ਚੰਡੀਗੜ੍ਹ ’ ਚ ਪੁਲਿਸ ਦੇ ਹੁਕਮਾਂ ਦੀਆਂ ਉੱਡੀਆਂ ਧੱਜੀਆਂ , ਰਾਤ 1 ਵਜੇ ਤੱਕ ਚੱਲਦੇ ਰਹੇ ਪਟਾਕੇ
ਚੰਡੀਗੜ੍ਹ, 9 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸਿਟੀ ਬਿਊਟੀਫੁਲ ਚੰਡੀਗੜ੍ਹ ਵਿਚ ਦੀਵਾਲੀ ਮੌਕੇ ਕਾਨੂੰਨ ਅਤੇ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਇਕ ਵਾਰ ਫਿਰ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਗਏ ਹਨ। ਇਕ ਪਾਸੇ ਚੰਡੀਗੜ੍ਹ ਪੁਲਿਸ ਵਲੋਂ ਵਾਤਾਵਰਨ ਦੀ ਸੁਰੱਖਿਆ ਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪਟਾਕੇ ਚਲਾਉਣ ਲਈ ਰਾਤ 8 ਵਜੇ ਤੋਂ 10 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ, ਉਥੇ ਹੀ ਦੂਜੇ ਪਾਸੇ ਸ਼ਹਿਰ ਵਾਸੀਆਂ ਦੇ ਇਕ ਹਿੱਸੇ ਵਲੋਂ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ।
ਚੰਡੀਗੜ੍ਹ, 9 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸਿਟੀ ਬਿਊਟੀਫੁਲ ਚੰਡੀਗੜ੍ਹ ਵਿਚ ਦੀਵਾਲੀ ਮੌਕੇ ਕਾਨੂੰਨ ਅਤੇ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਇਕ ਵਾਰ ਫਿਰ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋ ਗਏ ਹਨ। ਇਕ ਪਾਸੇ ਚੰਡੀਗੜ੍ਹ ਪੁਲਿਸ ਵਲੋਂ ਵਾਤਾਵਰਨ ਦੀ ਸੁਰੱਖਿਆ ਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਪਟਾਕੇ ਚਲਾਉਣ ਲਈ ਰਾਤ 8 ਵਜੇ ਤੋਂ 10 ਵਜੇ ਤੱਕ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ, ਉਥੇ ਹੀ ਦੂਜੇ ਪਾਸੇ ਸ਼ਹਿਰ ਵਾਸੀਆਂ ਦੇ ਇਕ ਹਿੱਸੇ ਵਲੋਂ ਇਨ੍ਹਾਂ ਹੁਕਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ। ਹਾਲਾਤ ਇਹ ਰਹੇ ਕਿ ਰਾਤ 10 ਵਜੇ ਦੀ ਸਮਾਂ-ਸੀਮਾ ਖ਼ਤਮ ਹੋਣ ਤੋਂ ਬਾਅਦ ਵੀ ਪਟਾਕਿਆਂ ਦਾ ਸ਼ੋਰ ਬੰਦ ਨਹੀਂ ਹੋਇਆ ਤੇ ਦੇਰ ਰਾਤ ਕਰੀਬ 1 ਵਜੇ ਤੱਕ ਵੱਖ-ਵੱਖ ਇਲਾਕਿਆਂ ਵਿਚ ਆਤਿਸ਼ਬਾਜ਼ੀ ਜਾਰੀ ਰਹੀ। ਦੋ ਘੰਟਿਆਂ ਦੀ ਇਜਾਜ਼ਤ , ਪਰ ਕਈ ਘੰਟੇ ਚੱਲਦੇ ਰਹੇ ਪਟਾਕੇ ਦੀਵਾਲੀ ਮੌਕੇ ਪਟਾਕੇ ਚਲਾਉਣ ਲਈ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੀ ਗਈ ਦੋ ਘੰਟਿਆਂ ਦੀ ਮਿਆਦ ਦਾ ਮਕਸਦ ਲੋਕਾਂ ਨੂੰ ਤਿਉਹਾਰ ਮਨਾਉਣ ਦੀ ਇਜਾਜ਼ਤ ਦੇਣ ਦੇ ਨਾਲ-ਨਾਲ ਵਾਤਾਵਰਨ ਤੇ ਜਨਤਕ ਸਿਹਤ ਨੂੰ ਹੋਣ ਵਾਲੇ ਨੁਕਸਾਨ ਨੂੰ ਸੀਮਤ ਕਰਨਾ ਸੀ ਪਰ ਸ਼ਹਿਰ ਵਿਚ ਜਿਸ ਤਰ੍ਹਾਂ ਦੇਰ ਰਾਤ ਤੱਕ ਪਟਾਕੇ ਚੱਲਦੇ ਰਹੇ, ਉਸ ਤੋਂ ਸਪੱਸ਼ਟ ਹੋਇਆ ਕਿ ਨਿਰਧਾਰਿਤ ਸਮੇਂ ਦੀ ਪਾਲਣਾ ਨੂੰ ਲੈ ਕੇ ਲੋਕਾਂ ਵਿਚ ਲੋੜੀਂਦੀ ਗੰਭੀਰਤਾ ਦਿਖਾਈ ਨਹੀਂ ਦਿੱਤੀ। ਰਾਤ 10 ਵਜੇ ਤੋਂ ਬਾਅਦ ਵੀ ਪਟਾਕਿਆਂ ਦੀਆਂ ਆਵਾਜ਼ਾਂ ਸੁਣਾਈ ਦਿੰਦੀਆਂ ਰਹੀਆਂ। ਅੱਧੀ ਰਾਤ ਤੋਂ ਬਾਅਦ ਵੀ ਆਤਿਸ਼ਬਾਜ਼ੀ ਤੇ ਵੱਡੇ ਵੱਡੇ ਬੰਬ ਚਲਾਉਣ ਦਾ ਸਿਲਸਿਲਾ ਜਾਰੀ ਰਹਿਣਾ ਇਸ ਗੱਲ ਦਾ ਸੰਕੇਤ ਸੀ ਕਿ ਕੁਝ ਲੋਕਾਂ ਲਈ ਪੁਲਿਸ ਵਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਕੋਈ ਅਹਿਮੀਅਤ ਨਹੀਂ ਸੀ। ਪੁਲਿਸ ਦੇ ਹੁਕਮਾਂ ਦਾ ਡਰ ਕਿਉਂ ਨਹੀਂ ? ਇਸ ਪੂਰੇ ਮਾਮਲੇ ਵਿਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਦੋਂ ਪੁਲਿਸ ਵਲੋਂ ਪਹਿਲਾਂ ਹੀ ਸਮਾਂ ਨਿਰਧਾਰਿਤ ਕਰਕੇ ਲੋਕਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਤਾਂ ਫਿਰ ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਵਿਚ ਕਾਨੂੰਨ ਦਾ ਡਰ ਕਿਉਂ ਦਿਖਾਈ ਨਹੀਂ ਦਿੱਤਾ? ਕੀ ਲੋਕਾਂ ਨੂੰ ਇਹ ਭਰੋਸਾ ਸੀ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਪਟਾਕੇ ਚਲਾਉਣ ’ਤੇ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ ਜਾਂ ਫਿਰ ਪੁਲਿਸ ਦੀ ਨਿਗਰਾਨੀ ਇੰਨੀ ਪ੍ਰਭਾਵਸ਼ਾਲੀ ਨਹੀਂ ਸੀ ਕਿ ਅਜਿਹੀਆਂ ਉਲੰਘਣਾਵਾਂ ਨੂੰ ਰੋਕਿਆ ਜਾ ਸਕੇ? ਆਮ ਤੌਰ ’ਤੇ ਤਿਉਹਾਰਾਂ ਤੋਂ ਪਹਿਲਾਂ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਨਿਯਮਾਂ ਤੇ ਪਟਾਕੇ ਚਲਾਉਣ (ਬਾਕੀ ਸਫ਼ਾ 8 ’ਤੇ)