06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਨੌਜਵਾਨ ਖੇਡਾਂ ਨਾਲ ਜੁੜਨ ਤਾਂ ਨਸ਼ਿਆਂ ਤੋਂ ਮੁਕਤ ਹੋਵੇਗਾ ਪੰਜਾਬ-ਸੰਜੀਵ ਖੰਨਾ

ਡੇਰਾਬੱਸੀ, 6 ਨਵੰਬਰ (ਗੁਰਮੀਤ ਸਿੰਘ)-ਪਿੰਡ ਅਮਲਾਲਾ ਵਿਖੇ ਕਰਵਾਏ ਕ੍ਰਿਕਟ ਟੂਰਨਾਮੈਂਟ ਵਿਚ ਭਾਜਪਾ ਦੇ ਸੀਨੀਅਰ ਆਗੂ ਸੰਜੀਵ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 07-11-2026
ਡੇਰਾਬੱਸੀ, 6 ਨਵੰਬਰ (ਗੁਰਮੀਤ ਸਿੰਘ)-ਪਿੰਡ ਅਮਲਾਲਾ ਵਿਖੇ ਕਰਵਾਏ ਕ੍ਰਿਕਟ ਟੂਰਨਾਮੈਂਟ ਵਿਚ ਭਾਜਪਾ ਦੇ ਸੀਨੀਅਰ ਆਗੂ ਸੰਜੀਵ ਖੰਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬੇਹੱਦ ਜ਼ਰੂਰੀ ਹੈ। ਸੰਜੀਵ ਖੰਨਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਭਾਜਪਾ ਦਾ ਮੁੱਖ ਟੀਚਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਪਿੰਡ-ਪਿੰਡ ਖੇਡ ਮੁਕਾਬਲੇ ਕਰਵਾਉਣੇ ਚਾਹੀਦੇ ਹਨ। ਜੇਕਰ ਨੌਜਵਾਨਾਂ ਦਾ ਰੁਝਾਨ ਖੇਡ ਮੈਦਾਨਾਂ ਵੱਲ ਵਧੇਗਾ ਤਾਂ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਠੱਲ੍ਹ ਪਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਛਾਣ ਮਿਹਨਤੀ ਤੇ ਖੇਡਾਂ ਵਿਚ ਮੱਲਾਂ ਮਾਰਨ ਵਾਲੇ ਨੌਜਵਾਨਾਂ ਕਰਕੇ ਰਹੀ ਹੈ, ਪਰ ਨਸ਼ਿਆਂ ਦੀ ਸਮੱਸਿਆ ਅੱਜ ਨੌਜਵਾਨ ਪੀੜ੍ਹੀ ਦੇ ਭਵਿੱਖ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ। ਖੇਡਾਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਭਾਈਚਾਰਾ ਅਤੇ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਮੋਬਾਈਲ ਫੋਨਾਂ ਦੀ ਬਜਾਏ ਖੇਡਾਂ ਵੱਲ ਪ੍ਰੇਰਿਤ ਕਰਨ। ਸੰਜੀਵ ਖੰਨਾ ਨੇ ਟੂਰਨਾਮੈਂਟ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਮਲਾਲਾ ਦੇ ਨੌਜਵਾਨਾਂ ਦਾ ਇਹ ਉਪਰਾਲਾ ਹੋਰਨਾਂ ਪਿੰਡਾਂ ਲਈ ਵੀ ਪ੍ਰੇਰਨਾ ਸ੍ਰੋਤ ਹੈ। ਅੰਤ ਵਿਚ ਉਨ੍ਹਾਂ ਖਿਡਾਰੀਆਂ ਤੇ ਪ੍ਰਬੰਧਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪੀ . ਜੀ . ਆਈ . ਦੀ ਥੈਲੇਸੀਮਿਕ ਚੈਰੀਟੇਬਲ ਟਰੱਸਟ ਨੇ 344 ਵਾਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਹਰਿਆਣਾ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ-ਆਧਾਰਿਤ ਮਾਨਸਿਕ ਸਿਹਤ ਸਹਾਇਤਾ ਦੀ ਯੋਜਨਾ
Ad Position 24