ਸਿੰਗਲਾ ਨੇ ਮਾਤਾ ਗੁਜਰੀ ਸਹਾਰਾ ਟਰੱਸਟ ਵਿਖੇ ਬੱਚਿਆਂ ਨਾਲ ਮਨਾਈ ਦੀਵਾਲੀ
ਸਮਾਣਾ, 7 ਨਵੰਬਰ (ਸਾਹਿਬ ਸਿੰਘ)-ਕਾਂਗਰਸ ਪਾਰਟੀ ਦੇ ਬੁਲਾਰੇ ਸੰਦੀਪ ਸਿੰਗਲਾ ਵਲੋਂ ਮਾਤਾ ਗੁਜਰੀ ਸਹਾਰਾ ਟਰੱਸਟ, ਪਿੰਡ ਕਲਰਭੈਣੀ ਵਿਖੇ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਬੱਚਿਆਂ ਨਾਲ ਸਮਾਂ ਬਿਤਾਇਆ ਅਤੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਸਮਾਣਾ, 7 ਨਵੰਬਰ (ਸਾਹਿਬ ਸਿੰਘ)-ਕਾਂਗਰਸ ਪਾਰਟੀ ਦੇ ਬੁਲਾਰੇ ਸੰਦੀਪ ਸਿੰਗਲਾ ਵਲੋਂ ਮਾਤਾ ਗੁਜਰੀ ਸਹਾਰਾ ਟਰੱਸਟ, ਪਿੰਡ ਕਲਰਭੈਣੀ ਵਿਖੇ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਬੱਚਿਆਂ ਨਾਲ ਸਮਾਂ ਬਿਤਾਇਆ ਅਤੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਸੰਦੀਪ ਸਿੰਗਲਾ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ, ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਤਿਉਹਾਰ ਹੈ। ਅਜਿਹੇ ਤਿਉਹਾਰ ਸਾਰੇ ਵਰਗਾਂ ਦੇ ਸਾਂਝੇ ਹੁੰਦੇ ਹਨ ਅਤੇ ਸਾਨੂੰ ਹਰ ਵਰਗ ਦੇ ਲੋਕਾਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਚਿਹਰਿਆਂ ‘ ਤੇ ਖੁਸ਼ੀ ਲਿਆਉਣਾ ਹੀ ਅਜਿਹੇ ਸਮਾਗਮਾਂ ਦਾ ਮੁੱਖ ਮਕਸਦ ਹੈ। ਇਸ ਮੌਕੇ ਬਾਬਾ ਨਛੱਤਰ ਸਿੰਘ, ਬੀਬੀ ਸੋਹਨਜੀਤ ਕੌਰ, ਬੇਅੰਤ ਸਿੰਘ ਪੱਪੀ ਐੱਮ.ਸੀ., ਪ੍ਰਿੰਸੀਪਲ ਭੁਪਿੰਦਰ ਸਿੰਘ, ਜੁਗਰਾਜ ਸਿੰਘ, ਸ਼ਸ਼ੀ ਧੀਮਾਨ, ਬਾਬਾ ਬੂਟਾ ਸਿੰਘ, ਜੱਸੀ ਕਰਹਾਲੀ ਅਤੇ ਡਕਾਲਾ ਰਾਜੂ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।