ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵਲੋਂ 431 ਥਾਈਂ ਛਾਪੇਮਾਰੀ, 159 ਕਾਬੂ
ਚੰਡੀਗੜ੍ਹ, 9 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 431 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁਹਿੰਮ ਦੇ 293ਵੇਂ ਦਿਨ, ਪੁਲਿਸ ਟੀਮਾਂ ਨੇ 159 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 1 ਹਥਿਆਰ ਬਰਾਮਦ ਕੀਤਾ।
ਚੰਡੀਗੜ੍ਹ, 9 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 293ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 431 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁਹਿੰਮ ਦੇ 293ਵੇਂ ਦਿਨ, ਪੁਲਿਸ ਟੀਮਾਂ ਨੇ 159 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 1 ਹਥਿਆਰ ਬਰਾਮਦ ਕੀਤਾ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਕੁੱਲ ਗਿਣਤੀ 83,442 ਹੋ ਗਈ ਹੈ। ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 618ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 27 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 1.6 ਕਿੱਲੋ ਹੈਰੋਇਨ, 35 ਨਸ਼ੀਲੀਆਂ ਗੋਲੀਆਂ ਅਤੇ 1500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 618 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 91,737 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 3 ਵਿਅਕਤੀਆਂ ਨੂੰ ਨਸ਼ਾ ਛੱਡਣ ਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।