06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪਿੰਡ ਪਲਹੇੜੀ ਤੋਂ ਤਿਊੜ ਤੱਕ ਨਵੀਂ ਸੜਕ ਦਾ ਨਿਰਮਾਣ ਕਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਸ਼ੁਰੂ

ਮਾਜਰੀ, 5 ਨਵੰਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਹਲਕਾ ਖਰੜ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਪਿੰਡ ਪਲਹੇੜੀ ਤੋਂ ਰੁੜਕੀ ਖ਼ਾਮ ਹੁੰਦੇ ਹੋਏ ਤਿਊੜ ਤੱਕ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 06-11-2026
ਮਾਜਰੀ, 5 ਨਵੰਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਹਲਕਾ ਖਰੜ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਪਿੰਡ ਪਲਹੇੜੀ ਤੋਂ ਰੁੜਕੀ ਖ਼ਾਮ ਹੁੰਦੇ ਹੋਏ ਤਿਊੜ ਤੱਕ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਕਰੀਬ 3 ਕਿਲੋਮੀਟਰ ਲੰਬੀ ਇਸ ਸੜਕ ਉੱਪਰ ਲੁੱਕ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਆਉਣ-ਜਾਣ ਸਮੇਂ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਨਿਜਾਤ ਮਿਲੇਗੀ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਸੜਕ ਦਾ ਨਿਰਮਾਣ ਲੋਕਾਂ ਦੀ ਲੋੜ ਅਤੇ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਕਰਵਾਇਆ ਜਾ ਰਿਹਾ ਹੈ। ਸੜਕ ਦੇ ਨਿਰਮਾਣ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਲੰਮੇ ਸਮੇਂ ਤੱਕ ਬਿਹਤਰ ਅਤੇ ਸੁਚਾਰੂ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਇਸ ਮੌਕੇ ਬਲਾਕ ਪ੍ਰਧਾਨ ਦਿਲਬਾਗ ਸਿੰਘ, ਕੁਲਬੀਰ ਸਿੰਘ, ਪੰਚ ਬਲਜੀਤ ਸਿੰਘ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ’ ਚ ਪੰਜ ਐਚ . ਸੀ . ਐਸ . ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ , ਪੀ.ਜੀ.ਆਈ ਨੇ ਪੰਚਕੂਲਾ ਸਕੂਲ ਘਟਨਾ ’ਚ ਜ਼ਖਮੀ ਛੇ ਸਾਲਾ ਬੱਚੀ ਨੂੰ ਦਿੱਤੀ ਛੁੱਟੀ, ਪੂਰਾ ਇਲਾਜ ਹੋਇਆ ਮੁਫ਼ਤ
Ad Position 24