07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ ਨੇ ਵਿੱਦਿਆ ਭਵਨ ਅੱਗੇ ਮਨਾਈ ਕਾਲੀ ਦੀਵਾਲੀ

ਐੱਸ. ਏ.

Ad Position 21
No active advertisement
ਅਜੀਤ ਡੈਸਕ 07-11-2026
ਐੱਸ. ਏ. ਐੱਸ. ਨਗਰ, 6 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਟੀਚਰ ਫ਼ਰੰਟ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਵਿੱਦਿਆ ਭਵਨ ਅੱਗੇ ਚੱਲ ਰਹੇ ਧਰਨੇ ਦੌਰਾਨ ਕਾਲੀ ਦੀਵਾਲੀ ਮਨਾਈ ਗਈ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਪ੍ਰਤੀ ਆਪਣਾ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਐੱਨ. ਐੱਸ. ਕਿਊ. ਐੱਫ. ਅਧਿਆਪਕਾਂ ਦੀਆਂ ਮੰਗਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸੰਬੰਧੀ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਅੱਜ ਤੱਕ ਉਨ੍ਹਾਂ ਵਾਅਦਿਆਂ ਨੂੰ ਬੂਰ ਨਹੀਂ ਪਿਆ। ਇਸ ਮੌਕੇ ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਐੱਨ. ਐੱਸ. ਕਿਊ. ਐੱਫ. ਅਧਿਆਪਕਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਸਰਕਾਰ ਵਲੋਂ ਬਣਾਈ ਗਈ ਸਬ-ਕਮੇਟੀ ਦੇ ਮੈਂਬਰਾਂ ਨਾਲ ਆਗੂਆਂ ਦੀਆਂ 18 ਤੋਂ ਵੱਧ ਹੋਈਆਂ ਮੀਟਿੰਗਾਂ ਬੇਨਤੀਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਹਰ ਵਾਰ ਭਰੋਸੇ ਅਤੇ ਨਵੇਂ ਵਾਅਦੇ ਮਿਲਦੇ ਹਨ, ਪਰ ਅੱਜ ਤੱਕ ਕੋਈ ਠੋਸ ਫ਼ੈਸਲਾ ਜਾਂ ਪੱਕਾ ਹੱਲ ਸਾਹਮਣੇ ਨਹੀਂ ਆਇਆ। ਆਗੂਆਂ ਨੇ ਸਪੱਸ਼ਟ ਕੀਤਾ ਕਿ ਅਧਿਆਪਕਾਂ ਵਲੋਂ ਹੁਣ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੀ ਮੀਟਿੰਗ ਵਿਚ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਅਤੇ ਸਾਰਥਿਕ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਹੋਰ ਤਿੱਖੇ ਸੰਘਰਸ਼ੀ ਐਕਸ਼ਨਾਂ ਦਾ ਐਲਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਲਾਇਬ੍ਰੇਰੀ ਤੇ ਸੂਚਨਾ ਵਿਗਿਆਨ ਵਿਭਾਗ ਨੇ ਹਰੀ ਦੀਵਾਲੀ ਮਨਾਈ ਅਗਲੀ ਖ਼ਬਰ ਕਾਲਕਾ ਦੇ ਬਾਲ ਭਵਨ ’ਚ ਚੋਰੀ ਕਰਨ ਵਾਲਾ ਮੁਲਜ਼ਮ 24 ਘੰਟਿਆਂ ਅੰਦਰ ਗ੍ਰਿਫ਼ਤਾਰ
Ad Position 24