10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਨਾਭਾ ਸਾਹਿਬ ਨੇੜੇ ਕਮਰਸ਼ੀਅਲ ਪ੍ਰਾਜੈਕਟ ਵਿਚ ਚੋਰੀ , 4 ਖ਼ਿਲਾਫ਼ ਕੇਸ ਦਰਜ

ਜ਼ੀਰਕਪੁਰ, 10 ਨਵੰਬਰ (ਮਨਿੰਦਰ ਸਿੰਘ)-ਪਟਿਆਲਾ ਰੋਡ ’ਤੇ ਗੁਰਦੁਆਰਾ ਨਾਭਾ ਸਾਹਿਬ ਦੇ ਸਾਹਮਣੇ ਸਥਿਤ ਐੱਚ. ਐੱਲ.

Ad Position 21
No active advertisement
ਅਜੀਤ ਡੈਸਕ 11-11-2026
ਜ਼ੀਰਕਪੁਰ, 10 ਨਵੰਬਰ (ਮਨਿੰਦਰ ਸਿੰਘ)-ਪਟਿਆਲਾ ਰੋਡ ’ਤੇ ਗੁਰਦੁਆਰਾ ਨਾਭਾ ਸਾਹਿਬ ਦੇ ਸਾਹਮਣੇ ਸਥਿਤ ਐੱਚ. ਐੱਲ. ਪੀ. ਸਕੁਏਅਰ ਕਮਰਸ਼ੀਅਲ ਪ੍ਰਾਜੈਕਟ ’ਚ ਰਾਤ ਸਮੇਂ ਚੋਰੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੁਰੱਖਿਆ ਕਰਮੀਆਂ ਨੇ ਤਿੰਨ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਦਕਿ ਇਕ ਮੁਲਜ਼ਮ ਨਿਗਰਾਨੀ ਕਰ ਰਿਹਾ ਸੀ। ਫੜੇ ਗਏ ਮੁਲਜ਼ਮਾਂ ਨੂੰ ਥਾਣੇ ਲਿਜਾਂਦੇ ਸਮੇਂ ਇਕ ਮੁਲਜ਼ਮ ਹੱਥ ਛੁਡਾ ਕੇ ਫ਼ਰਾਰ ਹੋ ਗਿਆ। ਸ਼ਿਕਾਇਤਕਰਤਾ ਕਰਨ ਯਾਦਵ ਨੇ ਦੱਸਿਆ ਕਿ ਰਾਤ ਕਰੀਬ 3 ਵਜੇ ਸੁਰੱਖਿਆ ਕਰਮੀ ਕੁਲਵੀਰ ਸਿੰਘ ਤੇ ਜਗਜੀਤ ਸਿੰਘ ਗਸ਼ਤ ਕਰ ਰਹੇ ਸਨ। ਇਸ ਦੌਰਾਨ ਪਹਿਲੀ ਮੰਜ਼ਿਲ ਦੇ ਬਾਥਰੂਮ ’ਚੋਂ ਆਵਾਜ਼ਾਂ ਆਉਣ ’ਤੇ ਜਾਂਚ ਕੀਤੀ, ਤਾਂ ਤਿੰਨ ਨੌਜਵਾਨ ਚੋਰੀ ਕਰਦੇ ਫੜੇ ਗਏ। ਮੁਲਜ਼ਮਾਂ ਦੀ ਪਛਾਣ ਸੋਨੂੰ, ਅਤੁਲ, ਸੋਨੂੰ ਉਰਫ਼ ਨਿੰਜਾ ਹਥੌੜੀ ਤੇ ਐਵਨ ਵਜੋਂ ਹੋਈ ਹੈ। ਪੁਲਿਸ ਨੂੰ ਬਾਥਰੂਮ ਦਾ ਸਾਮਾਨ, ਤਾਂਬੇ ਦੀਆਂ ਤਾਰਾਂ, ਡੋਰ ਹੈਂਡਲ, ਵਾਸ਼ਬੇਸਿਨ ਅਤੇ ਏ. ਸੀ. ਵਾਲਵ ਸਮੇਤ ਹੋਰ ਸਾਮਾਨ ਸੌਂਪਿਆ ਗਿਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਰਜ ਕਰ ਕੇ ਫ਼ਰਾਰ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਪਹਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ 10ਵੇਂ ਮਿਲਟਰੀ ਲਿਟਰੇਚਰ ਫ਼ੈਸਟੀਵਲ ਨੂੰ ਕਰਨਗੇ ਸੰਬੋਧਨ ਅਗਲੀ ਖ਼ਬਰ ਟੀਮ ਡਿੰਪਾ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਕੀਤੀ ਅਹਿਮ ਮੁਲਾਕਾਤ
Ad Position 24