04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਖਰੜ, 3 ਨਵੰਬਰ (ਜੰਡਪੁਰੀ)-ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸਭ ਤੋਂ ਪਹਿਲਾ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਗੁਰਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਨੇ ਕਥਾ-ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਕਥਾ-ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਹੈੱਡ ਗ੍ਰੰਥੀ ਭਾਈ ਗੁਰਵਿੰਦਰ ਸਿੰਘ। ਤਸਵੀਰ : ਜੰਡਪੁਰੀ 04-11-2026
ਖਰੜ, 3 ਨਵੰਬਰ (ਜੰਡਪੁਰੀ)-ਸਥਾਨਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸਭ ਤੋਂ ਪਹਿਲਾ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਗੁਰਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਨੇ ਕਥਾ-ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਗੁਰੂ ਸਾਹਿਬ ‘ਚ ਅੱਤ ਦਰਜੇ ਦੀ ਨਿਮਰਤਾ ਸੀ। ਸੰਗਤਾਂ ਨੇ ਵੱਡੀ ਗਿਣਤੀ ‘ਚ ਸਮਾਗਮ ‘ਚ ਹਾਜ਼ਰੀ ਭਰਦਿਆਂ ਗੁਰਬਾਣੀ ਵਿਚਾਰਾਂ ਸਰਵਣ ਕੀਤੀਆਂ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕੀਰਤਨੀ ਜਥੇ ਤੇ ਕਥਾਵਾਚਕ ਦਾ ਉਚੇਚੇ ਤੌਰ ‘ਤੇ ਸਨਮਾਨ ਵੀ ਕੀਤਾ। ਇਸ ਮੌਕੇ ਸੰਗਤਾਂ ਵਿਚ ਛੋਲੇ-ਪੂਰੀਆਂ ਤੇ ਕੜਾਹ-ਪ੍ਰਸ਼ਾਦ ਦਾ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਭਾਈ ਸੁਰਮੁੱਖ ਸਿੰਘ ਮੁੱਖ ਸੇਵਾਦਾਰ, ਭਾਈ ਜਸਵੀਰ ਸਿੰਘ ਜਨਰਲ ਸਕੱਤਰ, ਜਥੇ. ਜਰਨੈਲ ਸਿੰਘ, ਅਵਤਾਰ ਸਿੰਘ ਸੈਂਪਲਾ, ਦਰਸ਼ਨ ਸਿੰਘ, ਹਰਭਜਨ ਸਿੰਘ, ਸ਼ੀਤਲ ਸਿੰਘ, ਜਸਵੰਤ ਸਿੰਘ, ਸਵਰਨ ਸਿੰਘ ਜੰਡਪੁਰੀ, ਸਤਪਾਲ ਸਿੰਘ, ਸੁਰਜੀਤ ਸਿੰਘ ਮਲੋਆ, ਪਿਆਰਾ ਸਿੰਘ, ਬਲਦੇਵ ਸਿੰਘ, ਹਰਵਿੰਦਰ ਸਿੰਘ, ਮਾਨ ਸਿੰਘਠ ਮਨਜਿੰਦਰ ਸਿੰਘ ਤੇ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 400 ਗ੍ਰਾਮ ਅਫ਼ੀਮ ਬਰਾਮਦਗੀ ਮਾਮਲੇ ’ਚ ਮੁਲਜ਼ਮ ਨੂੰ 62 ਦਿਨਾਂ ਦੀ ਕੈਦ ਤੇ 8 ਹਜ਼ਾਰ ਰੁ. ਜੁਰਮਾਨਾ ਅਗਲੀ ਖ਼ਬਰ ਰੇਲ ਗੱਡੀ ਦੀ ਲਪੇਟ ’ ਚ ਆਉਣ ਕਾਰਨ ਨੌਜਵਾਨ ਦੀ ਮੌਤ
Ad Position 24