07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਪੀ. ਜੀ. ਆਈ ਨੇ ਪਟਾਕੇ ਚਲਾਉਂਦੇ ਸਮੇਂ ਸਾਵਧਾਨੀਆਂ ਵਰਤਣ, ਹਾਦਸਿਆਂ ਤੋਂ ਬਚਣ ਤੇ ਵਾਤਾਵਰਨ ਦੀ ਸੰਭਾਲ ਕਰਨ ਦੀ ਦਿੱਤੀ ਸਲਾਹ

ਚੰਡੀਗੜ੍ਹ, 6 ਨਵੰਬਰ (ਮਾਰਕੰਡਾ)-ਪੀ. ਜੀ.

Ad Position 21
No active advertisement
ਅਜੀਤ ਡੈਸਕ 07-11-2026
ਚੰਡੀਗੜ੍ਹ, 6 ਨਵੰਬਰ (ਮਾਰਕੰਡਾ)-ਪੀ. ਜੀ. ਆਈ. ਚੰਡੀਗੜ੍ਹ ਦੇ ਪਲਾਸਟਿਕ ਸਰਜਰੀ ਵਿਭਾਗ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਇਸ ਸੰਬੰਧੀ ਪੀ. ਜੀ. ਆਈ. ਪਲਾਸਟਿਕ ਸਰਜਰੀ ਵਿਭਾਗ ਦੇ ਮੁਖੀ ਡਾ. ਅਤੁਲ ਪਰਾਸ਼ਰ ਨੇ ਲੋਕਾਂ ਨੂੰ ਸੁਰੱਖਿਅਤ ਤੇ ਵਾਤਾਵਰਨ ਪੱਖੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਰੌਸ਼ਨੀਆਂ ਅਤੇ ਖ਼ੁਸ਼ੀਆਂ ਦਾ ਤਿਉਹਾਰ ਹੈ, ਜਿਸ ਦੀ ਉਡੀਕ ਹਰ ਵਰਗ ਦੇ ਲੋਕ ਬੜੀ ਉਤਸੁਕਤਾ ਨਾਲ ਕਰਦੇ ਹਨ ਪਰ ਇਸ ਤਿਉਹਾਰ ਨੂੰ ਖ਼ੁਸ਼ੀਆਂ ਭਰਿਆ ਅਤੇ ਸੁਰੱਖਿਅਤ ਬਣਾਉਣ ਲਈ ਸਾਵਧਾਨੀਆਂ ਵਰਤਣੀਆਂ ਵੀ ਬੇਹੱਦ ਜ਼ਰੂਰੀ ਹਨ। ਦੀਵੇ, ਮੋਮਬੱਤੀਆਂ ਤੇ ਪਟਾਕੇ ਚਲਾਉਂਦੇ ਸਮੇਂ ਸਿੰਥੈਟਿਕ ਅਤੇ ਢਿੱਲੇ ਕੱਪੜੇ ਪਹਿਨਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਪਟਾਕੇ ਚਲਾਉਂਦੇ ਸਮੇਂ ਹਮੇਸ਼ਾ ਬਾਂਹ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤੇ ਪੈਰਾਂ ਵਿਚ ਜੁੱਤੇ ਜ਼ਰੂਰ ਪਹਿਨਣੇ ਚਾਹੀਦੇ ਹਨ। ਪਟਾਕਿਆਂ ਕਾਰਨ ਹਵਾ ਤੇ ਆਵਾਜ਼ ਪ੍ਰਦੂਸ਼ਣ ਵੀ ਫੈਲਦਾ ਹੈ, ਇਸ ਲਈ ਸੰਭਵ ਹੋਵੇ ਤਾਂ ਸਿਰਫ਼ ਗ੍ਰੀਨ ਪਟਾਕਿਆਂ ਦੀ ਵਰਤੋਂ ਕੀਤੀ ਜਾਵੇ ਅਤੇ ਪ੍ਰਸ਼ਾਸਨ ਵਲੋਂ ਨਿਰਧਾਰਿਤ ਸਮੇਂ ਦੀ ਪਾਲਣਾ ਕੀਤੀ ਜਾਵੇ। ਡਾ. ਪਰਾਸ਼ਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੇ ਸਰੀਰ ਦਾ ਕੋਈ ਹਿੱਸਾ ਸੜ ਜਾਵੇ ਤਾਂ ਉਸ ਥਾਂ ’ਤੇ ਸਾਫ਼ ਠੰਢਾ ਪਾਣੀ ਲਗਾਤਾਰ ਪਾਉਣਾ ਚਾਹੀਦਾ ਹੈ, ਜਦੋਂ ਤੱਕ ਜਲਣ ਦੀ ਤਕਲੀਫ਼ ਘੱਟ ਨਾ ਹੋ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਦੇ ਕੱਪੜਿਆਂ ਨੂੰ ਅੱਗ ਲੱਗ ਜਾਵੇ ਤਾਂ ਘਬਰਾਉਣ ਦੀ ਬਜਾਏ ਰੁਕੋ, ਲੇਟੋ ਅਤੇ ਲੁੜਕੋ’ ਦੇ ਸਿਧਾਂਤ ਦੀ ਪਾਲਣਾ ਕਰਨੀ ਚਾਹੀਦੀ ਹੈ। ਅੱਗ ਲੱਗਣ ’ਤੇ ਭੱਜਣਾ ਨਹੀਂ ਚਾਹੀਦਾ, ਸਗੋਂ ਤੁਰੰਤ ਜ਼ਮੀਨ ’ਤੇ ਲੇਟ ਕੇ ਲੁੜਕਣਾ ਚਾਹੀਦਾ ਹੈ। ਇਸ ਮੌਕੇ ਮੋਟੇ ਕੰਬਲ ਜਾਂ ਗਲੀਚੇ ਦੀ ਵਰਤੋਂ ਕਰਕੇ ਵੀ ਅੱਗ ਬੁਝਾਈ ਜਾ ਸਕਦੀ ਹੈ । ਦੀਵਾਲੀ ਦੇ ਤਿਉਹਾਰ ਦੌਰਾਨ ਅੱਗ ਨਾਲ ਝੁਲਸਣ ਵਾਲੇ ਮਰੀਜ਼ਾਂ ਦੇ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਦੇ ਪਲਾਸਟਿਕ ਸਰਜਰੀ ਵਿਭਾਗ ਵਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ‘ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ’ ਨੇ ਜ਼ਿਲ੍ਹਾ ਕੇਡਰ ਬਹਾਲ ਕਰਨ ਤੇ 1001 ਨਵੇਂ ਪਟਵਾਰੀਆਂ ਦੀ ਭਰਤੀ ਸ਼ੁਰੂ ਕਰਨ ’ਤੇ... ਅਗਲੀ ਖ਼ਬਰ ਚੰਡੀਗੜ੍ਹ ’ਚ ਪਰਮਜੀਤ ਮਾਨ ਦਾ ਨਵਾਂ ਕਹਾਣੀ ਸੰਗ੍ਰਹਿ ‘ਸਮੁੰਦਰ ਦਾ ਆਦਮੀ’ ਲੋਕ ਅਰਪਣ
Ad Position 24