05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

‘ਆਪਣੇ ਵੋਟ ਦੇ ਅਧਿਕਾਰ ਨੂੰ ਜਾਣੋ ’ ਪ੍ਰੋਗਰਾਮ ਕਰਵਾਇਆ

ਐੱਸ. ਏ.

Ad Position 21
No active advertisement
ਸੀ. ਜੀ. ਸੀ. ਲਾਂਡਰਾਂ ਵਿਖੇ ਕਰਵਾਏ ਗਏ ਪ੍ਰੋਗਰਾਮ ਦੀ ਦੀਪ ਜਗਾ ਕੇ ਸ਼ੁਰੂਆਤ ਕਰਵਾਉਂਦੇ ਹੋਏ ਮਾਈ ਭਾਰਤ ਪੰਜਾਬ ਦੇ ਡਾਇਰੈਕਟਰ ਰਸ਼ਮੀਤ ਕੌਰ ਤੇ ਹੋਰ ਅਧਿਕਾਰੀ। ਅਜੀਤ ਤਸਵੀਰ 05-11-2026
ਐੱਸ. ਏ. ਐੱਸ. ਨਗਰ, 4 ਨਵੰਬਰ (ਪ੍ਰੋ. ਅਵਤਾਰ ਸਿੰਘ)-ਨੌਜਵਾਨਾਂ ‘ਚ ਚੋਣਾਂ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਈ ਭਾਰਤ ਮੁਹਾਲੀ ਵਲੋਂ ਚੰਡੀਗੜ੍ਹ ਕਾਲਜ ਆਫ਼ ਟੈਕਨਾਲੋਜੀ (ਸੀ. ਸੀ. ਟੀ.)- ਸੀ. ਜੀ. ਸੀ. ਲਾਂਡਰਾਂ ਦੇ ਐੱਨ. ਐੱਸ. ਐੱਸ. ਵਿੰਗ ਦੇ ਸਹਿਯੋਗ ਨਾਲ ‘ਯੁਵਾ ਸੰਵਾਦ : ਆਪਣੇ ਵੋਟ ਦੇ ਅਧਿਕਾਰ ਨੂੰ ਜਾਣੋ’ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਦੇਸ਼-ਵਿਆਪੀ ‘ਵਿਕਸਿਤ ਭਾਰਤ ਯੁਵਾ ਸੰਵਾਦ’ ਪਹਿਲਕਦਮੀ ਦਾ ਹਿੱਸਾ ਸੀ, ਜਿਸ ਦੀ ਸ਼ੁਰੂਆਤ ਮਹਿਮਾਨਾਂ ਵਲੋਂ ਦੀਪ ਜਗਾ ਕੇ ਕਰਵਾਈ ਗਈ। ਇਸ ਮੌਕੇ ਮਾਈ ਭਾਰਤ ਪੰਜਾਬ ਦੇ ਡਾਇਰੈਕਟਰ ਰਸ਼ਮੀਤ ਕੌਰ, ਮਾਈ ਭਾਰਤ ਦੇ ਸਹਾਇਕ ਡਾਇਰੈਕਟਰ ਵਿਕਰਮ, ਯੂਥ ਆਈਕਨ ਸਾਕਸ਼ੀ ਸ਼ਰਮਾ ਅਤੇ ਸੀ. ਸੀ. ਟੀ. ਦੇ ਬਾਇਓਟੈਕਨਾਲੋਜੀ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ਯੂਥ ਆਈਕਨ ਸਾਕਸ਼ੀ ਸ਼ਰਮਾ ਵਲੋਂ ‘ਮੇਰਾ ਵੋਟ, ਮੇਰਾ ਅਧਿਕਾਰ’ ਵਿਸ਼ੇ ‘ਤੇ ਦਿੱਤਾ ਗਿਆ ਜਾਣਕਾਰੀ ਭਰਪੂਰ ਭਾਸ਼ਣ ਰਿਹਾ। ਉਨ੍ਹਾਂ ਮੁੱਖ ਤੌਰ ‘ਤੇ ਵੋਟ ਦੇ ਅਧਿਕਾਰ ਦੀ ਮਹੱਤਤਾ, ਸੋਚ-ਸਮਝ ਕੇ ਚੋਣ ਪ੍ਰਕਿਰਿਆ ‘ਚ ਹਿੱਸਾ ਲੈਣ ਦੀ ਲੋੜ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ‘ਚ ਨੌਜਵਾਨਾਂ ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਮੁੱਲ ਨੂੰ ਸਮਝਣ ਅਤੇ ਚੋਣ ਪ੍ਰਕਿਰਿਆ ‘ਚ ਜਾਗਰੂਕ ਤੇ ਜ਼ਿੰਮੇਵਾਰ ਨਾਗਰਿਕ ਵਜੋਂ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਦੇਸ਼ ਭਰ ਦੀਆਂ ਵਿੱਦਿਅਕ ਸੰਸਥਾਵਾਂ ‘ਚ ਕਰਵਾਏ ਜਾ ਰਹੇ ‘ਵਿਕਸਿਤ ਭਾਰਤ ਯੁਵਾ ਸੰਵਾਦ’ ਦਾ ਉਦੇਸ਼ ਵਿਦਿਆਰਥੀਆਂ ਖ਼ਾਸ ਕਰਕੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਲੋਕਤੰਤਰੀ ਪ੍ਰਣਾਲੀ ‘ਚ ਜਾਗਰੂਕ ਤੇ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਨਾ ਹੈ। ਇਹ ਪਹਿਲਕਦਮੀ ਸਾਲ 2047 ਤੱਕ ਵਿਕਸਿਤ ਭਾਰਤ ਦੇ ਵਿਸ਼ਾਲ ਟੀਚੇ ਨਾਲ ਵੀ ਜੁੜੀ ਹੋਈ ਹੈ, ਜਿਸ ‘ਚ ਦੇਸ਼ ਦੇ ਭਵਿੱਖ ਦੇ ਨਿਰਮਾਣ ‘ਚ ਨੌਜਵਾਨਾਂ ਦੀ ਭੂਮਿਕਾ ਨੂੰ ਵਿਸ਼ੇਸ਼ ਮਹੱਤਤਾ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਖਰੜ ਤੋਂ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਸੰਗਰੂਰ ਰੈਲੀ ਲਈ ਕਾਂਗਰਸੀ ਆਗੂ ਤੇ ਵਰਕਰ ਹੋਏ ਰਵਾਨਾ ਅਗਲੀ ਖ਼ਬਰ ਸੜਕਾਂ ਨੂੰ ਸੀਵਰੇਜ ਬਹਾਨੇ ਪੁੱਟਣਾ ਸਰਕਾਰੀ ਖਜ਼ਾਨੇ ਦਾ ਨੁਕਸਾਨ- ਉਦੇਵੀਰ ਢਿੱਲੋਂ
Ad Position 24