06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕੌਂਸਲਰ ਕਾਹਲੋਂ ਨੇ ਫੇਜ਼-3ਬੀ2 ਵਿਖੇ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 06-11-2026
ਐੱਸ. ਏ. ਐੱਸ. ਨਗਰ, 5 ਨਵੰਬਰ (ਪ੍ਰੋ. ਅਵਤਾਰ ਸਿੰਘ)-ਸਥਾਨਕ ਵਾ. ਨੰ. 10 ਤੋਂ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਵਲੋਂ ਫੇਜ਼-3ਬੀ2 ਦੀ ਮਾਰਕੀਟ ਦੇ ਪਿਛਲੇ ਪਾਸੇ ਸਥਿਤ ਸੜਕ ‘ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਕਾਹਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਲਾਕਾ ਵਾਸੀਆਂ ਵਲੋਂ ਕਾਫੀ ਸਮੇਂ ਤੋਂ ਸੜਕ ਦੀ ਮੁਰੰਮਤ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਇਹ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਕਾਸ ਕਾਰਜ ‘ਤੇ 70 ਲੱਖ ਰੁ. ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸਮੇਂ-ਸਮੇਂ ‘ਤੇ ਵਾਰਡ ‘ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਸ ਲੜੀ ਨੂੰ ਉਹ ਭਵਿੱਖ ‘ਚ ਵੀ ਜਾਰੀ ਰੱਖਣਗੇ। ਇਸ ਮੌਕੇ ਫੇਜ਼-3ਬੀ2 ਮਾਰਕੀਟ ਦੇ ਪ੍ਰਧਾਨ ਅਕਵਿੰਦਰ ਸਿੰਘ ਗੋਸਲ, ਸ਼ੀਤਲ ਸਿੰਘ, ਹਰਿੰਦਰ ਸਿੰਘ ਪਿੰਕੀ, ਕੁਲਵਿੰਦਰ ਕੌਰ, ਜਤਿੰਦਰਪਾਲ ਸਿੰਘ ਢੀਂਗਰਾ, ਵਰੁਣ ਕੁਮਾਰ ਤੇ ਨਵਦੀਪ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਮੇਰਾ ਘਰ, ਮੇਰੇ ਨਾਮ’ ਮੁਹਿੰਮ ਤਹਿਤ ਵਿਧਾਇਕ ਰੰਧਾਵਾ ਨੇ ਵੰਡੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਵਿੱਤੀ ਸਮਾਵੇਸ਼ ਸੰਤ੍ਰਿਪਤਾ ਤੇ ਜਾਗਰੂਕਤਾ ਕੈਂਪ ਲਗਾਇਆ
Ad Position 24