ਨੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਦਿੱਤੀ ਵੱਡੀ ਰਾਹਤ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਕਿਊ. ਐਸ. ਏਸ਼ੀਆ ਰੈਂਕਿੰਗ 2027 ’ਚ 37ਵਾਂ ਸਥਾਨ ਰੱਖਿਆ ਬਰਕਰਾਰ
Ad Position 24