05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਜ਼ਿੰਦਗੀ ਦੀ ਜੰਗ ਜਿੱਤ ਕੇ ਘਰ ਪਰਤੀ 6 ਸਾਲਾ ਮਾਸੂਮ ਪਰਿਵਾਰ ਨੇ ਫੁੱਲਾਂ ਤੇ ਹਾਰਾਂ ਨਾਲ ਕੀਤਾ ਨਿੱਘਾ ਸਵਾਗਤ

ਪੰਚਕੂਲਾ, 4 ਨਵੰਬਰ (ਕਪਿਲ)- ਪੰਚਕੂਲਾ ਦੇ ਸੈਕਟਰ-20 ਸਥਿਤ ਸਰਕਾਰੀ ਸਕੂਲ ਵਿਚ 6 ਸਾਲਾ ਬੱਚੀ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿਚ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕਈ ਦਿਨਾਂ ਤੱਕ ਪੀ.

Ad Position 21
No active advertisement
ਛੇ ਸਾਲਾ ਬੱਚੀ ਨਾਲ ਕੁੱਟਮਾਰ ਦੇ ਮਾਮਲੇ ਵਿਚ ਪੀ. ਜੀ. ਆਈ. ਤੋਂ ਇਲਾਜ ਤੋਂ ਬਾਅਦ ਠੀਕ ਹੋ ਕੇ ਘਰ ਪਰਤੀ ਬੱਚੀ ਦੇ ਪਿਤਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਕਪਿਲ 05-11-2026
ਪੰਚਕੂਲਾ, 4 ਨਵੰਬਰ (ਕਪਿਲ)- ਪੰਚਕੂਲਾ ਦੇ ਸੈਕਟਰ-20 ਸਥਿਤ ਸਰਕਾਰੀ ਸਕੂਲ ਵਿਚ 6 ਸਾਲਾ ਬੱਚੀ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿਚ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕਈ ਦਿਨਾਂ ਤੱਕ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਅਧੀਨ ਰਹਿਣ ਤੋਂ ਬਾਅਦ ਮਾਸੂਮ ਬੱਚੀ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਆਈ ਹੈ। ਧੀ ਦੀ ਘਰ ਵਾਪਸੀ ’ਤੇ ਪਰਿਵਾਰ ਨੇ ਫੁੱਲਾਂ ਅਤੇ ਹਾਰਾਂ ਨਾਲ ਉਸ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਪਿਤਾ ਅਤੇ ਪਰਿਵਾਰਕ ਮੈਂਬਰ ਭਾਵੁਕ ਨਜ਼ਰ ਆਏ। ਜ਼ਿਕਰਯੋਗ ਹੈ ਕਿ ਸਕੂਲ ਵਿਚ ਤੀਜੀ ਜਮਾਤ ਵਿਚ ਪੜ੍ਹਦੇ 8 ਸਾਲਾ ਵਿਦਿਆਰਥੀ ’ਤੇ ਬੱਚੀ ਨਾਲ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ। ਇਸ ਘਟਨਾ ਵਿਚ ਬੱਚੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ। ਕਈ ਦਿਨਾਂ ਤੱਕ ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਚੱਲਦਾ ਰਿਹਾ। ਬੱਚੀ ਦੀ ਸਿਹਤ ਵਿਚ ਸੁਧਾਰ ਹੋਣ ਤੋਂ ਬਾਅਦ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੇ ਵੀ ਉਸ ਨੂੰ ਭਾਵੁਕ ਵਿਦਾਇਗੀ ਦਿੱਤੀ। ਬੱਚੀ ਦੀ ਮਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਉਸ ਦੇ ਮਨ ਵਿਚ ਡਰ ਬੈਠ ਗਿਆ ਹੈ। ਉਹ ਕਈ ਵਾਰ ਰਾਤ ਨੂੰ ਅਚਾਨਕ ਉੱਠ ਕੇ ਰੋਣ ਲੱਗ ਜਾਂਦੀ ਹੈ ਅਤੇ ਘਬਰਾ ਜਾਂਦੀ ਹੈ। ਉੱਧਰ, ਬੱਚੀ ਦੇ ਪਿਤਾ ਨੇ ਕਿਹਾ ਕਿ ਧੀ ਦੇ ਸੁਰੱਖਿਅਤ ਘਰ ਪਰਤਣ ਦੀ ਬੇਹੱਦ ਖ਼ੁਸ਼ੀ ਹੈ, ਪਰ ਇਸ ਘਟਨਾ ਨੇ ਪੂਰੇ ਪਰਿਵਾਰ ਦੇ ਮਨ ਵਿਚ ਡਰ ਪੈਦਾ ਕਰ ਦਿੱਤਾ ਹੈ। ਹੁਣ ਉਨ੍ਹਾਂ ਦੀਆਂ ਨਜ਼ਰਾਂ ਜਾਂਚ ਕਮੇਟੀ ਦੀ ਰਿਪੋਰਟ ਅਤੇ ਸਕੂਲ ਪ੍ਰਸ਼ਾਸਨ ਵਿਰੁੱਧ ਹੋਣ ਵਾਲੀ ਕਾਰਵਾਈ ’ਤੇ ਟਿਕੀਆਂ ਹੋਈਆਂ ਹਨ। ਇਸ ਮਾਮਲੇ ਵਿਚ ਸਿੱਖਿਆ ਵਿਭਾਗ ਵਲੋਂ ਸਕੂਲ ਦੀ ਪ੍ਰਿੰਸੀਪਲ ਅਤੇ ਦੋ ਅਧਿਆਪਕਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਮੈਂਬਰੀ ਕਮੇਟੀ ਵਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੁਣ ਸਵਾਲ ਇਹ ਹੈ ਕਿ ਆਖਿਰ ਸਕੂਲ ਵਿਚ ਬੱਚਿਆਂ ਦੀ ਸੁਰੱਖਿਆ ਵਿਚ ਕੁਤਾਹੀ ਕਿਵੇਂ ਹੋਈ ਅਤੇ ਜਾਂਚ ਰਿਪੋਰਟ ਤੋਂ ਬਾਅਦ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕੀ ਕਾਰਵਾਈ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਤਿਉਹਾਰਾਂ ਦੀ ਰੁੱਤ ’ਚ ਖਾਧ ਸੁਰੱਖਿਆ ਵਿਭਾਗ ਦੀ ਜਾਂਚ ਮੁਹਿੰਮ ਪੰਜਾਬ ’ ਚ ਖਾਧ ਸੁਰੱਖਿਆ ਵਿਭਾਗ ਨੇ 110 ਕੁਇੰਟਲ ਤੋਂ... ਅਗਲੀ ਖ਼ਬਰ ਪੀ.ਜੀ.ਆਈ. ਦੇ ਠੇਕਾ ਕਾਮਿਆਂ ਨੇ ਡੀ.ਡੀ.ਏ. ਦੁਆਰਾ ਚੁੱਕੇ ਸਕਾਰਾਤਮਕ ਕਦਮਾਂ ਦਾ ਸਨਮਾਨ ਕਰਦੇ ਹੋਏ ਹੜਤਾਲ 14 ਤੱਕ ਕੀਤੀ...
Ad Position 24