06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਨੇ ਦੀਵਾਲੀ ਮੌਕੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਮੁਹੱਈਆ ਕਰਵਾਇਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 06-11-2026
ਐੱਸ. ਏ. ਐੱਸ. ਨਗਰ, 5 ਨਵੰਬਰ (ਪ੍ਰੋ. ਅਵਤਾਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਮੁਹਾਲੀ ਕੋਮਲ ਮਿੱਤਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵਲੋਂ ਨਿਰੰਤਰ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਦੀਵਾਲੀ ਦੇ ਸ਼ੁਭ ਅਵਸਰ ‘ਤੇ ਇਕ ਲੋੜਵੰਦ ਪਰਿਵਾਰ ਨੂੰ ਰਾਸ਼ਨ ਮੁਹੱਈਆ ਕਰਵਾਇਆ। ਇਸ ਮੌਕੇ ਡਾ. ਅੰਕਿਤਾ ਕਾਂਸਲ ਸਹਾਇਕ ਕਮਿਸ਼ਨਰ (ਜ) ਵਲੋਂ ਦੱਸਿਆ ਗਿਆ ਕਿ ਰੈੱਡ ਕਰਾਸ ਮੁਸੀਬਤ ਸਮੇਂ ਮਨੁੱਖਤਾ ਦੀ ਸੇਵਾ ਕਰਨ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ, ਜਦਕਿ ਹਰਬੰਸ ਸਿੰਘ ਸਕੱਤਰ ਰੈੱਡ ਕਰਾਸ ਨੇ ਦੱਸਿਆ ਕਿ ਰੈੱਡ ਕਰਾਸ ਦੇ ਮੁੱਖ ਉਦੇਸ਼ਾਂ ‘ਚ ਬਿਮਾਰੀਆਂ ਦੀ ਰੋਕਥਾਮ ਤੇ ਮਨੁੱਖੀ ਦੁੱਖਾਂ ਨੂੰ ਘੱਟ ਕਰਨਾ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਮੁਹਾਲੀ, ਖਰੜ ਤੇ ਕੁਰਾਲੀ ਵਿਖੇ ਜਨ-ਔਸ਼ਧੀ ਸਟੋਰਾਂ ਰਾਹੀਂ ਗ਼ਰੀਬ ਤੇ ਲੋੜਵੰਦ ਮਰੀਜ਼ਾਂ ਨੂੰ ਸਸਤੇ ਰੇਟ ‘ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਰੈੱਡ ਕਰਾਸ ਵਲੋਂ ਅਪੰਗ ਅਤੇ ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਨਕਲੀ ਅੰਗ ਲਗਵਾ ਕੇ ਉਨ੍ਹਾਂ ਨੂੰ ਚੰਗਾ ਜੀਵਨ ਜਿਊਣ ਦੇ ਯੋਗ ਬਣਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਰੈੱਡ ਕਰਾਸ ਦੇ ਵਿੰਗਜ਼ ਪ੍ਰਾਜੈਕਟ ਅਧੀਨ ਸਰਕਾਰੀ ਕਾਲਜ ਖੂਨੀਮਾਜਰਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਲੋਂ ਕੰਟੀਨ ਚਲਾਈ ਜਾ ਰਹੀ ਹੈ, ਜਿਸ ਨਾਲ ਇਕ ਔਰਤ ਤੇ ਦੋ ਸਪੈਸ਼ਲ ਬੱਚਿਆਂ ਨੂੰ ਰੁਜ਼ਗਾਰ ਮਿਲਿਆ ਹੈ। ਇਸ ਤੋਂ ਇਲਾਵਾ ਰੈੱਡ ਕਰਾਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਕੰਪਿਊਟਰ ਸੈਂਟਰ ਚਲਾਇਆ ਜਾ ਰਿਹਾ ਹੈ, ਜਿਸ ‘ਚ ਵੱਖ-ਵੱਖ ਕੋਰਸ ਬਹੁਤ ਹੀ ਵਾਜ਼ਿਬ ਰੇਟਾਂ ‘ਤੇ ਕਰਵਾਏ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਵਿੱਤੀ ਸਮਾਵੇਸ਼ ਸੰਤ੍ਰਿਪਤਾ ਤੇ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿਖੇ ਜਨਗਣਨਾ ਸੰਬੰਧੀ ਜਾਗਰੂਕਤਾ ਸਟਾਲ ਲਗਾਇਆ
Ad Position 24