07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਕਾਲਕਾ ਦੇ ਬਾਲ ਭਵਨ ’ਚ ਚੋਰੀ ਕਰਨ ਵਾਲਾ ਮੁਲਜ਼ਮ 24 ਘੰਟਿਆਂ ਅੰਦਰ ਗ੍ਰਿਫ਼ਤਾਰ

ਪੰਚਕੂਲਾ, 6 ਨਵੰਬਰ (ਕਪਿਲ)-ਪੰਚਕੂਲਾ ਵਿਚ ਚੋਰੀ ਤੇ ਝਪਟਮਾਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਕਮਿਸ਼ਨਰ ਆਈ. ਪੀ.

Ad Position 21
No active advertisement
ਅਜੀਤ ਡੈਸਕ 07-11-2026
ਪੰਚਕੂਲਾ, 6 ਨਵੰਬਰ (ਕਪਿਲ)-ਪੰਚਕੂਲਾ ਵਿਚ ਚੋਰੀ ਤੇ ਝਪਟਮਾਰੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਕਮਿਸ਼ਨਰ ਆਈ. ਪੀ. ਐੱਸ. ਪੰਕਜ ਨੈਨ ਵਲੋਂ ਸ਼ੁਰੂ ਕੀਤੇ ਵਿਸ਼ੇਸ਼ ਅਭਿਆਨ ‘ਆਪ੍ਰੇਸ਼ਨ ਹੰਟਡਾਊਨ’ ਤਹਿਤ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕ੍ਰਾਈਮ ਬ੍ਰਾਂਚ-3 ਦੀ ਟੀਮ ਨੇ ਕਾਲਕਾ ਸਥਿਤ ਬਾਲ ਭਵਨ ਵਿਚ ਹੋਈ ਚੋਰੀ ਦੀ ਵਾਰਦਾਤ ਨੂੰ ਮਹਿਜ਼ 24 ਘੰਟਿਆਂ ’ਚ ਸੁਲਝਾਉਂਦਿਆਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਸਾਰਾ ਸਾਮਾਨ ਵੀ ਬਰਾਮਦ ਕਰ ਲਿਆ ਹੈ। ਏ. ਸੀ. ਪੀ. ਕ੍ਰਾਈਮ ਅਮਨ ਕੁਮਾਰ ਅਨੁਸਾਰ ਕਾਲਕਾ ਦੇ ਬਾਲ ਭਵਨ ਵਿਚ ਤਾਇਨਾਤ ਇਕ ਕਰਮਚਾਰੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 1 ਨਵੰਬਰ 2026 ਨੂੰ ਐਤਵਾਰ ਦੀ ਛੁੱਟੀ ਦੌਰਾਨ ਕਿਸੇ ਅਣਪਛਾਤੇ ਵਿਅਕਤੀ ਨੇ ਬਾਲ ਭਵਨ ਦੇ ਤਾਲੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮ ਇਮਾਰਤ ਦੇ ਵਾਸ਼ਰੂਮ ਅਤੇ ਡੇਅ ਕੇਅਰ ਦੀ ਰਸੋਈ ਵਿਚੋਂ ਬਰਤਨ, ਤਾਲੇ ਤੇ ਪਾਣੀ ਦੀਆਂ ਟੂਟੀਆਂ ਸਮੇਤ ਹੋਰ ਸਾਮਾਨ ਚੋਰੀ ਕਰਕੇ ਲੈ ਗਿਆ ਸੀ। ਡੀ. ਸੀ. ਪੀ. ਕ੍ਰਾਈਮ ਐਂਡ ਟ੍ਰੈਫ਼ਿਕ ਆਈ. ਪੀ. ਐੱਸ. ਅਮਰਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ 4 ਨਵੰਬਰ ਨੂੰ ਥਾਣਾ ਕਾਲਕਾ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਕ੍ਰਾਈਮ ਬ੍ਰਾਂਚ-3 ਦੀ ਟੀਮ ਨੇ ਇੰਚਾਰਜ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਗੁਪਤ ਸੂਚਨਾ ਦੇ ਆਧਾਰ ’ਤੇ 5 ਨਵੰਬਰ ਨੂੰ ਮਹਿਜ਼ 24 ਘੰਟਿਆਂ ਅੰਦਰ ਗੌਰਵ ਉਰਫ਼ ਸਨੀ ਉਰਫ਼ ਫੁੱਲਾ (ਕਰੀਬ 29 ਸਾਲ) ਵਾਸੀ ਪਰੇਡ ਮੁਹੱਲਾ ਕਾਲਕਾ ਨੂੰ ਕਾਬੂ ਕਰ ਲਿਆ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ ਚੋਰੀ ਕੀਤਾ ਸਾਰਾ ਸਾਮਾਨ ਬਰਾਮਦ ਕਰ ਲਿਆ ਹੈ। ਮੁਲਜ਼ਮ ਨੂੰ ਅੱਜ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ ਨੇ ਵਿੱਦਿਆ ਭਵਨ ਅੱਗੇ ਮਨਾਈ ਕਾਲੀ ਦੀਵਾਲੀ ਅਗਲੀ ਖ਼ਬਰ ਵਿਆਹ ਦੀ ਰਿਸੈਪਸ਼ਨ ਪਾਰਟੀ ’ਚੋਂ 30 ਤੋਲੇ ਸੋਨਾ, ਨਕਦੀ ਤੇ ਮੋਬਾਈਲ ਚੋਰੀ
Ad Position 24