‘ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ’ ਨੇ ਜ਼ਿਲ੍ਹਾ ਕੇਡਰ ਬਹਾਲ ਕਰਨ ਤੇ 1001 ਨਵੇਂ ਪਟਵਾਰੀਆਂ ਦੀ ਭਰਤੀ ਸ਼ੁਰੂ ਕਰਨ ’ਤੇ ਮੁੱਖ ਮੰਤਰੀ ਦੀ ਕੀਤੀ ਪ੍ਰਸ਼ੰਸਾ
ਚੰਡੀਗੜ੍ਹ, 6 ਨਵੰਬਰ (ਅਜਾਇਬ ਸਿੰਘ ਔਜਲਾ)-‘ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ’ ਵਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਯੂਨੀਅਨ ਨੇ ਜ਼ਿਲ੍ਹਾ ਕੇਡਰ ਬਹਾਲ ਕਰਨ ਤੇ 1001 ਨਵੇਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਕਦਮ ਪ੍ਰਸੰਸਾ ਯੋਗ ਕਹਿ ਕੇ ਬਿਆਨਿਆਂ। ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਨੇ ਦੱਸਿਆ ਕਿ ਸਾਲ 2024 ਵਿਚ ਸਰਕਾਰ ਵਲੋਂ ਪਟਵਾਰੀਆਂ ਦੇ ਰਵਾਇਤੀ ਜ਼ਿਲ੍ਹਾ ਕੇਡਰ ਨੂੰ ਬਦਲ ਕੇ ਸਟੇਟ ਕੇਡਰ ਕਰ ਦਿੱਤਾ ਗਿਆ ਸੀ।
ਚੰਡੀਗੜ੍ਹ, 6 ਨਵੰਬਰ (ਅਜਾਇਬ ਸਿੰਘ ਔਜਲਾ)-‘ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ’ ਵਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਦੀ ਅਗਵਾਈ ਹੇਠ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਯੂਨੀਅਨ ਨੇ ਜ਼ਿਲ੍ਹਾ ਕੇਡਰ ਬਹਾਲ ਕਰਨ ਤੇ 1001 ਨਵੇਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਕਦਮ ਪ੍ਰਸੰਸਾ ਯੋਗ ਕਹਿ ਕੇ ਬਿਆਨਿਆਂ। ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਬਲਰਾਜ ਸਿੰਘ ਔਜਲਾ ਨੇ ਦੱਸਿਆ ਕਿ ਸਾਲ 2024 ਵਿਚ ਸਰਕਾਰ ਵਲੋਂ ਪਟਵਾਰੀਆਂ ਦੇ ਰਵਾਇਤੀ ਜ਼ਿਲ੍ਹਾ ਕੇਡਰ ਨੂੰ ਬਦਲ ਕੇ ਸਟੇਟ ਕੇਡਰ ਕਰ ਦਿੱਤਾ ਗਿਆ ਸੀ। ਯੂਨੀਅਨ ਨੇ ਇਸ ਸੰਬੰਧੀ ਉਚ ਅਧਿਕਾਰੀਆਂ ਰਾਹੀਂ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਸਟੇਟ ਕੇਡਰ ਲਾਗੂ ਹੋਣ ਕਾਰਨ ਨਵੀਂ ਭਰਤੀ, ਤਰੱਕੀਆਂ ਤੇ ਕਾਨੂੰਨੀ ਪ੍ਰਕਿਰਿਆਵਾਂ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ ਅਦਾਲਤੀ ਅੜਚਣਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਯੂਨੀਅਨ ਦੇ ਤਰਕਾਂ ਨਾਲ ਸਹਿਮਤੀ ਪ੍ਰਗਟਾਈ ਅਤੇ ਸਟੇਟ ਕੇਡਰ ਰੱਦ ਕਰਕੇ ਮੁੜ ਜ਼ਿਲ੍ਹਾ ਕੇਡਰ ਬਹਾਲ ਕਰਨ ਦਾ ਫ਼ੈਸਲਾ ਲਿਆ, ਜਿਸ ਸੰਬੰਧੀ ਗਜ਼ਟ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।ਇਸ ਦੇ ਨਾਲ ਹੀ ਯੂਨੀਅਨ ਨੇ ਮੰਗ ਕੀਤੀ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਮੌਜੂਦਾ ਘੱਟ ਤਨਖ਼ਾਹ ਵਿਚ ਤੁਰੰਤ ਵਾਧਾ ਕੀਤਾ ਜਾਵੇ। ਇਸ ਮੌਕੇ ਨੁਮਾਇੰਦਾ ਕੁੱਲ ਹਿੰਦ ਸੁਮਨਦੀਪ ਸਿੰਘ ਭੁੱਲਰ, ਨੁਮਾਇੰਦਾ ਪੰਜਾਬ (ਰੋਪੜ) ਗੁਰਵਿੰਦਰ ਸਿੰਘ, ਨੁਮਾਇੰਦਾ ਪੰਜਾਬ (ਮਾਨਸਾ) ਪ੍ਰਦੀਪ ਸ਼ਰਮਾ, ਜ਼ਿਲ੍ਹਾ ਪ੍ਰਧਾਨ ਮੁਹਾਲੀ ਸੌਰਵ ਸ਼ੁਕਲਾ, ਜ਼ਿਲ੍ਹਾ ਪ੍ਰਧਾਨ ਸੰਗਰੂਰ ਨਵਦੀਪ ਸਿੰਘ ਸਰਾਓ, ਜ਼ਿਲ੍ਹਾ ਪ੍ਰਧਾਨ ਮਾਨਸਾ ਗੁਣਸ਼ੀਲ ਸਿੰਗਲਾ ਅਤੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਸੁਖਜਿੰਦਰ ਸਿੰਘ ਖੰਗੂੜਾ ਆਦਿ ਨੇ ਵੀ ਸ਼ਮੂਲੀਅਤ ਕੀਤਾ।