08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕੁਰਾਲੀ ਸ਼ਹਿਰ ਤੇ ਇਲਾਕੇ ਵਿਚ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਕੁਰਾਲੀ, 9 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਤੇ ਇਲਾਕੇ ਦੇ ਵਿਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਤੇ ਸ਼ਹਿਰ ਦੀ ਸਬਜ਼ੀ ਮੰਡੀ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਅਸਥਾਨ ਵਿਖੇ ਮੁੱਖ ਸਮਾਗਮ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 10-11-2026
ਕੁਰਾਲੀ, 9 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਤੇ ਇਲਾਕੇ ਦੇ ਵਿਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਸ਼ਹਿਰ ਦੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਤੇ ਸ਼ਹਿਰ ਦੀ ਸਬਜ਼ੀ ਮੰਡੀ ਵਿਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਕੀਰਤਨ ਅਸਥਾਨ ਵਿਖੇ ਮੁੱਖ ਸਮਾਗਮ ਕਰਵਾਏ ਗਏ। ਇਸ ਮੌਕੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਦੇ ਹੋਏ ਬੰਦੀ ਛੋੜ ਦਿਵਸ ਦੀ ਮਹਾਨਤਾ ਸੰਬੰਧੀ ਜਾਣਕਾਰੀ ਦਿੱਤੀ। ਦੀਵਾਲੀ ਦੇ ਦਿਨ ਜਿਥੇ ਧਾਰਮਿਕ ਅਸਥਾਨਾਂ ਤੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਰਧਾ ਨਾਲ ਹਾਜ਼ਰੀਆਂ ਭਰੀਆਂ ਉਥੇ ਗੁਰਦੁਆਰਾ ਸਾਹਿਬ ਤੋਂ ਇਲਾਵਾ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਸ਼ਹਿਰ ਵਿਚ ਦੀਪ ਮਾਲਾ ਵੀ ਕੀਤੀ ਗਈ। ਇਸੇ ਦੌਰਾਨ ਦੇਰ ਰਾਤ ਤੱਕ ਲੋਕਾਂ ਵਲੋਂ ਖੂਬ ਆਤਿਸ਼ਬਾਜ਼ੀ ਚਲਾਈ ਗਈ। ਸ਼ਹਿਰ ਵਿਚ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣ ਯੋਗ ਸੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਧਰਮਗੜ੍ਹ ’ ਚ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਦੇ ਹਾਕੀ ਖਿਡਾਰੀਆਂ ਨੇ ਸੂਬਾ ਪੱਧਰ ’ ਤੇ ਜਿੱਤਿਆ ਸੋਨ ਤਗ਼ਮਾ
Ad Position 24