04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਤਿਉਹਾਰੀਂ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ) - ਤਿਉਹਾਰੀਂ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਖ਼ੁਰਾਕ ਸੁਰੱਖਿਆ ਵਿਭਾਗ ਨੇ ਸੂਬੇ ਭਰ ਵਿਚ ਖੁਰਾਕੀ ਪਦਾਰਥਾਂ ਵਿਚ ਮਿਲਾਵਟਖੋਰੀ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਸ਼ੁੱਧ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਮੁਹਿੰਮ ਚੱਲ ਰਹੀ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 05-11-2026
ਚੰਡੀਗੜ੍ਹ, 4 ਨਵੰਬਰ (ਅਜੀਤ ਬਿਊਰੋ) - ਤਿਉਹਾਰੀਂ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਖ਼ੁਰਾਕ ਸੁਰੱਖਿਆ ਵਿਭਾਗ ਨੇ ਸੂਬੇ ਭਰ ਵਿਚ ਖੁਰਾਕੀ ਪਦਾਰਥਾਂ ਵਿਚ ਮਿਲਾਵਟਖੋਰੀ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਸ਼ੁੱਧ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਨਿਗਰਾਨੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਮੁਹਿੰਮ ਚੱਲ ਰਹੀ ਹੈ।ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਦੇ ਸਖ਼ਤ ਨਿਰਦੇਸ਼ਾਂ ’ਤੇ ਵਿਸ਼ੇਸ਼ ਟੀਮਾਂ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿਚ ਨਿਰਮਾਣ ਇਕਾਈਆਂ, ਥੋਕ ਮੰਡੀਆਂ , ਮਿਠਾਈ ਦੀਆਂ ਦੁਕਾਨਾਂ, ਡੇਅਰੀਆਂ, ਰੈਸਟੋਰੈਂਟਾਂ ਅਤੇ ਪ੍ਰਚੂਨ ਦੁਕਾਨਾਂ ’ਤੇ ਦਿਨ-ਰਾਤ ਚੈਕਿੰਗ ਕਰ ਰਹੀਆਂ ਹਨ। ਸੂਬਾ ਸਰਕਾਰ ਦੇ ਇਸ ਸਖ਼ਤ ਰੁਖ਼ ਦਾ ਜ਼ਿਕਰ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉਨ੍ਹਾਂ ਲੋਕਾਂ ਵਿਰੁੱਧ ’ਜ਼ੀਰੋ-ਟਾਲਰੈਂਸ’ ਨੀਤੀ ਅਪਣਾਈ ਹੈ, ਜੋ ਮਾਮੂਲੀ ਵਪਾਰਕ ਮੁਨਾਫ਼ੇ ਲਈ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦੇ ਹਨ। ਸਿਹਤ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ, ‘‘ਤਿਉਹਾਰ ਖ਼ੁਸ਼ੀ ਅਤੇ ਜਸ਼ਨ ਦਾ ਸਮਾਂ ਹੁੰਦਾ ਹੈ ਅਤੇ ਹਰ ਘਰ ਤੱਕ ਮਿਲਾਵਟ ਰਹਿਤ ਤੇ ਪੌਸ਼ਟਿਕ ਭੋਜਨ ਪਹੁੰਚਾਉਣਾ ਸਾਡੀ ਪਹਿਲੀ ਤਰਜੀਹ ਹੈ। ਮਿਲਾਵਟਖੋਰੀ, ਨਕਲੀ ਵਸਤਾਂ ਬਣਾਉਣ ਜਾਂ ਘਟੀਆ ਪੱਧਰ ਦੇ ਖੁਰਕੀ ਪਦਾਰਥ ਵੇਚਣ ਵਾਲਿਆਂ ਵਿਰੁੱਧ ‘ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ, 2006’ ਤਹਿਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।’’ਸੂਬੇ ਭਰ ’ਚ ਚੱਲ ਰਹੀ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਇੱਕ ਮਹੀਨੇ ਦੌਰਾਨ ਖ਼ੁਰਾਕ ਸੁਰੱਖਿਆ ਵਿਭਾਗ ਨੇ ਤਿਉਹਾਰਾਂ ਦੇ ਦਿਨਾਂ ’ਚ ਸਭ ਤੋਂ ਵੱਧ ਵਰਤੀਆਂ ਜਾਣ ਵਾਲੀਆਂ ਵਸਤਾਂ- ਜਿਵੇਂ ਦੇਸੀ ਘਿਓ, ਦੁੱਧ, ਪਨੀਰ, ਖੋਆ, ਰਵਾਇਤੀ ਮਿਠਾਈਆਂ, ਖਾਣ ਵਾਲੇ ਤੇਲ, ਬਨਸਪਤੀ ਅਤੇ ਮਸਾਲਿਆਂ ’ਤੇ ਵਿਸ਼ੇਸ਼ ਤੌਰ ਤਿੱਖੀ ਨਜ਼ਰ ਰੱਖੀ ਹੈ। ਇਨ੍ਹਾਂ ਛਾਪੇਮਾਰੀਆਂ ਦੌਰਾਨ ਵਿਭਾਗ ਨੇ 11 ਟਨ ਤੋਂ ਵੱਧ ਅਜਿਹੇ ਖੁਰਕੀ ਪਦਾਰਥ ਜ਼ਬਤ ਕੀਤੇ ਹਨ, ਜਿਨ੍ਹਾਂ ਦੇ ਅਸੁਰੱਖਿਅਤ ਹੋਣ ਦਾ ਸ਼ੱਕ ਸੀ। ਇਨ੍ਹਾਂ ਪਾਧ-ਪਦਾਰਥਾਂ ਵਿਚ ਦੇਸੀ ਘਿਓ, ਪਨੀਰ, ਖੋਆ, ਮਿਠਾਈਆਂ, ਖਾਣ ਵਾਲੇ ਤੇਲ ਅਤੇ ਬਨਸਪਤੀ ਸ਼ਾਮਲ ਹਨ। ਇਸ ਤੋਂ ਇਲਾਵਾ ਲਗਭਗ 5 ਟਨ ਮਿਲਾਵਟੀ ਦੁੱਧ ਉਤਪਾਦ ਅਤੇ ਮਿਠਾਈਆਂ, ਜੋ ਖਾਣ ਲਈ ਪੂਰੀ ਤਰ੍ਹਾਂ ਅਯੋਗ ਸਨ, ਨੂੰ ਵੀ ਨਿਯਮਾਂ ਅਨੁਸਾਰ ਨਸ਼ਟ ਕੀਤਾ ਹੈ।ਇਸ ਸੂਬਾ ਪੱਧਰੀ ਮੁਹਿੰਮ ਤਹਿਤ ਵਿਭਾਗ ਨੇ ਲੈਬਾਰਟਰੀ ਜਾਂਚ ਲਈ ਕੁੱਲ 1950 ਖੁਰਕੀ ਨਮੂਨੇ ਇਕੱਠੇ ਕੀਤੇ ਗਏ। ਵਿਸ਼ੇਸ਼ ਤੌਰ ’ਤੇ ਪਨੀਰ ਅਤੇ ਖੋਏ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਚਲਾਈ ਗਈ ਮੁਹਿੰਮ ਦੌਰਾਨ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੇ 437 ਨਮੂਨੇ ਲਏ ਗਏ ਅਤੇ ਉਨ੍ਹਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿਚੋਂ 218 ਨਮੂਨੇ ਨਿਰਧਾਰਿਤ ਮਾਪਦੰਡਾਂ ’ਤੇ ਖਰੇ ਨਹੀਂ ਉੱਤਰੇ, ਜਿਨ੍ਹਾਂ ਵਿਚੋਂ 51 ਨਮੂਨਿਆਂ ਨੂੰ ਅਧਿਕਾਰਤ ਤੌਰ ’ਤੇ ਅਸੁਰੱਖਿਅਤ ਅਤੇ ਮਿਲਾਵਟੀ ਐਲਾਨਿਆ ਗਿਆ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਖ਼ੁਰਾਕ ਕਾਰੋਬਾਰੀਆਂ (ਐਫਬੀਓਜ਼) ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਗਾਬੀ ਨੇ ਸ਼ੁਰੂ ਕਰਵਾਇਆ 2.08 ਕਰੋੜ ਰੁਪਏ ਦੀ ਲਾਗਤ ਨਾਲ ਰੀਕਾਰਪੇਟਿੰਗ ਦਾ ਕੰਮ ਅਗਲੀ ਖ਼ਬਰ ਵਿਆਹੁਤਾ ਨੂੰ ਬੇਹੋਸ਼ ਕਰ ਕੇ ਜਬਰ-ਜਨਾਹ ਕਰਨ ਵਾਲੇ ਨੂੰ 10 ਸਾਲਾਂ ਦੀ ਕੈਦ ਤੇ 30 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਸੁਣਾਈ
Ad Position 24