ਪ੍ਰਧਾਨ ਮੰਤਰੀ ਨੂੰ ਰਾਹੁਲ ਗਾਂਧੀ ਵਲੋਂ ਦਿੱਤੇ ਗਏ ਖੁੱਲ੍ਹੀ ਬਹਿਸ ਦੇ ਸੱਦੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ-ਜੀਤੀ ਪਡਿਆਲਾ
ਕੁਰਾਲੀ, 6 ਨਵੰਬਰ (ਹਰਪ੍ਰੀਤ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੇ ਗਏ ਖੁੱਲ੍ਹੀ ਬਹਿਸ ਦੇ ਸੱਦੇ ਦਾ ਸਮਰਥਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਸੱਦਾ ਸਵੀਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿਚ ਦੇਸ਼ ਦੇ ਪ੍ਰਮੁੱਖ ਮੁੱਦਿਆਂ ‘ਤੇ ਖੁੱਲ੍ਹੀ ਅਤੇ ਤੱਥਾਂ ਆਧਾਰਿਤ ਬਹਿਸ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ।
ਕੁਰਾਲੀ, 6 ਨਵੰਬਰ (ਹਰਪ੍ਰੀਤ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੇ ਗਏ ਖੁੱਲ੍ਹੀ ਬਹਿਸ ਦੇ ਸੱਦੇ ਦਾ ਸਮਰਥਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਹ ਸੱਦਾ ਸਵੀਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿਚ ਦੇਸ਼ ਦੇ ਪ੍ਰਮੁੱਖ ਮੁੱਦਿਆਂ ‘ਤੇ ਖੁੱਲ੍ਹੀ ਅਤੇ ਤੱਥਾਂ ਆਧਾਰਿਤ ਬਹਿਸ ਹੋਣਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਜੀਤੀ ਪਡਿਆਲਾ ਨੇ ਕਿਹਾ ਕਿ ਲੋਕਤੰਤਰ ਸਿਰਫ਼ ਚੋਣਾਂ ਕਰਵਾਉਣ ਤੱਕ ਸੀਮਿਤ ਨਹੀਂ ਹੁੰਦਾ, ਸਗੋਂ ਇਸ ਦੀ ਅਸਲ ਤਾਕਤ ਜਵਾਬਦੇਹੀ, ਪਾਰਦਰਸ਼ਤਾ ਤੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ‘ਚ ਹੁੰਦੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਵਿਰੋਧੀ ਧਿਰ ਦੇ ਪ੍ਰਮੁੱਖ ਆਗੂ ਵਿਚਕਾਰ ਜੇਕਰ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ‘ਤੇ ਸਿੱਧੀ ਬਹਿਸ ਹੁੰਦੀ ਹੈ ਤਾਂ ਇਸ ਨਾਲ ਦੇਸ਼ ਦੇ ਲੋਕਾਂ ਨੂੰ ਦੋਵਾਂ ਪੱਖਾਂ ਦੇ ਵਿਚਾਰਾਂ ਅਤੇ ਨੀਤੀਆਂ ਨੂੰ ਸਮਝਣ ਦਾ ਮੌਕਾ ਮਿਲੇਗਾ। ਸਰਕਾਰ ਨੂੰ ਆਪਣੀਆਂ ਨੀਤੀਆਂ ਅਤੇ ਫ਼ੈਸਲਿਆਂ ਦਾ ਪੱਖ ਤੱਥਾਂ ਅਤੇ ਅੰਕੜਿਆਂ ਸਮੇਤ ਰੱਖਣਾ ਚਾਹੀਦਾ ਹੈ, ਜਦਕਿ ਵਿਰੋਧੀ ਧਿਰ ਨੂੰ ਵੀ ਆਪਣੇ ਸਵਾਲ ਤੇ ਸੁਝਾਅ ਜਨਤਾ ਸਾਹਮਣੇ ਰੱਖਣ ਦਾ ਮੌਕਾ ਮਿਲਣਾ ਚਾਹੀਦਾ ਹੈ। ਜੀਤੀ ਪਡਿਆਲਾ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਆਪਣੀਆਂ ਨੀਤੀਆਂ ਅਤੇ ਕਾਰਗੁਜ਼ਾਰੀ ‘ਤੇ ਪੂਰਾ ਭਰੋਸਾ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਬਹਿਸ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ। 06 ਐਮਓਐਚ 05